13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪੀ.ਸੀ.ਐਸ. ਮੇਨਜ਼ ਪ੍ਰੀਖਿਆ ’ਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਭਾਜਪਾ ਵਲੋਂ ਰੋਸ ਪ੍ਰਦਰਸ਼ਨ

ਬਟਾਲਾ, 12 ਨਵੰਬਰ (ਸਤਿੰਦਰ ਸਿੰਘ)-ਪੀ. ਸੀ.

ਅਜੀਤ ਡੈਸਕ 13-11-2026
ਬਟਾਲਾ, 12 ਨਵੰਬਰ (ਸਤਿੰਦਰ ਸਿੰਘ)-ਪੀ.ਸੀ.ਐਸ. ਮੇਨਜ਼ ਪ੍ਰੀਖਿਆ 2025-26 ਨੂੰ ਲੈ ਕੇ ਕਥਿਤ ਬੇਨਿਯਮੀਆਂ ਦੇ ਮਾਮਲੇ ਵਿਚ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਯੁਵਾ ਮੋਰਚਾ ਦੇ ਆਗੂਆਂ ਤੇ ਵਰਕਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਦਿਆਂ ਪੂਰੇ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ ਤੋਂ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ। ਇਹ ਰੋਸ ਪ੍ਰਦਰਸ਼ਨ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਬਟਾਲਾ ਦੇ ਪ੍ਰਧਾਨ ਅਰੁਣ ਕੁਮਾਰ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਇਸ ਮੌਕੇ ਯੁਵਾ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਭਾਰਤ ਮਹਾਜਨ ਤੇ ਉਪ ਪ੍ਰਧਾਨ ਆਸ਼ੂ ਅੰਬਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਪ੍ਰਦਰਸ਼ਨ ਦੌਰਾਨ ਆਗੂਆਂ ਨੇ ਕਿਹਾ ਕਿ ਪੀ.ਸੀ.ਐਸ. ਮੇਨਜ਼ ਪ੍ਰੀਖਿਆ ਨਾਲ ਜੁੜੇ ਸਵਾਲਾਂ ਤੇ ਕਥਿਤ ਬੇਨਿਯਮੀਆਂ ਦੀ ਨਿਰਪੱਖ ਜਾਂਚ ਹੋਣੀ ਬੇਹੱਦ ਜ਼ਰੂਰੀ ਹੈ ਤਾਂ ਜੋ ਮਿਹਨਤ ਕਰਨ ਵਾਲੇ ਯੋਗ ਨੌਜਵਾਨਾਂ ਨਾਲ ਕੋਈ ਬੇਇਨਸਾਫ਼ੀ ਨਾ ਹੋਵੇ। ਇਸ ਮੌਕੇ ਯੁਵਾ ਮੋਰਚਾ ਵਲੋਂ ਐਸ.ਡੀ.ਐਮ. ਬਟਾਲਾ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਮੰਗ ਪੱਤਰ ਵਿਚ ਪ੍ਰੀਖਿਆ ਨਾਲ ਸਬੰਧਤ ਰਿਕਾਰਡ, ਉੱਤਰ ਪੱਤਰੀਆਂ, ਅੰਕਾਂ, ਸੀ.ਸੀ.ਟੀ.ਵੀ. ਫੁਟੇਜ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਦੀ ਜਾਂਚ ਕਰਵਾਉਣ ਦੀ ਮੰਗ ਵੀ ਰੱਖੀ ਗਈ।
ਪਿਛਲੀ ਖ਼ਬਰ ਡੇਰਾ ਬਾਬਾ ਨਾਨਕ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ, ਮਾਂ ਤੇ ਧੀ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਬਟਾਲਾ ਦੇ ਆਗੂਆਂ ਵਲੋਂ ਮਾਤਾ ਚਰਨ ਕੌਰ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।