07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਗਗਨ ਇੰਟਰਨੈਸ਼ਨਲ ਸਕੂਲ ਤੇ ਬੀ.ਐੱਡ. ਕਾਲਜ ਕਲਾਨੌਰ ਵਿਖੇ ਗ੍ਰੀਨ ਤੇ ਈਕੋ-ਫਰੈਂਡਲੀ ਦੀਵਾਲੀ ਸੰਬੰਧੀ ਰੈਲੀ ਕੱਢੀ

ਬਟਾਲਾ, 6 ਨਵੰਬਰ (ਸਤਿੰਦਰ ਸਿੰਘ)- ਬੀ. ਐੱਮ.

ਅਜੀਤ ਡੈਸਕ 07-11-2026
ਬਟਾਲਾ, 6 ਨਵੰਬਰ (ਸਤਿੰਦਰ ਸਿੰਘ)- ਬੀ.ਐੱਮ.ਐੱਸ.ਐੱਮ. ਗਰੁੱਪ ਆਫ ਇੰਸਟੀਚਿਊਟ ਕਲਾਨੌਰ ਦੇ ਬੀ.ਐੱਡ. ਕਾਲਜ ਤੇ ਗਗਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ ‘ਗ੍ਰੀਨ ਤੇ ਸੁਰੱਖਿਅਤ ਦੀਵਾਲੀ’ ਸੰਬੰਧੀ ਜਾਗਰੂਕਤਾ ਰੈਲੀ ਸੰਸਥਾ ਦੀ ਐੱਮ.ਡੀ. ਸੁਰਿੰਦਰ ਕੌਰ, ਮੈਨੇਜਿੰਗ ਡਾਇਰੈਕਟਰ ਬਖਸ਼ੀਸ਼ ਸਿੰਘ ਤੇ ਚੇਅਰਮੈਨ ਇੰਜੀ. ਕੁਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕੱਢੀ ਗਈ। ਰੈਲੀ ਨੂੰ ਮੁੱਖ ਮਹਿਮਾਨ ਵਜੋਂ ਪਹੁੰਚੇ ਐੱਸ.ਐੱਚ.ਓ. ਅਮਨਦੀਪ ਸਿੰਘ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਜਾਗਰੂਕਤਾ ਰੈਲੀ ਦੌਰਾਨ ਵਿਦਿਆਰਥੀਆਂ ਨੇ ‘ਗ੍ਰੀਨ ਦੀਵਾਲੀ’, ‘ਸੁਰੱਖਿਅਤ ਦੀਵਾਲੀ’ ਤੇ ਪਟਾਕਿਆਂ ਦੀ ਬਜਾਏ ਵਾਤਾਵਰਣ ਪੱਖੀ ਤਰੀਕੇ ਅਪਣਾਉਣ ਸਬੰਧੀ ਨਾਅਰੇ ਲਗਾਏ। ਚੇਅਰਮੈਨ ਇੰਜੀ. ਕੁਲਵਿੰਦਰ ਸਿੰਘ ਵਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀ ਲੋਕੇਸ਼ ਵਿਮਲ ਸ਼ੁਕਲਾ, ਕੋਆਰਡੀਨੇਟਰ ਮਨਦੀਪ ਕੌਰ, ਕੋਆਰਡੀਨੇਟਰ ਅਰੁਣ ਬਲਹੋਤਰਾ, ਕੋਆਰਡੀਨੇਟਰ ਹਰਜੀਤ ਕੌਰ ਤੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ। ਚੇਅਰਮੈਨ ਕੁਲਵਿੰਦਰ ਸਿੰਘ ਨੇ ਅੱਗੇ ਕਿਹਾ ਕਿ ਸਕੂਲ ਵਿਚ ਪਲੇਅਵੇ ਕਲਾਸਾਂ ਲਈ ਦਾਖਲੇ ਸ਼ੁਰੂ ਹਨ ਜਿਸ ਵਿਚ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਦਾਖਲਿਆਂ ’ਤੇ ਵਿਸ਼ੇਸ਼ ਛੋਟ ਦਿੱਤੀ ਜਾ ਰਹੀ ਹੈ।
ਪਿਛਲੀ ਖ਼ਬਰ ਭੁਪਿੰਦਰ ਸਿੰਘ ਲਾਡੀ ਸਰਵਾਲੀ ਤੇ ਪ੍ਰਿੰਸੀਪਲ ਦਵਿੰਦਰ ਸਿੰਘ ਕਾਹਲੋਂ ਨੂੰ ਸਦਮਾ - ਮਾਤਾ ਬਲਬੀਰ ਕੌਰ ਦਾ ਦਿਹਾਂਤ ਅਗਲੀ ਖ਼ਬਰ ਪ੍ਰਿੰਸੀਪਲ ਸੁਲੱਖਣ ਸਿੰਘ ਦੇ ਸਪੁੱਤਰ ਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਸਨੋਬਰ ਸਿੰਘ ਨੂੰ ਮਿਲੀ ਵੱਡੀ ਜ਼ਿੰਮੇਵਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।