08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪੱਤਰਕਾਰ ਭਾਈਚਾਰੇ ਨਾਲ ਰੂਬਰੂ ਹੋਏ ਰਮਨਦੀਪ ਕੌਰ ਸ਼ੇਰੋਂ ਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ

ਗੋਇੰਦਵਾਲ ਸਾਹਿਬ, 7 ਨਵੰਬਰ (ਸਕੱਤਰ ਸਿੰਘ ਅਟਵਾਲ)–ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਮਨੁੱਖਤਾ ਦੀ ਸੇਵਾ ਦੇ ਉਦੇਸ਼ ਨਾਲ ਸੰਤ ਥੋਮਸ ਫਾਊਂਡੇਸ਼ਨ ਵਲੋਂ ਡਾ. ਓਮ ਪ੍ਰਕਾਸ਼ ਆਈ ਹਸਪਤਾਲ ਦੇ ਸਹਿਯੋਗ ਨਾਲ ਲਗਾਇਆ ਗਿਆ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਸਫ਼ਲਤਾਪੂਰਵਕ ਸੰਪੰਨ ਹੋ ਗਿਆ।

ਪੱਤਰਕਾਰਾਂ ਨਾਲ ਮੀਟਿੰਗ ਕਰਦੇ ਹੋਏ ਰਮਨਦੀਪ ਕੌਰ ਸ਼ੇਰੋਂ ਅਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ। ਤਸਵੀਰ–ਲਵਲੀ 08-11-2026
ਗੋਇੰਦਵਾਲ ਸਾਹਿਬ, 7 ਨਵੰਬਰ (ਸਕੱਤਰ ਸਿੰਘ ਅਟਵਾਲ)–ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਮਨੁੱਖਤਾ ਦੀ ਸੇਵਾ ਦੇ ਉਦੇਸ਼ ਨਾਲ ਸੰਤ ਥੋਮਸ ਫਾਊਂਡੇਸ਼ਨ ਵਲੋਂ ਡਾ. ਓਮ ਪ੍ਰਕਾਸ਼ ਆਈ ਹਸਪਤਾਲ ਦੇ ਸਹਿਯੋਗ ਨਾਲ ਲਗਾਇਆ ਗਿਆ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਸਫ਼ਲਤਾਪੂਰਵਕ ਸੰਪੰਨ ਹੋ ਗਿਆ। ਇਸ ਕੈਂਪ ਵਿਚ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਪਹੁੰਚੇ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸਦੇ ਨਾਲ ਹੀ ਨਿਗ੍ਹਾ ਦੇ ਨੰਬਰ ਦੀ ਜਾਂਚ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਸੰਤ ਥੋਮਸ ਫਾਊਂਡੇਸ਼ਨ ਦੇ ਸੰਸਥਾਪਕ ਅਤੇ ਸੀ.ਈ.ਓ. ਅੰਬੈਸਡਰ ਟੀ. ਬ੍ਰੈਚ ਯੂਕੇ ਅਤੇ ਸੰਸਥਾ ਦੇ ਮੀਡੀਆ ਇੰਚਾਰਜ ਰਾਜਵਿੰਦਰ ਮਿੱਠਾ ਨੇ ਕਿਹਾ ਕਿ ਸੰਸਥਾ ਦਾ ਮੁੱਖ ਮਕਸਦ ਸਮਾਜ ਦੇ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣਾ ਅਤੇ ਮਨੁੱਖਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਉਣਾ ਹੈ। ਅੱਖਾਂ ਮਨੁੱਖੀ ਜੀਵਨ ਦਾ ਅਹਿਮ ਅੰਗ ਹਨ ਅਤੇ ਸਮੇਂ-ਸਮੇਂ ’ਤੇ ਅੱਖਾਂ ਦੀ ਜਾਂਚ ਕਰਵਾਉਣਾ ਬੇਹੱਦ ਜ਼ਰੂਰੀ ਹੈ। ਇਸੇ ਸੋਚ ਤਹਿਤ ਇਹ ਕੈਂਪ ਲਗਾਇਆ ਗਿਆ, ਜਿਸ ਵਿਚ ਇਲਾਕੇ ਦੇ ਲੋਕਾਂ ਨੇ ਸ਼ਮੂਲੀਅਤ ਕਰਕੇ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਉਠਾਇਆ। ਇਸ ਮੌਕੇ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਸਰਕਲ ਪ੍ਰਧਾਨ ਅਤੇ ਸਾਬਕਾ ਸਰਪੰਚ ਕੁਲਦੀਪ ਸਿੰਘ ਲਹੌਰੀਆ ਨੇ ਵੀ ਸੰਸਥਾ ਦੇ ਇਸ ਸਮਾਜ ਸੇਵੀ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਾਂ ਦੀ ਸਿਹਤ ਅਤੇ ਭਲਾਈ ਨਾਲ ਜੁੜੇ ਕਾਰਜ ਸਮਾਜ ਲਈ ਬਹੁਤ ਮਹੱਤਵ ਰੱਖਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿਚ ਸੇਵਾ ਅਤੇ ਆਪਸੀ ਸਹਿਯੋਗ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਅੰਤ ਵਿਚ ਸੰਸਥਾ ਦੇ ਨੁਮਾਇੰਦਿਆਂ ਵਲੋਂ ਡਾ. ਓਮ ਪ੍ਰਕਾਸ਼ ਆਈ ਹਸਪਤਾਲ ਦੀ ਮਾਹਿਰ ਡਾਕਟਰਾਂ ਦੀ ਟੀਮ, ਸਹਿਯੋਗੀਆਂ, ਪਤਵੰਤੇ ਸੱਜਣਾਂ ਅਤੇ ਕੈਂਪ ਵਿਚ ਪਹੁੰਚੇ ਸਮੂਹ ਇਲਾਕਾ ਨਿਵਾਸੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਮੌਕੇ ਯੂਥ ਆਗੂ ਵਰਿੰਦਰ ਸਿੰਘ ਜੋਤੀ, ਸਾਬਕਾ ਮੈਂਬਰ ਪੰਚਾਇਤ ਮੱਸਾ ਸਿੰਘ, ਸੁਖਬੀਰ ਸਿੰਘ ਲੋਧੀ , ਦਲਜੀਤ ਸਿੰਘ ਵਿਰਕ,ਬਲਜੀਤ ਸਿੰਘ ਬਿੱਟੂ , ਗਾਇਕ ਜਗਜੀਤ ਸੰਧੂ, ਭੁਪਿੰਦਰ ਸਿੰਘ ਮਾਲਕੋ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਛੋਟੇ ਭਰਾ ਹਰਵਿੰਦਰ ਸਿੰਘ ਗੋਹਲਵੜ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।