10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਕਲਾਨੌਰ ਰੈਲੀ ਸਬੰਧੀ ਵਰਕਰਾਂ ਨੂੰ ਕੀਤਾ ਲਾਮਬੰਦ

ਕੋਟਲੀ ਸੂਰਤ ਮੱਲ੍ਹੀ, 9 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਲੰਗਾਹ ਵਲੋਂ ਕਸਬਾ ਕਲਾਨੌਰ ਵਿਖੇ 11 ਨਵੰਬਰ ਨੂੰ ਕਰਵਾਈ ਜਾ ਰਹੀ ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ ਰੈਲੀ ਸਬੰਧੀ ਲੋਕਾਂ ਨੂੰ ਲਾਮਬੰਦ ਕਰਨ ਲਈ ਨੇੜਲੇ ਪਿੰਡ ਢਿਲਵਾਂ ਤੇ ਅਠਵਾਲ ’ਚ ਭਰਵੀਆਂ ਮੀਟਿੰਗਾ ਕਰਕੇ ਬੀਬੀਆਂ ਨੂੰ ਇਸ ਲਲਕਾਰ ਰੈਲੀ ਵਿਚ ਵੱਡੀ ਤਾਦਾਦ ਵਿਚ ਸ਼ਮੂਲੀਅਤ ਕਰਨ ਲਈ ਲਾਮਬੰਦ ਕੀਤਾ ਗਿਆ। ਇਸ ਸਬੰਧੀ ਪਿੰਡ ਅਠਵਾਲ ਵਿਖੇ ਸਾਬਕਾ ਸਰਪੰਚ ਬਲਬੀਰ ਸਿੰਘ ਅਠਵਾਲ ਸਮੇਤ ਅਕਾਲੀ ਵਰਕਰਾਂ ਵਲੋਂ ਕਰਵਾਈ ਗਈ ਮੀਟਿੰਗ ਨੂੰ ਸਬੋਧਨ ਕਰਦਿਆਂ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਲੋਕ ਇਸ ਰੈਲੀ ’ਚ ਬੀਬੀ, ਭੈਣਾਂ ਤੇ ਮਾਤਾਵਾਂ ਸਮੇਤ ਵੱਧ ਤੋਂ ਵੱਧ ਸ਼ਮੂਲੀਅਤ ਕਰਨ।

ਅਜੀਤ ਡੈਸਕ 10-11-2026
ਕੋਟਲੀ ਸੂਰਤ ਮੱਲ੍ਹੀ, 9 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਲੰਗਾਹ ਵਲੋਂ ਕਸਬਾ ਕਲਾਨੌਰ ਵਿਖੇ 11 ਨਵੰਬਰ ਨੂੰ ਕਰਵਾਈ ਜਾ ਰਹੀ ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ ਰੈਲੀ ਸਬੰਧੀ ਲੋਕਾਂ ਨੂੰ ਲਾਮਬੰਦ ਕਰਨ ਲਈ ਨੇੜਲੇ ਪਿੰਡ ਢਿਲਵਾਂ ਤੇ ਅਠਵਾਲ ’ਚ ਭਰਵੀਆਂ ਮੀਟਿੰਗਾ ਕਰਕੇ ਬੀਬੀਆਂ ਨੂੰ ਇਸ ਲਲਕਾਰ ਰੈਲੀ ਵਿਚ ਵੱਡੀ ਤਾਦਾਦ ਵਿਚ ਸ਼ਮੂਲੀਅਤ ਕਰਨ ਲਈ ਲਾਮਬੰਦ ਕੀਤਾ ਗਿਆ। ਇਸ ਸਬੰਧੀ ਪਿੰਡ ਅਠਵਾਲ ਵਿਖੇ ਸਾਬਕਾ ਸਰਪੰਚ ਬਲਬੀਰ ਸਿੰਘ ਅਠਵਾਲ ਸਮੇਤ ਅਕਾਲੀ ਵਰਕਰਾਂ ਵਲੋਂ ਕਰਵਾਈ ਗਈ ਮੀਟਿੰਗ ਨੂੰ ਸਬੋਧਨ ਕਰਦਿਆਂ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਲੋਕ ਇਸ ਰੈਲੀ ’ਚ ਬੀਬੀ, ਭੈਣਾਂ ਤੇ ਮਾਤਾਵਾਂ ਸਮੇਤ ਵੱਧ ਤੋਂ ਵੱਧ ਸ਼ਮੂਲੀਅਤ ਕਰਨ। ਇਸ ਮੌਕੇ ਸੀਨੀਅਰ ਆਗੂ ਕੁਲਜੀਤ ਸਿੰਘ ਮਝੈਲ, ਸਰਕਲ ਪ੍ਰਧਾਨ ਬਲਵਿੰਦਰ ਸਿੰਘ ਢਿਲਵਾ, ਸੁਖਦੇਵ ਸਿੰਘ ਮੰਮਣ, ਬਲਕਾਰ ਸਿੰਘ ਚੈਨੇਵਾਲ, ਕਰਮ ਸਿੰਘ, ਬਲਵਿੰਦਰ ਸਿੰਘ ਮੰਗਾ ਕੋਟਲੀ, ਜਸਵਿੰਦਰ ਸਿੰਘ ਗੋਗੀ ਸਾਬਕਾ ਸਰਪੰਚ ਕੋਟਲੀ, ਬਲਬੀਰ ਸਿੰਘ ਅਠਵਾਲ ਸਾਬਕਾ ਸਰਪੰਚ, ਨਵਜੋਤ ਸਿੰਘ ਫੱਤੂਪੁਰ, ਸਵਿੰਦਰ ਸਿੰਘ ਸਾਬਕਾ ਸਰਪੰਚ, ਪ੍ਰਿੰਥੀ ਮਸੀਹ ਅਠਵਾਲ, ਲਖਵਿੰਦਰ ਸਿੰਘ ਢਿਲਵਾ, ਕਸ਼ਮੀਰਾ ਲਾਲ ਬਸਤੀ ਬਾਜੀਗਰ, ਹਰਜਿੰਦਰ ਸਿੰਘ ਗਿਲਾਂਵਾਲੀ, ਸਰਵਨ ਸਿੰਘ ਲੁਕਮਾਨੀਆ, ਦਾਰਾ ਸਿੰਘ ਭਗਵਾਨਪੁਰ ਸਮੇਤ ਅਕਾਲੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਵਿਸ਼ਵਕਰਮਾ ਦੀ ਯਾਦ ’ਚ ਪਿੰਡ ਭਗਵਾਨਪੁਰ ਵਿਖੇ ਸਮਾਗਮ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਬਾਬਾ ਕਾਰ ਜੀ ਵਿਖੇ ਮੱਸਿਆ ਦੇ ਦਿਹਾੜੇ ’ਤੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।