05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਵਾਰਡ ਨੰਬਰ 19 ਦੇ ਵਾਸੀਆਂ ਵਲੋਂ ਵਿਧਾਇਕ ਸ਼ੈਰੀ ਕਲਸੀ ਦਾ ਬਟਾਲਾ ਪਹੁੰਚਣ ’ਤੇ ਨਿੱਘਾ ਸਵਾਗਤ

ਬਟਾਲਾ, 4 ਨਵੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਵਿਖੇ ਵਾਰਡ ਨੰਬਰ 19 ਤੋਂ ਕੌਸਲਰ ਅਨੂੰ ਬਾਲਾ ਦੀ ਅਗਵਾਈ ਹੇਠ ਵਾਰਡ ਵਾਸੀਆਂ ਵਲੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦਾ ਬਟਾਲਾ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਬਟਾਲਾ ਤੋਂ ਸ਼ੈਰੀ ਕਲਸੀ ਨੂੰ ਦੂਜੀ ਵਾਰ ਪਾਰਟੀ ਟਿਕਟ ਦਿੱਤੇ ਜਾਣ ’ਤੇ ਵਾਰਡ ਵਾਸੀਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ।

ਅਜੀਤ ਡੈਸਕ 05-11-2026
ਬਟਾਲਾ, 4 ਨਵੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਵਿਖੇ ਵਾਰਡ ਨੰਬਰ 19 ਤੋਂ ਕੌਸਲਰ ਅਨੂੰ ਬਾਲਾ ਦੀ ਅਗਵਾਈ ਹੇਠ ਵਾਰਡ ਵਾਸੀਆਂ ਵਲੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦਾ ਬਟਾਲਾ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਬਟਾਲਾ ਤੋਂ ਸ਼ੈਰੀ ਕਲਸੀ ਨੂੰ ਦੂਜੀ ਵਾਰ ਪਾਰਟੀ ਟਿਕਟ ਦਿੱਤੇ ਜਾਣ ’ਤੇ ਵਾਰਡ ਵਾਸੀਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਅਨੂੰ ਬਾਲਾ ਤੇ ਵਾਰਡ ਵਾਸੀਆਂ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੇ ਬਟਾਲਾ ਪਹੁੰਚਣ ’ਤੇ ਵਾਰਡ ਵਾਸੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕਰਨਾ ਖੁਸ਼ੀ ਦੀ ਗੱਲ ਹੈ। ਇਸ ਮੌਕੇ ਸੰਜੀਵ ਸਰਮਾ, ਚਰਨਜੀਤ ਸਿੰਘ ਬਾਜਵਾ, ਪ੍ਰਭਦਿਆਲ ਸਿੰਘ ਬਾਜਵਾ, ਬਲਾਕ ਪ੍ਰਧਾਨ ਅਸ਼ੋਕ ਕੁਮਾਰ, ਗੁਰਮੀਤ ਚੰਦ, ਹਰਵਿੰਦਰ ਸਿੰਘ, ਕਾਮਰੇਡ ਹਰਭਜਨ ਸਿੰਘ ਤੇ ਕੁਲਦੀਪ ਸਿੰਘ ਕਾਹਲੋਂ ਬੱਬੂ ਸਮੇਤ ਹੋਰ ਵਾਰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਬਹਾਦਰਪੁਰ ਰਜੋਆ ਦਾਣਾ ਮੰਡੀਆਂ ਦੇ ਆੜ੍ਹਤੀਆਂ ਨੇ ਸ਼ੈਲਰ ਮੂਹਰੇ ਧਰਨਾ ਲਗਾਇਆ ਅਗਲੀ ਖ਼ਬਰ ਮਾਸਟਰ ਨਿਰਮਲ ਸਿੰਘ ਸਹਾਰੀ ਨਮਿੱਤ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਹਾਜ਼ਰੀ ਭਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।