13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਮਨੁੱਖਤਾ ਦੇ ਆਧਾਰ ’ਤੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਵੇ ਸਰਕਾਰ : ਭਾਈ ਗੁਰਪ੍ਰੀਤ ਸਿੰਘ

ਬਟਾਲਾ, 11 ਨਵੰਬਰ (ਸਤਿੰਦਰ ਸਿੰਘ)- ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਦਾਦੀ ਜੀ, ਮਾਤਾ ਚਰਨ ਕੌਰ ਦੇ ਦਿਹਾਂਤ ’ਤੇ ਬਟਾਲਾ ਵਿਖੇ ਪਹੁੰਚ ਕੇ ਬਾਪੂ ਤਰਸੇਮ ਸਿੰਘ ਨਾਲ ਭਾਈ ਗੁਰਪ੍ਰੀਤ ਸਿੰਘ ਮੋਰਚਾ ਕੁਆਰਡੀਨੇਟਰ ਧਰਮ ਯੁੱਧ ਮੋਰਚਾ ਵਲੋਂ ਦੁੱਖ ਸਾਂਝਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੋਰਚੇ ਵਲੋਂ ਬਾਬਾ ਗੁਰਦੀਪ ਸਿੰਘ ਭੁੱਲਰ, ਭਾਈ ਗੁਰਨਾਮ ਸਿੰਘ ਸਤਿਕਾਰ ਕਮੇਟੀ ਤੇ ਭਾਈ ਪਲਵਿੰਦਰ ਸਿੰਘ ਕਰਨਾਮਾ ਨੇ ਸੰਗਤੀ ਰੂਪ ਵਿਚ ਮਾਤਾ ਜੀ ਨੂੰ ਸਮਰਪਿਤ ਸ੍ਰੀ ਚੌਪਈ ਸਾਹਿਬ ਦੇ ਪਾਠ ਕੀਤੇ ਅਤੇ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

ਅਜੀਤ ਡੈਸਕ 12-11-2026
ਬਟਾਲਾ, 11 ਨਵੰਬਰ (ਸਤਿੰਦਰ ਸਿੰਘ)- ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਦਾਦੀ ਜੀ, ਮਾਤਾ ਚਰਨ ਕੌਰ ਦੇ ਦਿਹਾਂਤ ’ਤੇ ਬਟਾਲਾ ਵਿਖੇ ਪਹੁੰਚ ਕੇ ਬਾਪੂ ਤਰਸੇਮ ਸਿੰਘ ਨਾਲ ਭਾਈ ਗੁਰਪ੍ਰੀਤ ਸਿੰਘ ਮੋਰਚਾ ਕੁਆਰਡੀਨੇਟਰ ਧਰਮ ਯੁੱਧ ਮੋਰਚਾ ਵਲੋਂ ਦੁੱਖ ਸਾਂਝਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੋਰਚੇ ਵਲੋਂ ਬਾਬਾ ਗੁਰਦੀਪ ਸਿੰਘ ਭੁੱਲਰ, ਭਾਈ ਗੁਰਨਾਮ ਸਿੰਘ ਸਤਿਕਾਰ ਕਮੇਟੀ ਤੇ ਭਾਈ ਪਲਵਿੰਦਰ ਸਿੰਘ ਕਰਨਾਮਾ ਨੇ ਸੰਗਤੀ ਰੂਪ ਵਿਚ ਮਾਤਾ ਜੀ ਨੂੰ ਸਮਰਪਿਤ ਸ੍ਰੀ ਚੌਪਈ ਸਾਹਿਬ ਦੇ ਪਾਠ ਕੀਤੇ ਅਤੇ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਭਾਈ ਗੁਰਪ੍ਰੀਤ ਸਿੰਘ ਨੇ ਕਿਹਾ ਕਿ, ਮਾਤਾ ਬਲਵਿੰਦਰ ਕੌਰ ਦੀ ਅਪੀਲ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਨੂੰ ਮਨੁੱਖਤਾ ਦੇ ਆਧਾਰ ’ਤੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਦਰਸ਼ਨਾਂ ਲਈ ਪੈਰੋਲ ਦੇਣੀ ਚਾਹੀਦੀ ਹੈ ਤਾਂ ਜੋ ਉਹ ਸੰਸਕਾਰ ਦੀਆਂ ਰਸਮਾਂ ਆਪਣੇ ਹੱਥੀਂ ਅਦਾ ਕਰ ਸਕਣ।
ਪਿਛਲੀ ਖ਼ਬਰ ਭਾਜਪਾ ਦੀ ਸਰਕਾਰ ਆਉਣ ’ਤੇ ਲੋਕਾਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਠੋਸ ਕਦਮ ਚੁੱਕਾਂਗੇ- ਛੀਨਾ ਅਗਲੀ ਖ਼ਬਰ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਨੇ ਡੀ.ਸੀ. ਦਫ਼ਤਰ ਅੱਗੇ ਦਿੱਤਾ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।