08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਬਾਬਾ ਸ੍ਰੀ ਚੰਦ ਖਾਲਸਾ ਕਾਲਜ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਗੁਰਦਾਸਪੁਰ, 7 ਨਵੰਬਰ (ਚੱਕਰਾਜਾ)-ਬਾਬਾ ਸ੍ਰੀ ਚੰਦ ਖਾਲਸਾ ਕਾਲਜ ਫਾਰ ਵੁਮੈਨ ਗਾਹਲੜੀ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਵਲੋਂ ਹੱਥੀਂ ਤਿਆਰ ਕੀਤੇ ਦੀਵਿਆਂ ਦੀ ਪ੍ਰਦਰਸ਼ਨੀ ਲਗਾਈ ਗਈ ਜਦੋਂ ਕਿ ਰੰਗੋਲੀ ਮੁਕਾਬਲੇ ਵੀ ਕਰਵਾਏ ਗਏ।

ਬਾਬਾ ਸ੍ਰੀ ਚੰਦ ਖਾਲਸਾ ਕਾਲਜ ਫਾਰ ਵੁਮੈਨ ਗਾਹਲੜੀ ਵਿਖੇ ਦੀਵਾਲੀ ਦਾ ਤਿਉਹਾਰ ਮਨਾਉਣ ਮੌਕੇ ਵਿਦਿਆਰਥਣਾਂ ਤੇ ਪ੍ਰਬੰਧਕ। ਤਸਵੀਰ: ਚੱਕਰਾਜਾ 08-11-2026
ਗੁਰਦਾਸਪੁਰ, 7 ਨਵੰਬਰ (ਚੱਕਰਾਜਾ)-ਬਾਬਾ ਸ੍ਰੀ ਚੰਦ ਖਾਲਸਾ ਕਾਲਜ ਫਾਰ ਵੁਮੈਨ ਗਾਹਲੜੀ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਵਲੋਂ ਹੱਥੀਂ ਤਿਆਰ ਕੀਤੇ ਦੀਵਿਆਂ ਦੀ ਪ੍ਰਦਰਸ਼ਨੀ ਲਗਾਈ ਗਈ ਜਦੋਂ ਕਿ ਰੰਗੋਲੀ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਵਿਦਿਆਰਥਣਾਂ ਵਲੋਂ ਵੱਖ-ਵੱਖ ਸਟਾਲ ਜਿਵੇਂ ਫਰੂਟ ਚਾਰਟ, ਸਲਾਦ, ਰਸ-ਮਲਾਈ, ਸੈਂਡਵਿਚ ਅਤੇ ਹੋਰ ਸਟਾਲ ਲਗਾਏ। ਫੈਸ਼ਨ ਵਿਭਾਗ ਦੀਆਂ ਵਿਦਿਆਰਥਣਾਂ ਵਲੋਂ ਬਣਾਏ ਸਾਮਾਨ ਦੀ ਪ੍ਰਦਰਸ਼ਨੀ ਲਗਾਈ ਗਈ ਜਿਨ੍ਹਾਂ ਦੀ ਕੋਆਰਡੀਨੇਟਰ ਮੈਡਮ ਹਰਦੀਪ ਕੌਰ ਵਲੋਂ ਸ਼ਲਾਘਾ ਕੀਤੀ ਗਈ। ਇਸ ਮੌਕੇ ਗੁਰਦੁਆਰਾ ਟਾਹਲੀ ਸਾਹਿਬ ਦੇ ਮੈਨੇਜਰ ਹਰਜੀਤ ਸਿੰਘ ਅਲਵਰ ਤੇ ਭਾਈ ਹਰਪਿੰਦਰ ਸਿੰਘ ਜੰਮੂ ਧਰਮ ਪ੍ਰਚਾਰ ਕਮੇਟੀ ਇੰਚਾਰਜ ਨੇ ਵੀ ਵਿਦਿਆਰਥਣਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ।
ਪਿਛਲੀ ਖ਼ਬਰ ਐੱਸ.ਐੱਸ. ਬਾਜਵਾ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਦੀਵਾਲੀ ਦੇ ਤਿਉਹਾਰ ਮੌਕੇ ਸਮੂਹ ਸਟਾਫ਼ ਦਾ ਸਨਮਾਨ ਅਗਲੀ ਖ਼ਬਰ ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ‘ਤਖ਼ਤ ਇਸ਼ਨਾਨ’ ਦੀ ਪਵਿੱਤਰ ਸੇਵਾ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।