13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਭਾਜਪਾ ਦੀ ਸਰਕਾਰ ਆਉਣ ’ਤੇ ਲੋਕਾਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਠੋਸ ਕਦਮ ਚੁੱਕਾਂਗੇ- ਛੀਨਾ

ਦੀਨਾਨਗਰ, 11 ਨਵੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੋ ਦਰਿਆਵਾਂ ਵਿਚਕਾਰ ਘਿਰੇ ਵਿਧਾਨ ਸਭਾ ਹਲਕਾ ਦੀਨਾਨਗਰ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਕੋਈ ਵੀ ਪੁਖਤਾ ਕਦਮ ਨਹੀਂ ਚੁੱਕੇ ਅਤੇ ਜੇਕਰ ਪੰਜਾਬ ਦੇ ਲੋਕਾਂ ਨੇ 2027 ਵਿਚ ਭਾਰਤੀ ਜਨਤਾ ਪਾਰਟੀ ਨੂੰ ਅੱਗੇ ਆਉਣ ਦਾ ਮੌਕਾ ਦਿੱਤਾ ਤਾਂ ਭਾਜਪਾ ਦੀਨਾਨਗਰ ਵਿਧਾਨ ਸਭਾ ਹਲਕੇ ’ਚੋਂ ਲੰਘਦੇ ਰਾਵੀ ਤੇ ਬਿਆਸ ਦਰਿਆਂਵਾਂ ਦੀਆਂ ਧੁੱਸੀਆਂ ਨੂੰ ਮਜ਼ਬੂਤ ਕਰ ਕੇ ਇਸ ਗੱਲ ਨੂੰ ਯਕੀਨੀ ਬਣਾਏਗੀ ਕਿ ਲੋਕਾਂ ਦਾ ਹੜ੍ਹਾਂ ਦੀ ਮਾਰ ਕਾਰਨ ਨੁਕਸਾਨ ਨਾ ਹੋਵੇ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਜੋਗਿੰਦਰ ਸਿੰਘ ਛੀਨਾ ਨੇ ਬਿਆਸ ਦਰਿਆ ਦੇ ਧੁੱਸੀ ਬੰਨ ਦਾ ਦੌਰਾ ਕਰਨ ਮਗਰੋਂ ਗੱਲਬਾਤ ਦੌਰਾਨ ਕੀਤਾ । ਭਾਜਪਾ ਆਗੂ ਛੀਨਾ ਨੇ ਕਿਹਾ ਕਿ ਹਰ ਸਾਲ ਰਾਵੀ ਤੇ ਬਿਆਸ ਦਰਿਆਵਾਂ ਵਿਚ ਆਉਂਦੇ ਹੜ੍ਹਾਂ ਕਾਰਨ ਲੋਕਾਂ ਨੂੰ ਕਰੋੜਾਂ ਰੁਪਏ ਦਾ ਫਸਲਾਂ ਤੇ ਮਾਲ ਡੰਗਰ ਦਾ ਨੁਕਸਾਨ ਝੱਲਣਾ ਪੈਂਦਾ ਹੈ ।

ਅਜੀਤ ਡੈਸਕ 12-11-2026
ਦੀਨਾਨਗਰ, 11 ਨਵੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੋ ਦਰਿਆਵਾਂ ਵਿਚਕਾਰ ਘਿਰੇ ਵਿਧਾਨ ਸਭਾ ਹਲਕਾ ਦੀਨਾਨਗਰ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਕੋਈ ਵੀ ਪੁਖਤਾ ਕਦਮ ਨਹੀਂ ਚੁੱਕੇ ਅਤੇ ਜੇਕਰ ਪੰਜਾਬ ਦੇ ਲੋਕਾਂ ਨੇ 2027 ਵਿਚ ਭਾਰਤੀ ਜਨਤਾ ਪਾਰਟੀ ਨੂੰ ਅੱਗੇ ਆਉਣ ਦਾ ਮੌਕਾ ਦਿੱਤਾ ਤਾਂ ਭਾਜਪਾ ਦੀਨਾਨਗਰ ਵਿਧਾਨ ਸਭਾ ਹਲਕੇ ’ਚੋਂ ਲੰਘਦੇ ਰਾਵੀ ਤੇ ਬਿਆਸ ਦਰਿਆਂਵਾਂ ਦੀਆਂ ਧੁੱਸੀਆਂ ਨੂੰ ਮਜ਼ਬੂਤ ਕਰ ਕੇ ਇਸ ਗੱਲ ਨੂੰ ਯਕੀਨੀ ਬਣਾਏਗੀ ਕਿ ਲੋਕਾਂ ਦਾ ਹੜ੍ਹਾਂ ਦੀ ਮਾਰ ਕਾਰਨ ਨੁਕਸਾਨ ਨਾ ਹੋਵੇ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਜੋਗਿੰਦਰ ਸਿੰਘ ਛੀਨਾ ਨੇ ਬਿਆਸ ਦਰਿਆ ਦੇ ਧੁੱਸੀ ਬੰਨ ਦਾ ਦੌਰਾ ਕਰਨ ਮਗਰੋਂ ਗੱਲਬਾਤ ਦੌਰਾਨ ਕੀਤਾ । ਭਾਜਪਾ ਆਗੂ ਛੀਨਾ ਨੇ ਕਿਹਾ ਕਿ ਹਰ ਸਾਲ ਰਾਵੀ ਤੇ ਬਿਆਸ ਦਰਿਆਵਾਂ ਵਿਚ ਆਉਂਦੇ ਹੜ੍ਹਾਂ ਕਾਰਨ ਲੋਕਾਂ ਨੂੰ ਕਰੋੜਾਂ ਰੁਪਏ ਦਾ ਫਸਲਾਂ ਤੇ ਮਾਲ ਡੰਗਰ ਦਾ ਨੁਕਸਾਨ ਝੱਲਣਾ ਪੈਂਦਾ ਹੈ । ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਗਰਲੇ ਪੰਜ ਸਾਲਾਂ ਦੌਰਾਨ ਇਨ੍ਹਾਂ ਦਰਿਆਵਾਂ ਦੀ ਮਾਰ ਹੇਠ ਆਉਣ ਵਾਲੇ ਲੋਕਾਂ ਨੂੰ ਨੁਕਸਾਨ ਤੋਂ ਬਚਾਉਣ ਦੇ ਕੋਈ ਯਤਨ ਨਹੀਂ ਕੀਤੇ । ਸਿਰਫ ਗੱਲਾਂ ਨਾਲ ਹੀ ਲੋਕਾਂ ਦੇ ਢਿੱਡ ਭਰਨ ਦਾ ਯਤਨ ਕੀਤਾ ਜਾ ਰਿਹਾ ਹੈ । ਛੀਨਾ ਨੇ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਭਾਜਪਾ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ ਤੇ ਸੂਬੇ ਵਿਚ ਭਾਜਪਾ ਦੀ ਸਰਕਾਰ ਆਉਣ ’ਤੇ ਲੋਕਾਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਠੋਸ ਕਦਮ ਚੁੱਕੇ ਜਾਣਗੇ । ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਭਾਜਪਾ ਦੇ ਸੰਸਦ ਮੈਂਬਰਾਂ ਸੰਨੀ ਦਿਉਲ ਤੇ ਮਰਹੂਮ ਵਿਨੋਦ ਖੰਨਾ ਨੇ ਇਨ੍ਹਾਂ ਦਰਿਆਵਾਂ ਨੇੜੇ ਵੱਸਦੇ ਲੋਕਾਂ ਦੀ ਸਹੂਲਤਾਂ ਲਈ ਕਈ ਅਹਿਮ ਉਪਰਾਲੇ ਕੀਤੇ ਸਨ ਜਿਨ੍ਹਾਂ ਵਿਚ ਦਰਿਆਵਾਂ ਉੱਪਰ ਪੱਕੇ ਪੁਲਾਂ ਦਾ ਨਿਰਮਾਣ ਦੇ ਕੰਮ ਵੀ ਸ਼ਾਮਿਲ ਹਨ ।
ਪਿਛਲੀ ਖ਼ਬਰ ਜ਼ਿਲ੍ਹਾ ਤੇ ਹਲਕਾ ਪੱਧਰ ’ਤੇ ਸਕੂਲਾਂ/ਕਾਲਜਾਂ ’ਚ ਲੇਖ ਲਿਖਣ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਜਾਣਗੇ - ਆਦਿੱਤਿਆ ਉੱਪਲ ਅਗਲੀ ਖ਼ਬਰ ਮਨੁੱਖਤਾ ਦੇ ਆਧਾਰ ’ਤੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਵੇ ਸਰਕਾਰ : ਭਾਈ ਗੁਰਪ੍ਰੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।