06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਕੂਲ ਆਫ਼ ਐਮੀਨੈਂਸ ਬਟਾਲਾ ਵਿਖੇ ਮਨੁੱਖੀ ਅਧਿਕਾਰਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਬਟਾਲਾ, 5 ਨਵੰਬਰ (ਸਤਿੰਦਰ ਸਿੰਘ)- ਸਕੂਲ ਆਫ਼ ਐਮੀਨੈਂਸ ਬਟਾਲਾ ਵਿਖੇ ਪ੍ਰਿੰਸੀਪਲ ਸੁਨੀਤਾ ਸ਼ਰਮਾ ਦੀ ਯੋਗ ਅਗਵਾਈ ਹੇਠ ‘ਵਨ ਸਟੈੱਪ ਸੁਸਾਇਟੀ’ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਵਿਦਿਆਰਥੀਆਂ ਲਈ ਮਨੁੱਖੀ ਅਧਿਕਾਰਾਂ ਸਬੰਧੀ ਇਕ ਅਹਿਮ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸਮਾਗਮ ਵਿੱਚ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਜ਼ਿਲ੍ਹਾ ਗੁਰਦਾਸਪੁਰ ਕੋਰ ਗਰੁੱਪ ਮੈਂਬਰ ਕਮਲ ਕੁਮਾਰ ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।

ਅਜੀਤ ਡੈਸਕ 06-11-2026

ਬਟਾਲਾ, 5 ਨਵੰਬਰ (ਸਤਿੰਦਰ ਸਿੰਘ)- ਸਕੂਲ ਆਫ਼ ਐਮੀਨੈਂਸ ਬਟਾਲਾ ਵਿਖੇ ਪ੍ਰਿੰਸੀਪਲ ਸੁਨੀਤਾ ਸ਼ਰਮਾ ਦੀ ਯੋਗ ਅਗਵਾਈ ਹੇਠ ‘ਵਨ ਸਟੈੱਪ ਸੁਸਾਇਟੀ’ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਵਿਦਿਆਰਥੀਆਂ ਲਈ ਮਨੁੱਖੀ ਅਧਿਕਾਰਾਂ ਸਬੰਧੀ ਇਕ ਅਹਿਮ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸਮਾਗਮ ਵਿੱਚ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਜ਼ਿਲ੍ਹਾ ਗੁਰਦਾਸਪੁਰ ਕੋਰ ਗਰੁੱਪ ਮੈਂਬਰ ਕਮਲ ਕੁਮਾਰ ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਹਰਪ੍ਰੀਤ ਸਿੰਘ ਵੋਕੇਸ਼ਨਲ ਲੈਕਚਰਾਰ ਨੇ ਮਨੁੱਖੀ ਅਧਿਕਾਰਾਂ ਤੇ ਇਸਦੇ ਉਦੇਸ਼ ਬਾਰੇ ਦੱਸਿਆ। ਮੁੱਖ ਬੁਲਾਰੇ ਕਮਲ ਕੁਮਾਰ ਨੇ ਪਾਵਰਪੁਆਇੰਟ ਪੇਸ਼ਕਾਰੀ ਰਾਹੀਂ ਸੰਯੁਕਤ ਰਾਸ਼ਟਰ ਦੇ 1948 ਦੇ ਮਨੁੱਖੀ ਅਧਿਕਾਰਾਂ ਦੇ ਵਿਸ਼ਵ-ਵਿਆਪੀ ਐਲਾਨਨਾਮੇ ਦੇ 30 ਅਨੁਛੇਦਾਂ ਅਨੁਸਾਰ ਮਨੁੱਖੀ ਅਧਿਕਾਰਾਂ ਬਾਰੇ ਵਿਸਥਾਰ ਸਹਿਤ ਦੱਸਿਆ। ਸੈਮੀਨਾਰ ਦੇ ਅਖੀਰ ’ਚ ਪ੍ਰਿੰਸੀਪਲ ਸੁਨੀਤਾ ਸ਼ਰਮਾ ਨੇ ਮੁੱਖ ਮਹਿਮਾਨ ਅਤੇ ਬੁਲਾਰੇ ਕਮਲ ਕੁਮਾਰ ਵੱਲੋਂ ਵਿਦਿਆਰਥੀਆਂ ਨੂੰ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦੀ ਇਸ ਪਹਿਲ ਕਦਮੀ ਦੀ ਸ਼ਲਾਘਾ ਕੀਤੀ।

ਪਿਛਲੀ ਖ਼ਬਰ ਲੀਵ ਇੰਨਕੈਸ਼ਮੈਂਟ ਦੇ ਪੈਸੇ ਦੇਣ ਲਈ ਮੰਡਲ ਗੁਰਦਾਸਪੁਰ ਨੂੰ ਬਜਟ ਗਰਾਂਟ ਜਾਰੀ ਕੀਤੀ ਜਾਵੇ- ਸੁਰਿੰਦਰ ਪੱਪੂ ਅਗਲੀ ਖ਼ਬਰ ਟਰਾਂਸਫਾਰਮਰ ਵਿਚੋਂ ਤੇਲ ਚੋਰੀ ਹੋਣ ਕਰਕੇ ਕਈ ਟਿਊਬਵੈੱਲ ਮੋਟਰਾਂ ਦੀ ਬਿਜਲੀ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।