08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਧਾਰੀਵਾਲ, 7 ਨਵੰਬਰ (ਸਵਰਨ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ, ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਪਰਮਿੰਦਰ ਕੌਰ ਚਾਹਲ ਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਰੌਸ਼ਨੀਆਂ ਦਾ ਪਵਿੱਤਰ ਤਿਉਹਾਰ ਦੀਵਾਲੀ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਦੀਵਾਲੀ ਦੇ ਸ਼ੁਭ ਮੌਕੇ ’ਤੇ ਸਵੇਰ ਦੀ ਸਭਾ ਦੌਰਾਨ ਹਿੰਦੀ ਵਿਭਾਗ ਤੋਂ ਸੁਮਨ ਬਾਲਾ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ।

ਅਜੀਤ ਡੈਸਕ 08-11-2026
ਧਾਰੀਵਾਲ, 7 ਨਵੰਬਰ (ਸਵਰਨ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ, ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਪਰਮਿੰਦਰ ਕੌਰ ਚਾਹਲ ਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਰੌਸ਼ਨੀਆਂ ਦਾ ਪਵਿੱਤਰ ਤਿਉਹਾਰ ਦੀਵਾਲੀ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਦੀਵਾਲੀ ਦੇ ਸ਼ੁਭ ਮੌਕੇ ’ਤੇ ਸਵੇਰ ਦੀ ਸਭਾ ਦੌਰਾਨ ਹਿੰਦੀ ਵਿਭਾਗ ਤੋਂ ਸੁਮਨ ਬਾਲਾ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਕੂਲ ਦੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੀਵਾਲੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਗ੍ਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਐਕਸੈਲਸੀਅਰ ਸਕੂਲ ਬਿਜਲੀਵਾਲ ’ਚ ਪ੍ਰਦੂਸ਼ਣ ਰਹਿਤ ਦੀਵਾਲੀ ਸਬੰਧੀ ਸੈਮੀਨਾਰ ਲਗਾਇਆ ਅਗਲੀ ਖ਼ਬਰ ਆਮ ਆਦਮੀ ਪਾਰਟੀ ਆਗੂਆਂ ਦੀ ਸੀਨੀਅਰ ਆਗੂ ਦੀਪਕ ਚੌਹਾਨ ਨਾਲ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।