07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪੀ.ਸੀ.ਸੀ.ਟੀ.ਯੂ. ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਧਰਨਾ

ਬਟਾਲਾ, 6 ਨਵੰਬਰ (ਸਤਿੰਦਰ ਸਿੰਘ)- ਪੀ. ਸੀ.

ਅਜੀਤ ਡੈਸਕ 07-11-2026
ਬਟਾਲਾ, 6 ਨਵੰਬਰ (ਸਤਿੰਦਰ ਸਿੰਘ)- ਪੀ.ਸੀ.ਸੀ.ਟੀ.ਯੂ. ਯੂਨੀਅਨ ਦੇ ਮੈਂਬਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬੇਰਿੰਗ ਕਾਲਜ ਦੇ ਸਾਇੰਸ ਬਲਾਕ ਅੱਗੇ ਇਕੱਠੇ ਹੋ ਕੇ ਧਰਨਾ ਦਿੱਤਾ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੱਕ ਇਹ ਜਾਰੀ ਰਹੇਗਾ। ਯੂਨੀਅਨ ਦੇ ਫਾਇਨਾਂਸ ਸੈਕਟਰੀ ਡਾ. ਲਲਿਤ ਕੁਮਾਰ ਨੇ ਦੱਸਿਆ ਕਿ ਅੱਜ ਪੰਜਾਬ ਭਰ ਦੇ ਸਾਰੇ 136 ਕਾਲਜਾਂ ਵਿਚ ਧਰਨਾ ਦਿੱਤਾ ਗਿਆ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਸਹਾਇਤਾ ਪ੍ਰਾਪਤ ਕਾਲਜਾਂ ਨੂੰ ਤਨਖਾਹ ਗ੍ਰਾਂਟਾਂ ਜਾਰੀ ਕਰਨ ਵਿਚ ਹੋ ਰਹੀ ਦੇਰੀ। ਉਨ੍ਹਾਂ ਕਿਹਾ ਕਿ 1 ਜਨਵਰੀ 2016 ਤੋਂ 7ਵੇਂ ਤਨਖਾਹ ਕਮਿਸ਼ਨ ਦੇ ਬਕਾਏ ਦੀ ਅਦਾਇਗੀ, 1925 ਮਨਜ਼ੂਰਸ਼ੁਦਾ ਅਸਾਮੀਆਂ ਲਈ 95 ਫ਼ੀਸਦੀ ਗ੍ਰਾਂਟ-ਇਨ-ਏਡ ਦੀ ਸਹੂਲਤ ਬਹਾਲ ਨਾ ਕਰਨਾ, ਸਵੈ-ਵਿੱਤੀ ਅਸਾਮੀਆਂ ਨੂੰ ਗ੍ਰਾਂਟ-ਇਨ-ਏਡ ਅਧੀਨ ਕਵਰ ਕੀਤੀਆਂ ਅਸਾਮੀਆਂ ’ਚ ਤਬਦੀਲ ਨਾ ਕਰਨਾ, ਸੀ.ਏ.ਐਸ. ਤਰੱਕੀ ਨਾਲ ਸਬੰਧਤ ਲੰਬਿਤ ਕੇਸਾਂ ਤੇ 1 ਅਕਤੂਬਰ 2022 ਤੋਂ 28 ਫਰਵਰੀ 2024 ਤੱਕ ਦੇ ਪੂਰਕ ਬਕਾਇਆ ਦਾਅਵਿਆਂ ਦਾ ਨਿਪਟਾਰਾ ਕਰਨ ’ਚ ਹੋ ਰਹੀ ਦੇਰੀ ਆਦਿ ਮੰਗਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪ੍ਰੋ. ਹਰਪ੍ਰਭਦੀਪ ਸਿੰਘ, ਪ੍ਰੋ. ਜਗਦੀਪ ਸਿੰਘ ਤੇ ਪ੍ਰੋ. ਮਨਦੀਪ ਸੰਧੂ ਲਗਪਗ 18-19 ਸਾਲਾਂ ਤੋਂ ਕਾਲਜ ’ਚ ਆਪਣੀਆਂ ਸੇਵਾਵਾਂ ਬਤੌਰ ਪੱਕੇ ਤੌਰ ’ਤੇ ਨਿਯੁਕਤ ਹੋਣ ਤੋਂ ਬਾਅਦ ਦੇ ਰਹੇ ਹਨ। ਇਨ੍ਹਾਂ ਪ੍ਰੋਫੈਸਰਾਂ ਨੂੰ 18-19 ਸਾਲਾਂ ਤੋਂ ਤਨਖ਼ਾਹ ਦੇ ਸਾਰੇ ਸਕੇਲ ਨਿਯਮਾਂ ਅਨੁਸਾਰ ਦਿੱਤੇ ਜਾ ਰਹੇ ਸਨ ਪਰ ਪਿਛਲੇ ਦੋ ਸਾਲਾਂ ਤੋਂ 7ਵੇਂ ਤਨਖ਼ਾਹ ਕਮਿਸ਼ਨ ਦਾ ਪੂਰਾ ਲਾਭ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਾਲਜ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤਿੰਨਾਂ ਪ੍ਰੋਫੈਸਰਾਂ ਦੀ ਮੰਗ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਇਸ ਮੌਕੇ ਪ੍ਰੋ. ਨੀਰਜ ਸ਼ਰਮਾ, ਪ੍ਰੋ. ਰਾਜੀਵ ਮੈਕੂਲਮ, ਡਾ. ਰਜਨੀ ਬਾਲਾ, ਡਾ. ਜਤਿੰਦਰ ਘਈ, ਪ੍ਰੋ. ਅਸ਼ਵਨੀ ਕੁਮਾਰ (ਲੋਕਲ ਯੂਨੀਅਨ ਦੇ ਮੀਤ ਪ੍ਰਧਾਨ), ਪ੍ਰੋ. ਸਤਪਾਲ ਸਿੰਘ, ਪ੍ਰੋ. ਡਾ. ਰਿਤੂ ਪਾਂਧੀ, ਪ੍ਰੋ. ਕਿਰਨਦੀਪ ਕੌਰ ਯੂਨੀਅਨ ਦੇ ਲਗਪਗ ਸਾਰੇ ਹੀ ਕਾਰਕੁੰਨ ਮੌਜੂਦ ਸਨ।
ਪਿਛਲੀ ਖ਼ਬਰ ਪੁਲਿਸ ’ਤੇ ਗੋਲੀਆਂ ਚਲਾਉਣ ਵਾਲਾ ਤੀਸਰਾ ਸ਼ੂਟਰ ਵੀ ਕਾਬੂ ਅਗਲੀ ਖ਼ਬਰ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੀ ਨਾਮਦੇਵ ਦਰਬਾਰ ਕਮੇਟੀ ਵਲੋਂ ਤਿਆਰੀਆਂ ਸ਼ੁਰੂ 19 ਨਵੰਬਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।