13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਵਾਰਡ ਨੰਬਰ 20 ਦੇ ਕਈ ਕਾਂਗਰਸੀ ਪਰਿਵਾਰ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ‘ਆਪ’ ’ਚ ਸ਼ਾਮਿਲ ਬਟਾਲਾ ਵਾਸੀ ਵਿਕਾਸ ਕਾਰਜਾਂ ਨੂੰ ਦੇ ਰਹੇ ਭਰਵਾਂ ਸਮਰਥਨ : ਵਿਧਾਇਕ ਸ਼ੈਰੀ ਕਲਸੀ

ਬਟਾਲਾ, 12 ਨਵੰਬਰ (ਸਤਿੰਦਰ ਸਿੰਘ)- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀਆਂ ਵਿਕਾਸ ਅਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵਾਰਡ ਨੰਬਰ 20 ਵਿਚੋਂ ਕਾਂਗਰਸ ਪਾਰਟੀ ਦੇ ਵੱਖ-ਵੱਖ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ। ਮਾਸਟਰ ਕੁਲਵੰਤ ਸਿੰਘ ਦੇ ਯਤਨਾਂ ਸਦਕਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦਾ ਵਧਦਾ ਪਿਆਰ ਅਤੇ ਵਿਸ਼ਵਾਸ ਬਟਾਲਾ ਵਿਚ ਆਮ ਆਦਮੀ ਪਾਰਟੀ ਦੀ ਲੋਕਪੱਖੀ ਨੀਤੀਆਂ ਅਤੇ ਸਰਬਪੱਖੀ ਵਿਕਾਸ ਕਾਰਜਾਂ ਦੀ ਗਵਾਹੀ ਭਰਦਾ ਹੈ, ਜਿਸ ਸਦਕਾ ਆਪ ਪਰਿਵਾਰ ਦਾ ਕਾਫਲਾ ਦਿਨੋ-ਦਿਨ ਵਧ ਰਿਹਾ ਹੈ।

ਅਜੀਤ ਡੈਸਕ 13-11-2026
ਬਟਾਲਾ, 12 ਨਵੰਬਰ (ਸਤਿੰਦਰ ਸਿੰਘ)- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀਆਂ ਵਿਕਾਸ ਅਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵਾਰਡ ਨੰਬਰ 20 ਵਿਚੋਂ ਕਾਂਗਰਸ ਪਾਰਟੀ ਦੇ ਵੱਖ-ਵੱਖ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ। ਮਾਸਟਰ ਕੁਲਵੰਤ ਸਿੰਘ ਦੇ ਯਤਨਾਂ ਸਦਕਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦਾ ਵਧਦਾ ਪਿਆਰ ਅਤੇ ਵਿਸ਼ਵਾਸ ਬਟਾਲਾ ਵਿਚ ਆਮ ਆਦਮੀ ਪਾਰਟੀ ਦੀ ਲੋਕਪੱਖੀ ਨੀਤੀਆਂ ਅਤੇ ਸਰਬਪੱਖੀ ਵਿਕਾਸ ਕਾਰਜਾਂ ਦੀ ਗਵਾਹੀ ਭਰਦਾ ਹੈ, ਜਿਸ ਸਦਕਾ ਆਪ ਪਰਿਵਾਰ ਦਾ ਕਾਫਲਾ ਦਿਨੋ-ਦਿਨ ਵਧ ਰਿਹਾ ਹੈ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਕਰੀਬ ਸਾਢੇ ਚਾਰ ਸਾਲਾਂ ਦੇ ਅੰਦਰ ਬਟਾਲਾ ਸ਼ਹਿਰ ਸਮੇਤ ਸਮੁੱਚੇ ਹਲਕੇ ਵਿਚ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਕਰਵਾਏ ਗਏ ਹਨ। ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਲਕਾ ਬਟਾਲਾ ਵਿੱਚ ਖੁੱਲ੍ਹੀਆਂ ਤੇ ਨਵੀਆਂ ਸੜਕਾਂ, ਪੱਕੀਆਂ ਗਲੀਆਂ, ਸੁੰਦਰ ਤੇ ਖੁੱਲ੍ਹੇ ਚੌਕ, ਸੀ.ਸੀ.ਟੀ.ਵੀ. ਕੈਮਰੇ, ਸੁੰਦਰ ਐਂਟਰੀ ਗੇਟ, ਟਰੈਫਿਕ ਲਾਈਟਾਂ, ਸਟਰੀਟ ਲਾਈਟਾਂ ਤੇ ਹਾਈ-ਮਾਸਟ ਲਾਈਟਾਂ, ਮੁਫ਼ਤ ਮੈਡੀਕਲ ਸਹੂਲਤ ਲਈ ਪਿੰਡਾਂ ਤੇ ਸ਼ਹਿਰਾਂ ’ਚ ਬਣੇ ਮੁਹੱਲਾ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਟਰੈਫਿਕ ਦੀ ਸਮੱਸਿਆ ਨੂੰ ਦੇਖਦੇ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਇੱਕ ਥਾਂ ’ਤੇ ਹੀ ਪੂਰਾ ਕਰਨ ਲਈ ਤੰਗ ਜਗ੍ਹਾ ਤੋਂ ਬਾਹਰ ਕੱਢ ਕੇ ਬਣਾਈ ਨਵੀਂ ਤਹਿਸੀਲ ਬਣਾਈ ਗਈ, ਨਾਲ ਹੀ ਬਣ ਰਿਹਾ ਨਵਾਂ ਐੱਸ.ਐੱਸ.ਪੀ. ਦਫ਼ਤਰ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸੇ ਤਰ੍ਹਾਂ ਪਿੰਡਾਂ ਵਿਚ ਪੱਕੀਆਂ ਸੜਕਾਂ, ਪੱਕੇ ਸੂਏ, ਨੌਜਵਾਨਾਂ ਲਈ ਵਧੀਆ ਖੇਡ ਮੈਦਾਨ, ਨਵੇਂ ਜਿੰਮ ਤੇ ਖੇਡਾਂ ਨਾਲ ਜੁੜੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।
ਪਿਛਲੀ ਖ਼ਬਰ ਗੋਲਡਨ ਗਰੁੱਪ ਦੇ ਮੁਫ਼ਤ ਦਿਵਿਆਂਗ ਕੈਂਪ ’ਚ 67 ਦਿਵਿਆਂਗਜਨਾਂ ਦੀ ਨਕਲੀ ਅੰਗ ਲਗਾਉਣ ਲਈ ਚੋਣ- ਚੇਅਰਮੈਨ ਡਾ: ਮੋਹਿਤ ਮਹਾਜ... ਅਗਲੀ ਖ਼ਬਰ ਪਿੰਡ ਦਾਬਾਂਵਾਲ ਵਿਖੇ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਮੈਦਾਨ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।