ਸੁਖਬੀਰ ਸਿੰਘ ਬਾਦਲ ਨੂੰ ਗੁਰਸੇਵਕ ਸਿੰਘ ਸ਼ੇਖ ਵਲੋਂ ਦੀਵਾਲੀ ਮੌਕੇ ਵਧਾਈ
ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)—ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਗੁਰਸੇਵਕ ਸਿੰਘ ਸ਼ੇਖ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਦੀਵਾਲੀ ਦੀ ਵਧਾਈ ਦਿੰਦਿਆਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਉਣ ਉਪਰੰਤ ਉਨ੍ਹਾਂ ਨਾਲ ਅਹਿਮ ਮੁੱਦਿਆਂ ’ਤੇ ਵਿਚਾਰਾਂ ਕੀਤੀਆਂ। ਗੁਰਸੇਵਕ ਸਿੰਘ ਸ਼ੇਖ ਨੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਸਾਰਿਆਂ ਲਈ ਖੁਸ਼ੀ ਲੈ ਕੇ ਆਵੇ, ਉਥੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰਾਂ ਅਤੇ ਆਗੂਆਂ ਦੀ ਚੜਦੀ ਕਲਾ ਰਹੇ।
ਅਜੀਤ ਡੈਸਕ
08-11-2026