06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸ੍ਰੀ ਗੁਰੂ ਰਾਮਦਾਸ ਜੀ ਤੇ ਬਾਬਾ ਬੁੱਢਾ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਬਟਾਲਾ, 5 ਨਵੰਬਰ (ਹਰਦੇਵ ਸਿੰਘ ਸੰਧੂ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਾਊਸਿੰਗ ਬੋਰਡ ਕਾਲੋਨੀ ਅਰਬਨ ਅਸਟੇਟ ਬਟਾਲਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਤੇ ਬਾਬਾ ਬੁੱਢਾਂ ਜੀ ਦੇ ਪ੍ਰਕਾਸ਼ ਦਿਹਾੜੇ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਬਾਰੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੁੰਥੀ ਬਾਬਾ ਸਰਬਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ।

ਅਜੀਤ ਡੈਸਕ 06-11-2026
ਬਟਾਲਾ, 5 ਨਵੰਬਰ (ਹਰਦੇਵ ਸਿੰਘ ਸੰਧੂ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਾਊਸਿੰਗ ਬੋਰਡ ਕਾਲੋਨੀ ਅਰਬਨ ਅਸਟੇਟ ਬਟਾਲਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਤੇ ਬਾਬਾ ਬੁੱਢਾਂ ਜੀ ਦੇ ਪ੍ਰਕਾਸ਼ ਦਿਹਾੜੇ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਬਾਰੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੁੰਥੀ ਬਾਬਾ ਸਰਬਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਦੀਵਾਨ ਸਜਾਏ ਗਏ। ਜਿਸ ਵਿਚ ਕਵੀਸ਼ਰ ਭਾਈ ਮੱਖਣ ਬੰਬ ਦੇ ਜਥੇ ਵਲੋਂ ਗੁਰੂ ਰਾਮਦਾਸ ਜੀ ਤੇ ਬਾਬਾ ਬੁੱਢਾ ਜੀ ਦੇ ਜੀਵਨ ਸੰਬੰਧੀ ਕਵੀਸ਼ਰੀ ਗਾ ਕੇ ਸੰਗਤ ਨੂੰ ਨਿਹਾਲ ਕੀਤਾ ਅਤੇ ਇਸਤਰੀ ਸਤਸੰਗ ਸਭਾ ਦੀਆਂ ਬੀਬੀਆਂ ਵਲੋਂ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਭੋਗ ਤੋਂ ਬਾਅਦ ਆਏ ਪਤਵੰਤੇ ਸੱਜਣਾਂ ਦਾ ਸਨਮਾਨ ਕੀਤਾ ਗਿਆ ਤੇ ਲੰਗਰ ਵਰਤਾਏ ਗਏ। ਇਸ ਮੌਕੇ ਮਨਬੀਰ ਸਿੰਘ ਰੰਧਾਵਾ ਕੋਂਸਲਰ, ਬਚਨ ਸਿੰਘ, ਨਵਜੋਤ ਸਿੰਘ ਨੋਬੀ, ਫੁਲਵਿੰਦਰ ਸਿੰਘ, ਗੁਰਜੀਤ ਸਿੰਘ ਗੋਲਡੀ, ਮਨਜੀਤ ਸਿੰਘ ਹੈਪੀ, ਬੀਬੀ ਮਨਜੀਤ ਕੌਰ, ਸਰਬਜੀਤ ਕੌਰ, ਅਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਯੂਥ ਅਕਾਲੀ ਦਲ ਦੀ ਨਵੀਂ ਨਿਯੁਕਤੀ ’ਤੇ ਅਕਾਲੀ ਦਲ ’ਚ ਭਾਰੀ ਉਤਸ਼ਾਹ : ਨਰੇਸ਼ ਮਹਾਜਨ ਅਗਲੀ ਖ਼ਬਰ ਪਿੰਡ ਜੌੜਾ ਛੱਤਰਾਂ ਦੇ ਸ਼ਮਸ਼ਾਨਘਾਟ ਤੇ ਖੇਡ ਸਟੇਡੀਅਮ ’ਚ ਸੀ.ਸੀ.ਟੀ.ਵੀ. ਕੈਮਰੇ ਤੇ ਲਾਈਟਾਂ ਲਗਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।