07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸਰਬੱਤ ਖਾਲਸਾ ਵਲੋਂ 8 ਨਵੰਬਰ ਨੂੰ ਗੁਰਦੁਆਰਾ ਸਿੰਘ ਸਭਾ ਪ੍ਰੇਮਨਗਰ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ

ਪਠਾਨਕੋਟ, 6 ਨਵੰਬਰ (ਸੰਧੂ)- ਧਾਰਮਿਕ ਸੰਸਥਾ ਸਰਬੱਤ ਖਾਲਸਾ ਪਠਾਨਕੋਟ ਵਲੋਂ 8 ਨਵੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸਿੰਘ ਸਭਾ ਪ੍ਰੇਮ ਨਗਰ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਸਮਾਗਮ ਸਵੇਰੇ 8 ਤੋਂ 9 ਵਜੇ ਤੱਕ ਹੋਵੇਗਾ।

ਜਾਣਕਾਰੀ ਦਿੰਦੇ ਹੋਏ ਸਰਬੱਤ ਖਾਲਸਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਤੇ ਹੋਰ ਪ੍ਰਬੰਧਕ । ਤਸਵੀਰ: ਸੰਧੂ 07-11-2026
ਪਠਾਨਕੋਟ, 6 ਨਵੰਬਰ (ਸੰਧੂ)- ਧਾਰਮਿਕ ਸੰਸਥਾ ਸਰਬੱਤ ਖਾਲਸਾ ਪਠਾਨਕੋਟ ਵਲੋਂ 8 ਨਵੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸਿੰਘ ਸਭਾ ਪ੍ਰੇਮ ਨਗਰ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਸਮਾਗਮ ਸਵੇਰੇ 8 ਤੋਂ 9 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਪ੍ਰਸਿੱਧ ਕਥਾ ਵਾਚਕ ਤੇ ਪ੍ਰਚਾਰਕ ਗਿਆਨੀ ਜਸਵਿੰਦਰ ਸਿੰਘ ਸ਼ਹੂਰ ਚੱਲ ਰਹੀ ਬਾਣੀ ਦੀ ਕਥਾ-ਵਿਆਖਿਆ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ । ਉਪਰੰਤ ਭਾਈ ਗੁਰਦੀਪ ਸਿੰਘ ਦਾ ਕੀਰਤਨੀ ਜਥਾ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰੇਗਾ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਵੇਗਾ। ਇਸ ਮੌਕੇ ਮੈਨੇਜਰ ਸੋਹਨ ਸਿੰਘ, ਪਰਮਜੀਤ ਸਿੰਘ, ਪ੍ਰੀਤਪਾਲ ਸਿੰਘ, ਬਖ਼ਸ਼ੀਸ਼ ਸਿੰਘ, ਚਰਨ ਸਿੰਘ, ਜੋਗਿੰਦਰ ਸਿੰਘ, ਹਰਨਾਮ ਸਿੰਘ, ਦਾਤਾਰ ਸਿੰਘ, ਹਰਜੀਤ ਸਿੰਘ ਤੇ ਲੋਕ ਸਿੰਘ ਸਮੇਤ ਹੋਰ ਸੰਗਤਾਂ ਹਾਜ਼ਰ ਸਨ ।
ਪਿਛਲੀ ਖ਼ਬਰ ਅੱਖਾਂ ਦਾ ਮੁਫਤ ਜਾਂਚ ਕੈਂਪ 10 ਨੂੰ ਅਗਲੀ ਖ਼ਬਰ ਗੋਪਾਸ਼ਟਮੀ ਤਿਉਹਾਰ ਸੰਬੰਧੀ ਸਮਾਗਮ ਦੇ ਸੱਦਾ ਪੱਤਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।