12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪਿੰਡ ਤਿੱਬੜ ਵਿਖੇ 18 ਨਵੰਬਰ ਨੂੰ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਜ਼ਾਇਜਾ

ਤਿੱਬੜ, 11 ਨਵੰਬਰ (ਸੋਹਨ ਮਲਿਕ)- ਸਥਾਨਕ ਪਿੰਡ ਤਿੱਬੜ ਵਿਖੇ 27 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਹਲਕਾ ਇੰਚਾਰਜ ਰਮਨ ਬਹਿਲ ਨੇ ਆਪਣੇ ਪਾਰਟੀ ਸਾਥੀਆਂ ਸਮੇਤ ਸਮਾਗਮ ਵਾਲੀ ਜਗ੍ਹਾ ਦਾ ਦੌਰਾ ਕਰਦਿਆਂ ਜਾਣਕਾਰੀ ਸਾਂਝੀ ਕੀਤੀ ਕਿ ਆਉਣ ਵਾਲੀ 18 ਨਵੰਬਰ, 2026 ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ (ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ) ਵਲੋਂ ਇਨ੍ਹਾਂ ਅਹਿਮ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਜਾਣਗੇ, ਜੋ ਪਿੰਡ ਤਿੱਬੜ ਤੇ ਆਸ-ਪਾਸ ਦੇ ਇਲਾਕਿਆਂ ਲਈ ਇਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਵੇਗਾ । ਇਨ੍ਹਾਂ ਪ੍ਰੋਜੈਕਟਾਂ ਨਾਲ ਇਲਾਕੇ ਦੇ ਬੁਨਿਆਦੀ ਢਾਂਚੇ ਵਿਚ ਵੱਡਾ ਸੁਧਾਰ ਹੋਵੇਗਾ, ਨਾਗਰਿਕ ਸਹੂਲਤਾਂ ਹੋਰ ਮਜ਼ਬੂਤ ਹੋਣਗੀਆਂ ਤੇ ਪਿੰਡ ਤਿੱਬੜ ਸਮੇਤ ਆਲੇ-ਦੁਆਲੇ ਦੇ ਪਿੰਡਾਂ ਦੇ ਵਸਨੀਕਾਂ ਨੂੰ ਵੱਡਾ ਲਾਭ ਮਿਲੇਗਾ ।

ਅਜੀਤ ਡੈਸਕ 12-11-2026
ਤਿੱਬੜ, 11 ਨਵੰਬਰ (ਸੋਹਨ ਮਲਿਕ)- ਸਥਾਨਕ ਪਿੰਡ ਤਿੱਬੜ ਵਿਖੇ 27 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਹਲਕਾ ਇੰਚਾਰਜ ਰਮਨ ਬਹਿਲ ਨੇ ਆਪਣੇ ਪਾਰਟੀ ਸਾਥੀਆਂ ਸਮੇਤ ਸਮਾਗਮ ਵਾਲੀ ਜਗ੍ਹਾ ਦਾ ਦੌਰਾ ਕਰਦਿਆਂ ਜਾਣਕਾਰੀ ਸਾਂਝੀ ਕੀਤੀ ਕਿ ਆਉਣ ਵਾਲੀ 18 ਨਵੰਬਰ, 2026 ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ (ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ) ਵਲੋਂ ਇਨ੍ਹਾਂ ਅਹਿਮ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਜਾਣਗੇ, ਜੋ ਪਿੰਡ ਤਿੱਬੜ ਤੇ ਆਸ-ਪਾਸ ਦੇ ਇਲਾਕਿਆਂ ਲਈ ਇਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਵੇਗਾ । ਇਨ੍ਹਾਂ ਪ੍ਰੋਜੈਕਟਾਂ ਨਾਲ ਇਲਾਕੇ ਦੇ ਬੁਨਿਆਦੀ ਢਾਂਚੇ ਵਿਚ ਵੱਡਾ ਸੁਧਾਰ ਹੋਵੇਗਾ, ਨਾਗਰਿਕ ਸਹੂਲਤਾਂ ਹੋਰ ਮਜ਼ਬੂਤ ਹੋਣਗੀਆਂ ਤੇ ਪਿੰਡ ਤਿੱਬੜ ਸਮੇਤ ਆਲੇ-ਦੁਆਲੇ ਦੇ ਪਿੰਡਾਂ ਦੇ ਵਸਨੀਕਾਂ ਨੂੰ ਵੱਡਾ ਲਾਭ ਮਿਲੇਗਾ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਕੋਨੇ ਤੱਕ ਵਿਕਾਸ ਦੀਆਂ ਸਹੂਲਤਾਂ ਪਹੁੰਚਾਉਣ ਤੇ ਸਰਬਪੱਖੀ ਤਰੱਕੀ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਮੌਕੇ ਰਾਜੇਸ਼ ਕੁਮਾਰ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਗੁਰਦਿਆਲ ਚੰਦ, ਗੁਰਵਿੰਦਰ ਸਿੰਘ, ਬੀ.ਡੀ.ਓ. ਦਿਲਬਾਗ ਸਿੰਘ, ਮਨਮੋਹਨ ਰਾਏ ਬਲਾਕ ਸੰਮਤੀ ਮੈਂਬਰ, ਡਾ: ਮੁਹਿੰਦਰ ਪਾਲ ਕਲੇਰ ਤੇ ਗੁਰਵਿੰਦਰ ਸਿੰਘ ਮੈਂਬਰ ਪੰਚਾਇਤ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਹਲਕਾ ਡੇਰਾ ਬਾਬਾ ਨਾਨਕ ਦਾ ਸਰਬਪੱਖੀ ਵਿਕਾਸ ਪਹਿਲ ਦੇ ਆਧਾਰ ’ਤੇ ਹੋਵੇਗਾ : ਵਿਜੇ ਸੋਨੀ ਮੋਹਲੋਵਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।