06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਕੌਮੀ ਤੈਰਾਕੀ ਮੁਕਾਬਲੇ ’ਚ ਮੌਂਟੇਸਰੀ ਕੈਂਬਰਿਜ ਸਕੂਲ ਦੀਆਂ ਵਿਦਿਆਰਥਣਾਂ ਨੇ ਜਿੱਤਿਆ ਚਾਂਦੀ ਦਾ ਤਗ਼ਮਾ 4×100 ਮੀਟਰ ਫ੍ਰੀਸਟਾਈਲ ਰਿਲੇਅ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਠਾਨਕੋਟ ਦਾ ਨਾਂਅ ਕੀਤਾ ਰੌਸ਼ਨ

ਪਠਾਨਕੋਟ, 5 ਨਵੰਬਰ (ਸੰਧੂ)- ਮੌਂਟੇਸਰੀ ਕੈਂਬਰਿਜ ਸਕੂਲ ਪਠਾਨਕੋਟ ਦੀਆਂ ਵਿਦਿਆਰਥਣਾਂ ਨੇ ਸੀ. ਬੀ.

ਅਜੀਤ ਡੈਸਕ 06-11-2026
ਪਠਾਨਕੋਟ, 5 ਨਵੰਬਰ (ਸੰਧੂ)- ਮੌਂਟੇਸਰੀ ਕੈਂਬਰਿਜ ਸਕੂਲ ਪਠਾਨਕੋਟ ਦੀਆਂ ਵਿਦਿਆਰਥਣਾਂ ਨੇ ਸੀ.ਬੀ.ਐਸ.ਈ. ਕੌਮੀ ਤੈਰਾਕੀ ਮੁਕਾਬਲੇ-2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਲਈ ਚਾਂਦੀ ਦਾ ਤਮਗ਼ਾ ਜਿੱਤ ਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੀ ਅੰਡਰ-17 ਵਿਦਿਆਰਥਣਾਂ ਦੀ 4×100 ਮੀਟਰ ਫ੍ਰੀਸਟਾਈਲ ਰਿਲੇਅ ਟੀਮ ਨੇ ਆਪਣੀ ਬਿਹਤਰੀਨ ਖੇਡ, ਆਪਸੀ ਤਾਲਮੇਲ ਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ। ਇਸ ਮੁਕਾਬਲੇ ਵਿੱਚ ਮਿਸ਼ਿਕਾ ਸ਼ਰਮਾ, ਰਿੱਧੀ ਜੋਸ਼ੀ, ਰਸ਼ਮੀਨ ਕੌਰ, ਸਿੱਧੀ ਜੋਸ਼ੀ ਤੇ ਨਵਿਆ ਰਾਂਦੇਵ ਨੇ ਆਪਣੀ ਤੈਰਾਕੀ ਕਲਾ ਅਤੇ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਕੌਮੀ ਪੱਧਰ ‘ਤੇ ਹਾਸਲ ਕੀਤੀ ਇਹ ਪ੍ਰਾਪਤੀ ਵਿਦਿਆਰਥਣਾਂ ਦੀ ਸਖ਼ਤ ਮਿਹਨਤ, ਅਨੁਸ਼ਾਸਨ, ਨਿਰੰਤਰ ਅਭਿਆਸ ਤੇ ਦ੍ਰਿੜ੍ਹ ਇਰਾਦੇ ਦਾ ਨਤੀਜਾ ਹੈ।ਇਸ ਮਾਣਮੱਤੀ ਪ੍ਰਾਪਤੀ ‘ਤੇ ਸਕੂਲ ਦੇ ਚੇਅਰਮੈਨ ਵਿਨੋਦ ਮਹਾਜਨ, ਵਾਈਸ ਚੇਅਰਮੈਨ ਆਕਾਸ਼ ਮਹਾਜਨ ਤੇ ਡਾਇਰੈਕਟਰ-ਪ੍ਰਿੰਸੀਪਲ ਸ੍ਰੀਮਤੀ ਰਸ਼ਮੀ ਆਹਲੂਵਾਲੀਆ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਝੋਨੇ ਦੀ ਸਰਕਾਰੀ ਖਰੀਦ ’ਚ ਦੇਰੀ ਕਾਰਨ ਕਿਸਾਨ ਪ੍ਰੇਸ਼ਾਨ ਅਗਲੀ ਖ਼ਬਰ ਡੀ.ਸੀ. ਡਾ: ਪੱਲਵੀ ਨਾਲ ਜ਼ਿਲ੍ਹਾ ਵਪਾਰ ਮੰਡਲ ਦੀ ਮੀਟਿੰਗ, ਇੰਦਰਜੀਤ ਗੁਪਤਾ ਨੇ ਛੋਟੇ ਕਾਰੋਬਾਰੀਆਂ ਦਾ ਬਕਾਇਆ ਮੁਆਫ਼ ਕਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।