05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਦੀਨਾਨਗਰ ’ਚ ਸੀਨੀਅਰ ਭਾਜਪਾ ਆਗੂ ਯਸ਼ਪਾਲ ਕੁੰਡਲ ਨੇ ‘ਆਪ’ ਸਰਕਾਰ ਨੂੰ ਘੇਰਿਆ

ਗੁਰਦਾਸਪੁਰ, 4 ਨਵੰਬਰ (ਚੱਕਰਾਜਾ)- ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਸੀਨੀਅਰ ਭਾਜਪਾ ਆਗੂ ਯਸ਼ਪਾਲ ਕੁੰਡਲ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਲੀਹੋਂ ਲੱਥ ਚੁੱਕੀ ਹੈ ਤੇ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ । ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਰਵਾਇਤੀ ਝੂਠੇ ਲਾਰਿਆਂ ਤੋਂ ਅੱਕ ਚੁੱਕੇ ਹਨ ਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਭਾਜਪਾ ਵੱਲ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ ।

ਸੀਨੀਅਰ ਭਾਜਪਾ ਆਗੂ ਯਸ਼ਪਾਲ ਕੁੰਡਲ 05-11-2026
ਗੁਰਦਾਸਪੁਰ, 4 ਨਵੰਬਰ (ਚੱਕਰਾਜਾ)- ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਸੀਨੀਅਰ ਭਾਜਪਾ ਆਗੂ ਯਸ਼ਪਾਲ ਕੁੰਡਲ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਲੀਹੋਂ ਲੱਥ ਚੁੱਕੀ ਹੈ ਤੇ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ । ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਰਵਾਇਤੀ ਝੂਠੇ ਲਾਰਿਆਂ ਤੋਂ ਅੱਕ ਚੁੱਕੇ ਹਨ ਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਭਾਜਪਾ ਵੱਲ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ । ਹਲਕੇ ਵਿਚ ਪਾਰਟੀ ਵਰਕਰਾਂ ਅਤੇ ਸਥਾਨਿਕ ਲੋਕਾਂ ਨਾਲ ਮੀਟਿੰਗ ਦੌਰਾਨ ਯਸ਼ਪਾਲ ਕੁੰਡਲ ਨੇ ਕਿਹਾ ਕਿ ਪੰਜਾਬ ਵਿਚ ਦਿਨ-ਦਿਹਾੜੇ ਲੁੱਟਾਂ-ਖੋਹਾਂ, ਫਿਰੌਤੀਆਂ ਤੇ ਗੋਲੀਬਾਰੀ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ । ਵਪਾਰੀ, ਕਿਸਾਨ ਤੇ ਆਮ ਸ਼ਹਿਰੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ । ਕੁੰਡਲ ਨੇ ਕਿਹਾ ਕਿ ਦੀਨਾਨਗਰ ਸਰਹੱਦੀ ਹਲਕਾ ਹੋਣ ਦੇ ਬਾਵਜੂਦ ਇੱਥੋਂ ਦੇ ਵਿਕਾਸ ਕਾਰਜ ਠੱਪ ਪਏ ਹਨ । ਭਾਜਪਾ ਦੇ ਹੱਕ ਵਿਚ ਬੋਲਦਿਆਂ ਸੀਨੀਅਰ ਆਗੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਸਰਹੱਦੀ ਜ਼ਿਲ੍ਹਿਆਂ ਤੇ ਪੰਜਾਬ ਦੇ ਵਿਕਾਸ ਲਈ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਹਨ । ਉਨ੍ਹਾਂ ਹਲਕਾ ਦੀਨਾਨਗਰ ਦੇ ਵਸਨੀਕਾਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ-ਪਿੰਡ ਜਾ ਕੇ ਭਾਜਪਾ ਦੀਆਂ ਲੋਕ-ਪੱਖੀ ਨੀਤੀਆਂ ਦਾ ਸੁਨੇਹਾ ਘਰ-ਘਰ ਪਹੁੰਚਾਉਣ ।
ਪਿਛਲੀ ਖ਼ਬਰ ਲੋੜਵੰਦਾਂ ਦੇ ਮਸੀਹਾ ਬਣੇ ਲੋਕ ਸੇਵਾ ਸਮਿਤੀ ਦੇ ਪ੍ਰਧਾਨ ਡਾ: ਸੋਨੂੰ ਸ਼ਰਮਾ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ ਗੁੰਮਰਾਹ ਕਰਨ ਤੋਂ ਸਿਵਾਏ ਕੁਝ ਨਹੀਂ ਕੀਤਾ- ਕਾਮਰੇਡ ਅਮਰਜੀਤ ਸਿੰਘ ਸੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।