11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸੂਬੇ ਵਿਚ ਆਉਣ ਵਾਲੀ ਸਰਕਾਰ ਕਾਂਗਰਸ ਦੀ ਬਣੇਗੀ-ਛੀਨਾ,ਲੱਕੀ,ਢਿੱਲੋਂ

ਨਰੋਟ ਜੈਮਲ ਸਿੰਘ, 10 ਨਵੰਬਰ (ਸ਼ਸ਼ੀ ਕੁਮਾਰ)-ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੂਬੇ ਵਿਚ ਸਰਕਾਰ ਬਣਾਈ ਹੈ, ਜਿੱਥੇ ਪੰਜਾਬ ਦੀ ਜਨਤਾ ਨੇ ਨਵੀਂ ਪਾਰਟੀ ਦੇ ਬਹਿਕਾਵੇ ਵਿਚ ਆ ਕੇ ਦੂਜੀਆਂ ਪਾਰਟੀਆਂ ਨੂੰ ਨਕਾਰਦੇ ਹੋਏ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ, ਜਿਸ ਨਾਲ ਪੰਜਾਬ ਵਿਚ ਵੱਡੇ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ । ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਕਾਂਗਰਸ ਦੇ ਬਲਾਕ ਪ੍ਰਧਾਨ ਗੁਰਨਾਮ ਸਿੰਘ ਛੀਨਾ, ਮਾਰਕਿਟ ਕਮੇਟੀ ਨਰੋਟ ਜੈਮਲ ਸਿੰਘ ਦੇ ਸਾਬਕਾ ਚੇਅਰਮੈਨ ਲਖਬੀਰ ਸਿੰਘ ਲੱਕੀ ਅਤੇ ਕਾਂਗਰਸ ਬਲਾਕ ਸਰਨਾ ਦੇ ਜਨਰਲ ਸਕੱਤਰ ਤੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੋ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਇਸ਼ਾਰਿਆਂ ’ਤੇ ਚੱਲਦੇ ਹਨ ।

ਅਜੀਤ ਡੈਸਕ 11-11-2026
ਨਰੋਟ ਜੈਮਲ ਸਿੰਘ, 10 ਨਵੰਬਰ (ਸ਼ਸ਼ੀ ਕੁਮਾਰ)-ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੂਬੇ ਵਿਚ ਸਰਕਾਰ ਬਣਾਈ ਹੈ, ਜਿੱਥੇ ਪੰਜਾਬ ਦੀ ਜਨਤਾ ਨੇ ਨਵੀਂ ਪਾਰਟੀ ਦੇ ਬਹਿਕਾਵੇ ਵਿਚ ਆ ਕੇ ਦੂਜੀਆਂ ਪਾਰਟੀਆਂ ਨੂੰ ਨਕਾਰਦੇ ਹੋਏ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ, ਜਿਸ ਨਾਲ ਪੰਜਾਬ ਵਿਚ ਵੱਡੇ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ । ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਕਾਂਗਰਸ ਦੇ ਬਲਾਕ ਪ੍ਰਧਾਨ ਗੁਰਨਾਮ ਸਿੰਘ ਛੀਨਾ, ਮਾਰਕਿਟ ਕਮੇਟੀ ਨਰੋਟ ਜੈਮਲ ਸਿੰਘ ਦੇ ਸਾਬਕਾ ਚੇਅਰਮੈਨ ਲਖਬੀਰ ਸਿੰਘ ਲੱਕੀ ਅਤੇ ਕਾਂਗਰਸ ਬਲਾਕ ਸਰਨਾ ਦੇ ਜਨਰਲ ਸਕੱਤਰ ਤੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੋ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਇਸ਼ਾਰਿਆਂ ’ਤੇ ਚੱਲਦੇ ਹਨ । ਜਿਸ ਨੂੰ ਪੰਜਾਬ ਦੇ ਮੁੱਦਿਆਂ ਅਤੇ ਪੰਜਾਬ ਦੇ ਕਿਸਾਨਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਬਾਰੇ ਜ਼ਰਾ ਵੀ ਖਬਰ ਨਹੀਂ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦਾ ਵੱਡੇ ਪੱਧਰ ’ਤੇ ਵਿਕਾਸ ਹੋਇਆ ਹੈ । ਜਿਸ ਨਾਲ ਪੰਜਾਬ ਦਾ ਨੌਜਵਾਨ ਨਸ਼ੇੜੀ ਬਣ ਚੁੱਕਾ ਹੈ, ਜੋ ਚਿੰਤਾ ਦਾ ਵਿਸ਼ਾ ਹੈ । ਉਨ੍ਹਾਂ ਕਿਹਾ ਪੰਜਾਬ ਦੀ ਕਾਨੂੰਨੀ ਵਿਵਸਥਾ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ । ਉਨ੍ਹਾਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ’ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਸੂਬੇ ਵਿਚ 2007 ਤੋਂ 2017 ਤੱਕ ਗਠਬੰਧਨ ਦੀ ਸਰਕਾਰ ਰਹੀ ਸੀ । ਜਿਸ ਦੌਰਾਨ ਦੋਵਾਂ ਪਾਰਟੀਆਂ ਦੀ ਸਰਕਾਰ ਹੁੰਦੇ ਹੋਏ ਚਿੱਟੇ ਦੇ ਨਸ਼ੇ ਦਾ ਜਨਮ ਹੋਇਆ ਹੈ । ਕਾਂਗਰਸ ਦੀ ਸਰਕਾਰ ਬਣਨ ’ਤੇ ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਦੇ ਮੁੱਦਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਨਸ਼ੇ ’ਤੇ ਲਗਾਮ ਪਾਈ ਤੇ ਕਾਨੂੰਨ ਵਿਵਸਥਾ ਕਾਇਮ ਕੀਤੀ । ਮਾਈਨਿੰਗ ਦੀ ਪਾਲਸੀ ਬਣਾ ਕੇ ਪੰਜਾਬ ਦੇ ਲੋਕਾਂ ਨੂੰ 1900 ਰੁਪਏ ਪ੍ਰਤੀ ਸੈਂਕੜਾ ਰੇਤ ਦਿੱਤੀ । ਲੱਕੀ, ਛੀਨਾ ਤੇ ਢਿੱਲੋਂ ਨੇ ਕਿਹਾ ਕਿ ਅੱਜ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੌਣੇ ਪੰਜ ਸਾਲ ਹੋ ਚੁੱਕੇ ਹਨ । ਪਰ ਪੌਣੇ ਪੰਜ ਸਾਲਾਂ ਵਿਚ ਸਰਕਾਰ ਨੇ ਰੇਤ ਦੇ ਭਾਅ ਦੁਗਣੇ ਤਿਗਣੇ ਕਰ ਦਿੱਤੇ, ਜਿਸ ਨਾਲ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਤੋਂ ਕਾਫੀ ਦੁੱਖੀ ਹੈ । ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਲੋਕ ਵਿਰੋਧੀ ਨੀਤੀਆਂ ਵਾਲੀ ਅਜਿਹੀ ਸਰਕਾਰ ਤੋਂ ਇਲਾਵਾ ਅਜਿਹੀਆਂ ਪਾਰਟੀਆਂ ਨੂੰ ਅਣਦੇਖਾ ਕਰਕੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ।
ਪਿਛਲੀ ਖ਼ਬਰ ਸਰਹੱਦੀ ਜਲਾਲੀਆ ਨਾਲੇ ’ਤੇ 16 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ 150 ਮੀਟਰ ਲੰਬਾ ਪੁਲ-ਮੰਤਰੀ ਲਾਲ ਚੰਦ ਅਗਲੀ ਖ਼ਬਰ ਚੋਰਾਂ ਨੇ ਦੁਕਾਨ ਦੀ ਕੰਧ ਤੋੜ ਕੇ ਹਜ਼ਾਰਾਂ ਰੁਪਏ ਦਾ ਸਮਾਨ ਕੀਤਾ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।