13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਡੱਲਾ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ

ਬਟਾਲਾ, 12 ਨਵੰਬਰ (ਸਤਿੰਦਰ ਸਿੰਘ)- ਹਲਕਾ ਬਟਾਲਾ ਦੇ ਮੁੱਖ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਇਲਾਕੇ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੱਤੀ ਗਈ ਹੈ। ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਡੱਲਾ ਵਿਖੇ ਨਵੇਂ ਤਿਆਰ ਕੀਤੇ ਗਏ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ।

ਅਜੀਤ ਡੈਸਕ 13-11-2026
ਬਟਾਲਾ, 12 ਨਵੰਬਰ (ਸਤਿੰਦਰ ਸਿੰਘ)- ਹਲਕਾ ਬਟਾਲਾ ਦੇ ਮੁੱਖ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਇਲਾਕੇ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੱਤੀ ਗਈ ਹੈ। ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਡੱਲਾ ਵਿਖੇ ਨਵੇਂ ਤਿਆਰ ਕੀਤੇ ਗਏ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸਰਪੰਚ ਮੇਜਰ ਸਿੰਘ ਤੇ ਪਿੰਡ ਵਾਸੀ ਵੱਡੀ ਗਿਣਤੀ ’ਚ ਮੌਜੂਦ ਸਨ। ਇਸ ਮੌਕੇ ਖਿਡਾਰੀਆਂ ਨੂੰ ਕਿੱਟਾਂ ਵੀ ਵੰਡੀਆਂ ਗਈਆਂ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਜਿਵੇਂ ਕਿ ਬਿਹਤਰ ਸਿਹਤ ਸੇਵਾਵਾਂ ਤੇ ਖੇਡਾਂ ਦੇ ਬਿਹਤਰੀਨ ਪ੍ਰਬੰਧ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡ ਡੱਲਾ ਖੇਡ ਸਟੇਡੀਅਮ ਨਾਲ ਪਿੰਡ ਅਤੇ ਆਸ-ਪਾਸ ਦੇ ਨੌਜਵਾਨਾਂ ਨੂੰ ਖੇਡਾਂ ਵਲ ਉਤਸ਼ਾਹਿਤ ਕੀਤਾ ਜਾਵੇਗਾ ਤਾਂ ਜੋ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਦੇ ਖੇਤਰ ਵਿਚ ਆਪਣਾ ਅਤੇ ਆਪਣੇ ਇਲਾਕੇ ਦਾ ਨਾਂਅ ਰੌਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਹਲਕੇ ਦੇ ਸਰਬਪੱਖੀ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਤੇ ਆਉਣ ਵਾਲੇ ਸਮੇਂ ਵਿਚ ਵੀ ਅਜਿਹੇ ਕਈ ਵਿਕਾਸ ਪ੍ਰੋਜੈਕਟ ਹਲਕਾ ਵਾਸੀਆਂ ਨੂੰ ਸਮਰਪਿਤ ਕੀਤੇ ਜਾਣਗੇ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਸਕੇ। ਉਦਘਾਟਨੀ ਸਮਾਗਮ ਦੌਰਾਨ ਪਿੰਡਾਂ ਦੀ ਪੰਚਾਇਤ, ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਤੇ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਬਟਾਲਾ ਪੁਲਿਸ ਵਲੋਂ 8 ਪਿਸਤੌਲਾਂ, 2 ਕਿਲੋ ਦੇ ਕਰੀਬ ਹੈਰੋਇਨ, 63 ਕਾਰਤੂਸ, 6 ਮੈਗਜ਼ੀਨ ਸਮੇਤ ਤਿੰਨ ਨੌਜਵਾਨ ਕਾਬੂ ਅਗਲੀ ਖ਼ਬਰ ਸੁਆਮੀ ਸਰੂਪਾ ਨੰਦ ਦੀ ਯਾਦ ’ਚ 43ਵੇਂ ਸਾਲਾਨਾ ਭੰਡਾਰਿਆਂ ਦੀ ਆਰੰਭਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।