ਵਿਧਾਇਕ ਸ਼ੈਰੀ ਕਲਸੀ ਵਲੋਂ ਵਾਰਿਸ ਮਸੀਹ ਰਹੀਮਾਬਾਦ ਕ੍ਰਿਸ਼ਚਨ ਵੈੱਲਫੇਅਰ ਬੋਰਡ ਵਿਧਾਨ ਸਭਾ ਹਲਕਾ ਬਟਾਲਾ ਦੇ ਚੇਅਰਮੈਨ ਨਿਯੁਕਤ
ਨੌਸ਼ਹਿਰਾ ਮੱਝਾ ਸਿੰਘ, 11 ਨਵੰਬਰ (ਰਵੀ ਭਗਤ)- ਸੂਬਾ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਪਿਛਲੇ ਲੰਬੇ ਸਮੇਂ ਤੋਂ ਬਤੌਰ ਵਰਕਰ ਆਮ ਆਦਮੀ ਪਾਰਟੀ ਨਾਲ ਜੁੜ ਕੇ ਕੰਮ ਕਰ ਰਹੇ ਕ੍ਰਿਸ਼ਚਨ ਆਗੂ ਵਾਰਿਸ ਮਸੀਹ ਰਹੀਮਾਬਾਦ ਨੂੰ ਕ੍ਰਿਸ਼ਚਨ ਵੈਲਫੇਅਰ ਬੋਰਡ ਵਿਧਾਨ ਸਭਾ ਹਲਕਾ ਬਟਾਲਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਵਾਰਿਸ ਮਸੀਹ ਰਹੀਮਾਬਾਦ ਨੂੰ ਕ੍ਰਿਸ਼ਚਨ ਵੈਲਫੇਅਰ ਬੋਰਡ ਦੇ ਚੇਅਰਮੈਨ ਵਜੋਂ ਨਿਯੁਕਤ ਪੱਤਰ ਸੌਂਪੇ ਜਾਣ ਉਪਰੰਤ ਮੂੰਹ ਮਿੱਠਾ ਕਰਵਾ ਕੇ ਸ਼ੁੱਭਕਾਮਨਾਵਾਂ ਦਿੱਤੀਆਂ।
ਅਜੀਤ ਡੈਸਕ
12-11-2026