ਪਿੰਡ ਚਾਵਾ ਤੋਂ ਨੰਗਲ ਲਮੀਣ ਤੇ ਕਰਾਲ ਨੂੰ ਜਾਣ ਵਾਲੀ ਸੰਪਰਕ ਸੜਕ ਦੀ ਹਾਲਤ ਬੇਹੱਦ ਖਸਤਾ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਇੰਟਰਲਾਕ ਟਾਇਲ ਲਗਵਾਉਣ ਦੀ ਕੀਤੀ ਪੁਰਜ਼ੋਰ ਮੰਗ
ਗੁਰਦਾਸਪੁਰ, 11 ਨਵੰਬਰ (ਅਸ਼ੋਕ ਸ਼ਰਮਾ)- ਪਿੰਡ ਚਾਵਾ ਤੋਂ ਨੰਗਲ ਲਮੀਣ ਅਤੇ ਕਰਾਲ ਨੂੰ ਜਾਣ ਵਾਲੀ ਸੰਪਰਕ ਸੜਕ ਪਿਛਲੇ 5-6 ਮਹੀਨਿਆਂ ਤੋਂ ਟੁੱਟੀ ਪਈ ਹੈ ਅਤੇ ਪਿੰਡ ਚਾਵਾ ਦਾ ਗੰਦਾ ਪਾਣੀ ਖੜਾ ਰਹਿਣ ਕਰਕੇ ਰਾਹਗੀਰਾਂ ਤੇ ਵਾਹਨ ਚਾਲਕਾਂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਗੰਦਾ ਪਾਣੀ ਖੜਾ ਰਹਿਣ ਕਰਕੇ ਇਲਾਕੇ ਅੰਦਰ ਭੈੜੀ ਬਦਬੂ ਫੈਲੀ ਹੋਈ ਹੈ ਜਿਸ ਕਰਕੇ ਇਲਾਕੇ ਦੇ ਲੋਕਾਂ ਦਾ ਤੇ ਪਿੰਡ ਵਾਸੀਆਂ ਦਾ ਲੋਕ ਨਿਰਮਾਣ ਵਿਭਾਗ ਖਿਲਾਫ ਭਾਰੀ ਰੋਸ ਹੈ ।
ਅਜੀਤ ਡੈਸਕ
12-11-2026