ਗੁਰਦਾਸਪੁਰ ਵਿਖੇ 13 ਨਵੰਬਰ ਨੂੰ ਲੱਗੇਗਾ ‘ਸਾਡੇ ਬਜ਼ੁਰਗ ਸਾਡਾ ਮਾਣ’ ਜ਼ਿਲ੍ਹਾ ਪੱਧਰੀ ਵਿਸ਼ੇਸ਼ ਕੈਂਪ ਬਜ਼ੁਰਗਾਂ ਨੂੰ ਮੁਫ਼ਤ ਮਿਲਣਗੀਆਂ ਕਈ ਅਹਿਮ ਸਹੂਲਤਾਂ
ਗੁਰਦਾਸਪੁਰ, 11 ਨਵੰਬਰ (ਗੁਰਪ੍ਰਤਾਪ ਸਿੰਘ)- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ‘ਸਾਡੇ ਬਜ਼ੁਰਗ ਸਾਡਾ ਮਾਣ’ ਸਟੇਟ ਐਕਸ਼ਨ ਪਲਾਨ ਫੋਰ ਸੀਨੀਅਰ ਸਿਟੀਜ਼ਨ ਤਹਿਤ 13 ਨਵੰਬਰ ਨੂੰ ਪੁਰਾਣਾ ਬੱਸ ਸਟੈਂਡ ਗੁਰਦਾਸਪੁਰ ਵਿਖੇ ਇਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਹੋਲਿਸਟਿਕ ਵੈਲਬੀਂਗ ਕੈਂਪ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਡਾ: ਕਿਰਤਪ੍ਰੀਤ ਕੌਰ ਨੇ ਦੱਸਿਆ ਕਿ ਇਹ ਕੈਂਪ 13 ਨਵੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗਾ ਜਿਸ ਵਿਚ ਸੀਨੀਅਰ ਸਿਟੀਜ਼ਨਜ਼ ਲਈ ਵਿਆਪਕ ਧਿਆਨ ਰੱਖਦਿਆਂ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਅਜੀਤ ਡੈਸਕ
12-11-2026