08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਲੋਕਤੰਤਰੀ ਅਤੇ ਇਨਕਲਾਬੀ ਵਿਚਾਰਧਾਰਾ ਨਾਲ ਹੀ ਸੰਭਵ ਹੋ ਸਕਦਾ ਹੈ - ਜਾਮਾਰਾਏ, ਪੰਡੋਰੀ

ਤਰਨ ਤਾਰਨ, 7 ਨਵੰਬਰ (ਇਕਬਾਲ ਸਿੰਘ ਸੋਢੀ)– ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਅੱਜ ਗਾਂਧੀ ਪਾਰਕ ਤਰਨ ਤਾਰਨ ਵਿਖੇ ਕੁਲਦੀਪ ਸਿੰਘ ਮਾਣੋਚਾਹਲ ਦੀ ਪ੍ਰਧਾਨਗੀ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਅੱਜ ਦਾ ਮਹਾਨ ਰੂਸ ਦੀ ਧਰਤੀ ’ਤੇ ਸਮਾਜਵਾਦੀ ਕ੍ਰਾਂਤੀ ਆਈ ਸੀ।

ਅਜੀਤ ਡੈਸਕ 08-11-2026
ਤਰਨ ਤਾਰਨ, 7 ਨਵੰਬਰ (ਇਕਬਾਲ ਸਿੰਘ ਸੋਢੀ)– ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਅੱਜ ਗਾਂਧੀ ਪਾਰਕ ਤਰਨ ਤਾਰਨ ਵਿਖੇ ਕੁਲਦੀਪ ਸਿੰਘ ਮਾਣੋਚਾਹਲ ਦੀ ਪ੍ਰਧਾਨਗੀ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਅੱਜ ਦਾ ਮਹਾਨ ਰੂਸ ਦੀ ਧਰਤੀ ’ਤੇ ਸਮਾਜਵਾਦੀ ਕ੍ਰਾਂਤੀ ਆਈ ਸੀ। ਉਨ੍ਹਾਂ ਅਕਤੂਬਰ ਇਨਕਲਾਬ ਦੇ ਇਤਿਹਾਸਕ ਮਹੱਤਵ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਅਕਤੂਬਰ ਇਨਕਲਾਬ ਨੇ ਦੁਨੀਆ ਭਰ ਦੇ ਮਜ਼ਦੂਰਾਂ ਅਤੇ ਕਿਸਾਨਾਂ ਲਈ ਸਮਾਜਿਕ ਨਿਆਂ ਅਤੇ ਬਰਾਬਰੀ ਦਾ ਰਾਹ ਖੋਲ੍ਹਿਆ ਅਤੇ ਇਸ ਦੇ ਸਿਧਾਂਤ ਅੱਜ ਵੀ ਪ੍ਰਾਸੰਗਿਕ ਹਨ। ਉਨ੍ਹਾਂ ਭਾਰਤ ਦੀ ਮੌਜੂਦਾ ਰਾਜਸੀ ਸਥਿਤੀ ’ਤੇ ਵੀ ਵਿਸਥਾਰ ਨਾਲ ਗੱਲ ਕੀਤੀ ਅਤੇ ਆਰਥਿਕ ਅਸਮਾਨਤਾ, ਬੇਰੁਜ਼ਗਾਰੀ, ਕਿਸਾਨਾਂ ਮਜ਼ਦੂਰਾਂ ਦੀਆਂ ਸਮੱਸਿਆਵਾਂ ਅਤੇ ਆਮ ਲੋਕਾਂ ਦੀ ਘਟਦੀ ਕਰਜ਼ਦਾਰੀ ਵਰਗੇ ਮੁੱਦਿਆਂ ਵੱਲ ਧਿਆਨ ਦਿਵਾਇਆ। ਉਨ੍ਹਾਂ ਜ਼ੋਰ ਦਿੱਤਾ ਕਿ ਇਨ੍ਹਾਂ ਸਮੱਸਿਆਵਾਂ ਦਾ ਹੱਲ ਸਿਰਫ਼ ਲੋਕਤੰਤਰੀ ਅਤੇ ਇਨਕਲਾਬੀ ਰਾਹੀਂ ਹੀ ਸੰਭਵ ਹੈ। ਪਾਰਟੀ ਦੇ ਤਹਿਸੀਲ ਸਕੱਤਰ ਸਕੱਤਰ ਬਲਦੇਵ ਸਿੰਘ ਪੰਡੋਰੀ ਨੇ ਕਿਹਾ ਕਿ ਅਜਿਹੀਆਂ ਮੀਟਿੰਗਾਂ ਲੋਕਾਂ ਵਿਚ ਰਾਜਨੀਤਿਕ ਚੇਤਨਾ ਪੈਦਾ ਕਰਨ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਪੰਡੋਰੀ ਨੇ ਦੱਸਿਆ ਕਿ ਮਜ਼ਦੂਰਾਂ ਕਿਸਾਨਾਂ ਅਤੇ ਆਮ ਵਰਗ ਦੇ ਲੋਕਾਂ ਨੂੰ ਰਾਜਨੀਤਿਕ ਚੇਤਨਾ ਪੈਦਾ ਕਰਨ ਲਈ 6 ਦਸੰਬਰ ਨੂੰ ਪਿੰਡ ਮਾਣੋਚਾਹਲ ਵਿਖੇ ਰਾਜਨੀਤਿਕ ਕਾਨਫਰੰਸ ਕੀਤੀ ਜਾਵੇਗੀ। ਇਸ ਮੌਕੇ ਨਰਿੰਦਰ ਸਿੰਘ ਰਟੌਲ, ਸਵਰਨ ਸਿੰਘ ਦੇਓ, ਸੁਰਿੰਦਰ ਸਿੰਘ ਖੱਬਾ, ਕਰਮ ਸਿੰਘ ਪਡੋਰੀ, ਕੁਲਦੀਪ ਸਿੰਘ ਮਾਣੋਚਾਹਲ, ਨਿਰਭੈ ਸਿੰਘ ਜਵੰਦਾ, ਅੰਮ੍ਰਿਤਪਾਲ ਸਿੰਘ ਚੌਧਰੀਵਾਲਾ, ਗੁਰਪ੍ਰੀਤ ਸਿੰਘ ਨੌਰੰਗਾਬਾਦ, ਵਿਜੇਪਾਲ ਸਿੰਘ ਨੌਰੰਗਾਬਾਦ, ਬੂੱਧ ਸਿੰਘ ਪੱਖੋਕੇ, ਲਖਵਿੰਦਰ ਸਿੰਘ ਰਟੌਲ, ਮੰਗਲ ਸਿੰਘ ਰਟੌਲ, ਕੁਲਦੀਪ ਸਿੰਘ ਰਟੌਲ, ਮੁਖਤਾਰ ਸਿੰਘ ਗ ਚਾਟੀਵਿੰਡ ਪਲਾਟ, ਨਰਿੰਦਰ ਸਿੰਘ,ਪਰਮਜੀਤ ਸਿੰਘ ਕੈਰੋਵਾਲ, ਸੁਖਵਿੰਦਰ ਸਿੰਘ ਭੱਠਲ ਆਦਿ ਹਾਜ਼ਰ ਸਨ। ਗੋਲੀ ਲੱਗਣ ਨਾਲ ਵਿਅਕਤੀ ਜ਼ਖ਼ਮੀ, ਮਾਮਲਾ ਦਰਜ ਤਰਨ ਤਾਰਨ, 7 ਨਵੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈੰਦੇ ਥਾਣਾ ਖਾਲੜਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਦੇ ਮਾਮਲੇ ਵਿਚ ਪਤੀ-ਪਤਨੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਖਾਲੜਾ ਵਿਖੇ ਜਸਵਿੰਦਰ ਕੌਰ ਪਤਨੀ ਕੁਲਦੀਪ ਸਿੰਘ ਵਾਸੀ ਰਾਜੋਕੇ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਪਰਿਵਾਰ ਸਮੇਤ ਘਰ ਵਿਚ ਮੌਜੂਦ ਨਹੀਂ ਸੀ ਅਤੇ ਬਿਕਰਮਜੀਤ ਸਿੰਘ ਪੁੱਤਰ ਹਰਦੀਪ ਸਿੰਘ ਅਤੇ ਕੁਲਦੀਪ ਸਿੰਘ ਸਕੇ ਭਰਾ ਹਨ ਅਤੇ ਇਕੋ ਘਰ ਵਿਚ ਰਹਿੰਦੇ ਹਨ। ਘਰ ਦੇ ਉਪਰਲੇ ਕਮਰੇ ਵਿਚ ਬਿਕਰਮਜੀਤ ਸਿੰਘ ਦਾ ਪਰਿਵਾਰ ਰਹਿੰਦਾ ਹੈ। ਦੋਵਾਂ ਭਰਾਵਾਂ ਦੀ ਜਮੀਨ ਦੀ ਵੰਡ ਨੂੰ ਲੈ ਕੇ ਝੱਗੜਾ ਚੱਲ ਰਿਹਾ ਸੀ ਅਤੇ ਦੋਵਾਂ ਘਰਾਂ ਦੇ ਸਾਂਝੇ ਇਕੋ ਸੈਡ ਅੰਦਰ ਡੰਗਰ ਬੰਨੇ ਹੋਏ ਸਨ। ਬਿਕਰਮਜੀਤ ਸਿੰਘ ਦੀ ਪਤਨੀ ਸੁਖਬੀਰ ਕੌਰ ਨੇ ਕਿਹਾ ਕਿ ਕੁਲਦੀਪ ਸਿੰਘ ਨੇ ਆਪਣਏ ਡੰਗਰ ਖੋਲ ਦਿੱਤੇ ਹਨ। ਸੁਖਬੀਰ ਕੌਰ ਨੇ ਲਲਕਾਰਾ ਮਾਰਿਆ ਤੇ ਬਿਕਰਮਜੀਤ ਸਿੰਘ ਨੇ ਆਪਣੇ ਲਾਇਸੰਸੀ ਰਿਵਾਲਵਰ ਕੱਢ ਕੇ ਲੈ ਆਇਆ। ਕੁਲਦੀਪ ਸਿੰਘ ਦੇ ਫਾਇਰ ਮਾਰੇ, ਜਿਨ੍ਹਾਂ ਨਾਲ ਉਹ ਜ਼ਖਮੀ ਹੋ ਗਿਆ। ਜਾਂਚ ਅਧਿਕਾਰੀ ਏ.ਐੱਸ.ਆਈ. ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਪਤੀ-ਪਤਨੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਜਾਗਰੂਕਤਾ ਰੈਲੀ ਕੱਢੀ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਸਮੇਤ 27 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।