12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਬਾਲ ਕ੍ਰਿਸ਼ਨ ਕਾਲੀਆ ਦੀ ਅਗਵਾਈ ਹੇਠ ਨਰ ਸੇਵਾ ਨਾਰਾਇਣ ਸੇਵਾ ਸੰਸਥਾ ਨੇ ਦੋ ਸਾਲਾਂ ’ਚ ਕਾਇਮ ਕੀਤੀ ਮਿਸਾਲ

ਗੁਰਦਾਸਪੁਰ, 11 ਨਵੰਬਰ (ਪੰਕਜ ਸ਼ਰਮਾ) - ਸਮਾਜ ਵਿਚ ਲੋੜਵੰਦਾਂ ਤੇ ਬੇਸਹਾਰਾ ਲੋਕਾਂ ਦੀ ਮਦਦ ਕਰਨਾ ਹੀ ਅਸਲ ਮਨੁੱਖਤਾ ਹੈ, ਇਸੇ ਸੋਚ ਨੂੰ ਆਪਣਾ ਉਦੇਸ਼ ਬਣਾ ਕੇ ਬਾਲ ਕ੍ਰਿਸ਼ਨ ਕਾਲੀਆ ਪ੍ਰਧਾਨ ਨਰ ਸੇਵਾ ਨਾਰਾਇਣ ਸੇਵਾ ਸੰਸਥਾ ਪਿਛਲੇ ਦੋ ਸਾਲਾਂ ਤੋਂ ਸਮਾਜ ਸੇਵਾ ਦੇ ਖੇਤਰ ਵਿਚ ਸ਼ਲਾਘਾਯੋਗ ਕਾਰਜ ਕਰ ਰਹੀ ਹੈ । ਸੰਸਥਾ ਨੇ ਬਹੁਤ ਘੱਟ ਸਮੇਂ ਵਿਚ ਆਪਣੇ ਸੇਵਾ ਕਾਰਜਾਂ ਰਾਹੀਂ ਇਕ ਵੱਖਰੀ ਪਹਿਚਾਣ ਬਣਾਈ ਹੈ ਅਤੇ ਕਈ ਲੋੜਵੰਦ ਪਰਿਵਾਰਾਂ ਦੀ ਜ਼ਿੰਦਗੀ ਵਿਚ ਉਮੀਦ ਦੀ ਨਵੀਂ ਕਿਰਨ ਜਗਾਈ ਹੈ ।

ਬਾਲ ਕ੍ਰਿਸ਼ਨ ਕਾਲੀਆ ਅਤੇ ਸੂਰਜ ਰੰਧਾਵਾ । 12-11-2026
ਗੁਰਦਾਸਪੁਰ, 11 ਨਵੰਬਰ (ਪੰਕਜ ਸ਼ਰਮਾ) - ਸਮਾਜ ਵਿਚ ਲੋੜਵੰਦਾਂ ਤੇ ਬੇਸਹਾਰਾ ਲੋਕਾਂ ਦੀ ਮਦਦ ਕਰਨਾ ਹੀ ਅਸਲ ਮਨੁੱਖਤਾ ਹੈ, ਇਸੇ ਸੋਚ ਨੂੰ ਆਪਣਾ ਉਦੇਸ਼ ਬਣਾ ਕੇ ਬਾਲ ਕ੍ਰਿਸ਼ਨ ਕਾਲੀਆ ਪ੍ਰਧਾਨ ਨਰ ਸੇਵਾ ਨਾਰਾਇਣ ਸੇਵਾ ਸੰਸਥਾ ਪਿਛਲੇ ਦੋ ਸਾਲਾਂ ਤੋਂ ਸਮਾਜ ਸੇਵਾ ਦੇ ਖੇਤਰ ਵਿਚ ਸ਼ਲਾਘਾਯੋਗ ਕਾਰਜ ਕਰ ਰਹੀ ਹੈ । ਸੰਸਥਾ ਨੇ ਬਹੁਤ ਘੱਟ ਸਮੇਂ ਵਿਚ ਆਪਣੇ ਸੇਵਾ ਕਾਰਜਾਂ ਰਾਹੀਂ ਇਕ ਵੱਖਰੀ ਪਹਿਚਾਣ ਬਣਾਈ ਹੈ ਅਤੇ ਕਈ ਲੋੜਵੰਦ ਪਰਿਵਾਰਾਂ ਦੀ ਜ਼ਿੰਦਗੀ ਵਿਚ ਉਮੀਦ ਦੀ ਨਵੀਂ ਕਿਰਨ ਜਗਾਈ ਹੈ । ਸੰਸਥਾ ਦੀ ਸ਼ੁਰੂਆਤ ਦੋ ਸਾਲ ਪਹਿਲਾਂ ਲੋੜਵੰਦਾਂ ਦੀ ਸਹਾਇਤਾ ਅਤੇ ਮਨੁੱਖਤਾ ਦੀ ਸੇਵਾ ਕਰਨ ਦੇ ਸੰਕਲਪ ਨਾਲ ਕੀਤੀ ਗਈ ਸੀ । ਇਨ੍ਹਾਂ ਦੋ ਸਾਲਾਂ ਦੌਰਾਨ ਸੰਸਥਾ ਵਲੋਂ ਕਈ ਅਜਿਹੇ ਕਾਰਜ ਕੀਤੇ ਗਏ ਹਨ, ਜੋ ਸਮਾਜ ਲਈ ਪ੍ਰੇਰਨਾ ਸਰੋਤ ਹਨ । ਸੰਸਥਾ ਵਲੋਂ ਆਰਥਿਕ ਪੱਖੋਂ ਕਮਜ਼ੋਰ ਪਰਿਵਾਰਾਂ ਨੂੰ ਮਕਾਨ ਬਣਾ ਕੇ ਦੇਣ, ਬੇਰੁਜ਼ਗਾਰ ਲੋਕਾਂ ਨੂੰ ਆਪਣਾ ਰੁਜ਼ਗਾਰ ਸ਼ੁਰੂ ਕਰਨ ਲਈ ਲੋੜੀਂਦੇ ਸਾਧਨ ਮੁਹੱਈਆ ਕਰਵਾਉਣ ਤੇ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਲੋੜਵੰਦ ਮਰੀਜ਼ਾਂ ਨੂੰ ਇਲਾਜ ਲਈ ਆਰਥਿਕ ਸਹਾਇਤਾ ਦੇਣ ਵਰਗੇ ਕਾਰਜ ਕੀਤੇ ਜਾ ਰਹੇ ਹਨ । ਸੰਸਥਾ ਦੀ ਸੇਵਾ ਦਾ ਘੇਰਾ ਹੁਣ ਸਿਹਤ ਸੇਵਾਵਾਂ ਅਤੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਤੱਕ ਵੀ ਪਹੁੰਚ ਚੁੱਕਾ ਹੈ । ਮੌਜੂਦਾ ਸਮੇਂ ਵਿਚ ਸੰਸਥਾ ਵਲੋਂ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਲੋੜਵੰਦਾਂ ਨੂੰ ਦੁੱਧ ਤੇ ਮਠਿਆਈ ਵੰਡਣ ਦੀ ਸੇਵਾ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਪੀ.ਜੀ.ਆਈ. ਵਿਖੇ ਇਲਾਜ ਅਧੀਨ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਮੁਸ਼ਕਿਲਾਂ ਨੂੰ ਸਮਝਦਿਆਂ ਸੰਸਥਾ ਵਲੋਂ ਹਰ ਮਹੀਨੇ ਦੋ ਦਿਨ ਲੰਗਰ ਲਗਾਉਣ ਦਾ ਸੰਕਲਪ ਲਿਆ ਗਿਆ ਹੈ । ਸੰਸਥਾ ਦੀ ਇਕ ਵਿਸ਼ੇਸ਼ ਗੱਲ ਇਹ ਹੈ ਕਿ ਇਸ ਨਾਲ 50 ਤੋਂ ਵੱਧ ਮੈਂਬਰ ਜੁੜੇ ਹੋਏ ਹਨ, ਜੋ ਪੂਰੀ ਨਿਸ਼ਠਾ ਤੇ ਸਮਰਪਣ ਭਾਵਨਾ ਨਾਲ ਸਮਾਜ ਸੇਵਾ ਦੇ ਕਾਰਜਾਂ ਵਿਚ ਆਪਣਾ ਯੋਗਦਾਨ ਪਾ ਰਹੇ ਹਨ । ਸੰਸਥਾ ਦੇ ਚੇਅਰਮੈਨ ਸੂਰਜ ਰੰਧਾਵਾ ਦੀ ਅਗਵਾਈ ਹੇਠ ਸੇਵਾ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ ਜਦਕਿ ਸੰਸਥਾ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਲਲਿਤ ਕੁਮਾਰ ਵੀ ਆਪਣੀ ਅਹਿਮ ਭੂਮਿਕਾ ਨਿਭਾਅ ਰਹੇ ਹਨ । ਨਰ ਸੇਵਾ ਨਾਰਾਇਣ ਸੇਵਾ ਸੰਸਥਾ ਦਾ ਸੰਦੇਸ਼ ਹੈ ਕਿ ਇਨਸਾਨੀਅਤ ਤੋਂ ਵੱਡਾ ਕੋਈ ਧਰਮ ਨਹੀਂ ਅਤੇ ਲੋੜਵੰਦ ਦੀ ਸੇਵਾ ਤੋਂ ਵੱਡਾ ਕੋਈ ਕਰਮ ਨਹੀਂ ।
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਭਾਈ ਦੂਜ ਦਾ ਤਿਉਹਾਰ ਸ਼ਹਿਰ ਗੁਰਦਾਸਪੁਰ ਤੇ ਆਲੇ-­ਦੁਆਲੇ ਪਿੰਡਾਂ ’ਚ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।