ਉਦੇਵੀਰ ਸਿੰਘ ਰੰਧਾਵਾ ਨੇ ਵੱਖ-ਵੱਖ ਪਿੰਡਾਂ ’ਚ ਜਾ ਕੇ ਕਾਂਗਰਸੀ ਵਰਕਰਾਂ ਨੂੰ ਮਿਲ ਕੇ ਹਾਲ-ਚਾਲ ਪੁੱਛਿਆ
ਵਡਾਲਾ ਬਾਂਗਰ, 12 ਨਵੰਬਰ (ਭੁੰਬਲੀ)- ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਦੇ ਸਪੁੱਤਰ ਉਦੇਵੀਰ ਸਿੰਘ ਰੰਧਾਵਾ ਅੱਜ ਇਸ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਗਏ ਤੇ ਕਾਂਗਰਸੀ ਪੰਚਾਂ-ਸਰਪੰਚਾਂ ਤੇ ਵਰਕਰਾਂ ਨੂੰ ਮਿਲ ਕੇ ਉਨ੍ਹਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਤੇ ਨਾਲ ਹੀ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਡੂੰਘੀ ਵਿਚਾਰ ਚਰਚਾ ਕੀਤੀ। ਉਹ ਇਸ ਮੌਕੇ ਉਚੇਚੇ ਤੌਰ ’ਤੇ ਪਿੰਡ ਮਸਤਕੋਟ ਦੇ ਲੰਬਰਦਾਰ ਹਰਜੀਤ ਸਿੰਘ ਦੇ ਘਰ ਗਏ ਤੇ ਪਰਿਵਾਰ ਨਾਲ ਉਨ੍ਹਾਂ ਦੀ ਹੋਈ ਬੇਵਕਤ ਮੌਤ ਪ੍ਰਤੀ ਅਫ਼ਸੋਸ ਪ੍ਰਗਟ ਕੀਤਾ।
ਅਜੀਤ ਡੈਸਕ
13-11-2026