08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸ੍ਰੀ ਗੁਰੂ ਨਾਨਕ ਦੇਵ ਅਕਾਦਮੀ ਕੰਡਿਆਲ ਨੇ ਮਨਾਈ ਗ੍ਰੀਨ ਦੀਵਾਲੀ

ਬਟਾਲਾ, 7 ਨਵੰਬਰ (ਸਤਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ ਵਿਖੇ ਗ੍ਰੀਨ ਦੀਵਾਲੀ ਮਨਾਈ ਗਈ। ਅਠਵੀਂ ਜਮਾਤ ਦੀਆਂ ਵਿਦਿਆਰਥਣਾਂ ਵਲੋਂ ਮਨੋਹਰ ਸ਼ਬਦ ਗਾਇਨ ਕੀਤਾ, ਉਪਰੰਤ ਬਾਰਵੀਂ ਜਮਾਤ ਦੀ ਰਵਨੀਤ ਕੌਰ ਨੇ ਆਪਣੇ ਭਾਸ਼ਣ ਰਾਹੀਂ ਦੀਵਾਲੀ ਦੀ ਇਤਿਹਾਸਕ ਮਹੱਤਤਾ ’ਤੇ ਚਾਨਣਾ ਪਾਇਆ।

ਅਜੀਤ ਡੈਸਕ 08-11-2026
ਬਟਾਲਾ, 7 ਨਵੰਬਰ (ਸਤਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ ਵਿਖੇ ਗ੍ਰੀਨ ਦੀਵਾਲੀ ਮਨਾਈ ਗਈ। ਅਠਵੀਂ ਜਮਾਤ ਦੀਆਂ ਵਿਦਿਆਰਥਣਾਂ ਵਲੋਂ ਮਨੋਹਰ ਸ਼ਬਦ ਗਾਇਨ ਕੀਤਾ, ਉਪਰੰਤ ਬਾਰਵੀਂ ਜਮਾਤ ਦੀ ਰਵਨੀਤ ਕੌਰ ਨੇ ਆਪਣੇ ਭਾਸ਼ਣ ਰਾਹੀਂ ਦੀਵਾਲੀ ਦੀ ਇਤਿਹਾਸਕ ਮਹੱਤਤਾ ’ਤੇ ਚਾਨਣਾ ਪਾਇਆ। ਵਿਦਿਆਰਥੀਆਂ ਵਲੋਂ ਡਾਂਸ, ਸਕਿੱਟ ਤੇ ਹੋਰ ਸੱਭਿਆਚਾਰਕ ਗਤਿਵਿਧੀਆਂ ਰਾਹੀਂ ਗ੍ਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਇੰਟਰ ਹਾਊਸ ਰੰਗੋਲੀ, ਪੇਪਰ ਕ੍ਰਾਫਟ ਤੇ ਦੀਯਾ ਡੈਕੋਰੇਸ਼ਨ ਮੁਕਾਬਲੇ ਕਰਵਾਏ ਗਏ ਤੇ ਸਟੇਜ ਸਜਾਵਟ ਮੈਡਮ ਮਨਦੀਪ ਕੌਰ ਵਲੋਂ ਕੀਤੀ ਗਈ। ਉਕਤ ਪ੍ਰੋਗਰਾਮ ਸ਼ੁਭਾਸ਼ ਹਾਊਸ ਦੇ ਇੰਚਾਰਜ ਮੈਡਮ ਮਨਪ੍ਰੀਤ ਕੌਰ ਦੀ ਅਗਵਾਈ ’ਚ ਹਾਊਸ ਮੈਂਬਰਾਂ ਵਲੋਂ ਤਿਆਰ ਕੀਤਾ ਗਿਆ। ਪ੍ਰੋਗਰਾਮ ਦੌਰਾਨ ਸਕੂਲ ਦੀ ਮੈਨੇਜਮੇਂਟ ਕਮੇਟੀ ਦੇ ਚੇਅਰਮੈਨ ਹਰਭਜਨ ਸਿੰਘ ਰੰਧਾਵਾ, ਐਮ.ਡੀ. ਰਜਿੰਦਰ ਸਿੰਘ ਰੰਧਾਵਾ, ਪ੍ਰਿੰਸੀਪਲ ਅਮਨਦੀਪ ਕੌਰ ਰੰਧਾਵਾ, ਉਪ ਪ੍ਰਿੰਸੀਪਲ ਸੁਖਮਿੰਦਰ ਕੌਰ, ਸੀਨੀਅਰ ਲੈਕਚਰਾਰ ਗੁਰਮੀਤ ਕੌਰ, ਸੀਨੀਅਰ ਕੋਆਰਡੀਨੇਟਰ ਮਨਪ੍ਰੀਤ ਕੌਰ, ਰਾਜਬੀਰ ਸਿੰਘ ਤੋਂ ਇਲਾਵਾ ਸਮੂਹ ਸਟਾਫ ਤੇ ਵਿਦਿਆਰਥੀ ਮੌਜੂਦ ਸਨ।
ਪਿਛਲੀ ਖ਼ਬਰ ਪ੍ਰਤਾਪ ਸਿੰਘ ਬਾਜਵਾ ਦੇ ਹੱਕ ’ਚ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਵਿਖੇ ਗਰੀਨ ਦੀਵਾਲੀ ਵਿਸ਼ੇ ’ਤੇ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।