06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਐੱਸ.ਡੀ.ਐੱਸ. ਮੈਮੋਰੀਅਲ ਹਾਈ ਸਕੂਲ ਵਿਖੇ ਮਹਿੰਦੀ ਮੁਕਾਬਲੇ ਕਰਵਾਏ

ਵਡਾਲਾ ਗ੍ਰੰਥੀਆਂ, 5 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਐੱਸ. ਡੀ.

ਅਜੀਤ ਡੈਸਕ 06-11-2026
ਵਡਾਲਾ ਗ੍ਰੰਥੀਆਂ, 5 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਐੱਸ.ਡੀ.ਐੱਸ. ਮੈਮੋਰੀਅਲ ਹਾਈ ਸਕੂਲ ਵਿਖੇ ਵਿਦਿਆਰਥਣਾਂ ਨੂੰ ਆਪਣੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਪੁਰਾਤਨ ਪ੍ਰੰਪਰਾਵਾਂ ਨਾਲ ਜੋੜਨ ਦੇ ਮਕਸਦ ਨਾਲ ਮਹਿੰਦੀ ਲਗਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਅਧਿਆਪਕਾਂ ਨੇ ਵੀ ਮੁਕਾਬਲਿਆਂ ਵਿਚ ਸ਼ਮੂਲੀਅਤ ਕਰਕੇ ਵਿਦਿਆਰਥਣਾਂ ਦਾ ਉਤਸ਼ਾਹ ਵਧਾਇਆ। ਇਸ ਸਬੰਧੀ ਸਕੂਲ ਦੇ ਚੇਅਰਮੈਨ ਰਣਜੋਧ ਸਿੰਘ ਰੰਧਾਵਾ ਨੇ ਦੱਸਿਆ ਕਿ ਅਜਿਹੇ ਮੁਕਾਬਲੇ ਕਰਵਾਉਣ ਦਾ ਮੁੱਖ ਮਕਸਦ ਨਵੀਂ ਪੀੜ੍ਹੀ ਨੂੰ ਆਪਣੇ ਪੁਰਾਤਨ ਸੱਭਿਆਚਾਰ, ਵਿਰਸੇ ਅਤੇ ਰਵਾਇਤਾਂ ਤੋਂ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਆਧੁਨਿਕ ਅਤੇ ਮਸ਼ੀਨੀ ਯੁੱਗ ਵਿਚ, ਜਿੱਥੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਰਾਹੀਂ ਬਹੁਤ ਸਾਰੇ ਕੰਮ ਕੁਝ ਹੀ ਸਮੇਂ ਵਿਚ ਹੋ ਰਹੇ ਹਨ, ਉੱਥੇ ਨੌਜਵਾਨ ਪੀੜ੍ਹੀ ਹੌਲੀ-ਹੌਲੀ ਆਪਣੀਆਂ ਪੁਰਾਣੀਆਂ ਕਲਾਵਾਂ ਅਤੇ ਸੱਭਿਆਚਾਰਕ ਪ੍ਰੰਪਰਾਵਾਂ ਤੋਂ ਦੂਰ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿੰਦੀ ਲਗਾਉਣਾ ਸਾਡੇ ਸੱਭਿਆਚਾਰ ਅਤੇ ਰਵਾਇਤਾਂ ਦਾ ਅਹਿਮ ਹਿੱਸਾ ਰਿਹਾ ਹੈ। ਇਸ ਲਈ ਸਕੂਲੀ ਪੱਧਰ ’ਤੇ ਅਜਿਹੀਆਂ ਗਤੀਵਿਧੀਆਂ ਕਰਵਾਉਣਾ ਬਹੁਤ ਜ਼ਰੂਰੀ ਹੈ। ਮੁਕਾਬਲਿਆਂ ਦੌਰਾਨ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਤਕਸੀਮ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਦੇ ਮੈਂਬਰ ਅਸ਼ਵਨੀ ਕੁਮਾਰ ਗੁਰੂ, ਮਨਜੀਤ ਕੌਰ, ਦਿਸ਼ਾ, ਰੁਪਿੰਦਰ ਕੌਰ, ਮਨਪ੍ਰੀਤ ਕੌਰ, ਵਿਕਰਮਜੀਤ ਕੌਰ ਸਮੇਤ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ 150 ਵਿਦਿਆਰਥੀਆਂ ਦਾ ਜਥਾ ਪਹੁੰਚਿਆ ਖੇਤਰੀ ਖੋਜ ਕੇਂਦਰ ਗੁਰਦਾਸਪੁਰ, ਖੇਤੀ ਵਿਗਿਆਨ ਵੱਲ ਵਧਿਆ ਰੁਝਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।