ਨੰਬਰਦਾਰਾਂ ਦੀਆਂ ਮੰਗਾਂ ਦਾ ਜਲਦ ਹੱਲ ਕੀਤਾ ਜਾਵੇ-ਰਘੁਵੀਰ ਸਿੰਘ ਸੰਧੂ
ਪਠਾਨਕੋਟ, 10 ਨਵੰਬਰ (ਸੰਧੂ)-ਜ਼ਿਲ੍ਹਾ ਪਠਾਨਕੋਟ ਨੰਬਰਦਾਰ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਮੋਹਿੰਦਰ ਪਾਲ ਕਾਹਨਪੁਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਹੋਈ । ਇਸ ਵਿਚ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਹੀਰ, ਜ਼ਿਲ੍ਹਾ ਚੇਅਰਮੈਨ ਰਘੁਵੀਰ ਸਿੰਘ ਸੰਧੂ ਅਤੇ ਤਹਿਸੀਲ ਪ੍ਰਧਾਨ ਮੁਕੇਸ਼ ਕੁਮਾਰ ਫੁੱਲਪੁਰ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ।
ਪਠਾਨਕੋਟ, 10 ਨਵੰਬਰ (ਸੰਧੂ)-ਜ਼ਿਲ੍ਹਾ ਪਠਾਨਕੋਟ ਨੰਬਰਦਾਰ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਮੋਹਿੰਦਰ ਪਾਲ ਕਾਹਨਪੁਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਹੋਈ । ਇਸ ਵਿਚ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਹੀਰ, ਜ਼ਿਲ੍ਹਾ ਚੇਅਰਮੈਨ ਰਘੁਵੀਰ ਸਿੰਘ ਸੰਧੂ ਅਤੇ ਤਹਿਸੀਲ ਪ੍ਰਧਾਨ ਮੁਕੇਸ਼ ਕੁਮਾਰ ਫੁੱਲਪੁਰ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ । ਮੀਟਿੰਗ ਦੌਰਾਨ ਨੰਬਰਦਾਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਲੰਬਿਤ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ । ਆਗੂਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨੰਬਰਦਾਰ ਦੀ ਮੌਤ ਤੋਂ ਬਾਅਦ ਉਸ ਦੇ ਪੁੱਤਰ ਨੂੰ ਨੰਬਰਦਾਰ ਨਿਯੁਕਤ ਕੀਤਾ ਜਾਵੇ, ਮਾਣ-ਭੱਤਾ 1500 ਰੁਪਏ ਤੋਂ ਵਧਾ ਕੇ 6000 ਰੁਪਏ ਕੀਤਾ ਜਾਵੇ, ਬਕਾਇਆ ਮਾਣ-ਭੱਤਾ ਜਲਦ ਜਾਰੀ ਕੀਤਾ ਜਾਵੇ ਅਤੇ ਮੀਟਿੰਗ ਹਾਲ ਲਈ ਜਗ੍ਹਾ ਮੁਹੱਈਆ ਕਰਵਾਈ ਜਾਵੇ । ਇਸ ਤੋਂ ਇਲਾਵਾ ਟੋਲ ਟੈਕਸ ਮੁਆਫ਼ ਕਰਨ, ਸਰਕਾਰੀ ਵਿਭਾਗਾਂ ਵਿਚ ਨੰਬਰਦਾਰਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਅਤੇ ਪੰਚਾਇਤਾਂ ਦੇ ਆਮ ਤੇ ਖ਼ਾਸ ਇਜਲਾਸਾਂ ਵਿਚ ਨੰਬਰਦਾਰਾਂ ਦੇ ਦਸਤਖ਼ਤ ਲਾਜ਼ਮੀ ਕਰਨ ਦੀ ਮੰਗ ਵੀ ਉਠਾਈ ਗਈ । ਆਗੂਆਂ ਕਿਹਾ ਕਿ ਕਈ ਵਾਰ ਸਰਕਾਰ ਨੂੰ ਮੰਗ ਪੱਤਰ ਦੇਣ ਦੇ ਬਾਵਜੂਦ ਸਮੱਸਿਆਵਾਂ ਦਾ ਹੱਲ ਨਹੀਂ ਹੋਇਆ । ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਦਾ ਬਾਈਕਾਟ ਕੀਤਾ ਜਾਵੇਗਾ । ਇਸ ਮੌਕੇ ਜਗੀਰ ਸਿੰਘ, ਰਛਪਾਲ ਸਿੰਘ, ਬੂਟਾ ਸਿੰਘ, ਅਰਜੁਨ ਪਾਲ, ਕੈਪਟਨ ਹਜ਼ਾਰੀ ਲਾਲ, ਪੂਰਨ ਸਿੰਘ, ਚਮਨ ਸਿੰਘ, ਬਲਵੀਰ ਸਿੰਘ, ਬਲਵਿੰਦਰ ਕੁਮਾਰ, ਸੁਭਾਸ਼ ਸਿੰਘ, ਮੂਰਤੀ ਰਾਮ, ਜੀਵਨ ਲਾਲ, ਬਲਵੰਤ ਰਾਜ, ਥੁੱੜੂ ਰਾਮ, ਭਗਵਾਨ ਦਾਸ, ਰਮਨ ਕੁਮਾਰ ਅਤੇ ਦੌਲਤ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ ।