08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਬਾਬਾ ਦੀਪ ਸਿੰਘ ਸਕੂਲ ਸੰਗਤਪੁਰ ’ਚ ਦੀਵਾਲੀ ਦੇ ਤਿਉਹਾਰ ਮੌਕੇ ਬੱਚਿਆਂ ਨੇ ਲਗਾਏ ਸਟਾਲ

ਕਲਾਨੌਰ, 7 ਨਵੰਬਰ (ਪੁਰੇਵਾਲ)- ਬਾਬਾ ਦੀਪ ਸਿੰਘ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਸੰਗਤਪੁਰ ਵਿਖੇ ਚੇਅਰਮੈਨ ਲਖਬੀਰ ਸਿੰਘ ਸੋਢੀ, ਪ੍ਰਿੰਸੀਪਲ ਜਸਬੀਰ ਸੋਢੀ, ਮੋਨਿਕਾ ਵਰਮਾ, ਸੋਨੀਆ ਵਰਮਾ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ। ਵਿਦਿਆਰਥੀਆਂ ਵਲੋਂ ਵੱਖ-ਵੱਖ ਆਕਰਸ਼ਕ ਸਟਾਲ ਲਗਾਏ ਗਏ ਤੇ ਕਈ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ।

ਅਜੀਤ ਡੈਸਕ 08-11-2026
ਕਲਾਨੌਰ, 7 ਨਵੰਬਰ (ਪੁਰੇਵਾਲ)- ਬਾਬਾ ਦੀਪ ਸਿੰਘ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਸੰਗਤਪੁਰ ਵਿਖੇ ਚੇਅਰਮੈਨ ਲਖਬੀਰ ਸਿੰਘ ਸੋਢੀ, ਪ੍ਰਿੰਸੀਪਲ ਜਸਬੀਰ ਸੋਢੀ, ਮੋਨਿਕਾ ਵਰਮਾ, ਸੋਨੀਆ ਵਰਮਾ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ। ਵਿਦਿਆਰਥੀਆਂ ਵਲੋਂ ਵੱਖ-ਵੱਖ ਆਕਰਸ਼ਕ ਸਟਾਲ ਲਗਾਏ ਗਏ ਤੇ ਕਈ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ। ਬੱਚਿਆਂ ਨੇ ਰੰਗੋਲੀ ਬਣਾਉਣ, ਸਜਾਵਟ ਤੇ ਹੋਰ ਰਚਨਾਤਮਕ ਗਤੀਵਿਧੀਆਂ ਰਾਹੀਂ ਆਪਣੀ ਕਲਾ ਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਚੇਅਰਮੈਨ ਲਖਬੀਰ ਸਿੰਘ ਸੋਢੀ, ਪ੍ਰਿੰਸੀਪਲ ਜਸਬੀਰ ਸੋਢੀ, ਮੋਨਿਕਾ ਵਰਮਾ, ਸੋਨੀਆ ਵਰਮਾ ਨੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਦੀਵਾਲੀ ਦੀਆਂ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਕੋਆਰਡੀਨੇਟਰ ਅਮਨਦੀਪ ਕੌਰ, ਜਗਦੀਪ ਸਿੰਘ, ਅਮਨਦੀਪ ਸਿੰਘ, ਰਿੰਪੀ, ਹਰਪ੍ਰੀਤ ਕੌਰ, ਰੇਖਾ, ਪੂਜਾ, ਰਾਜਨ, ਮਨਪ੍ਰੀਤ ਕੌਰ, ਸੁਮਨ ਬਾਲਾ, ਸਿਮਰਨਜੀਤ ਕੌਰ, ਕੁਲਦੀਪ ਕੌਰ ਤੇ ਅੰਮ੍ਰਿਤਬੀਰ ਸਿੰਘ ਵੀ ਹਾਜ਼ਰ ਰਹੇ।
ਪਿਛਲੀ ਖ਼ਬਰ ਲੋਕ ਪ੍ਰਦੂਸ਼ਣ ਰਹਿਤ ਤੇ ਗਰੀਨ ਦਿਵਾਲੀ ਮਨਾਉਣ : ਗੁਰਮੀਤ ਕੌਰ ਸੋਹਲ ਅਗਲੀ ਖ਼ਬਰ ਖਾਲਸਾ ਕਾਲਜ ਗੁਰਦਾਸਨੰਗਲ ਵਿਖੇ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।