ਹੈਰੋਇਨ, ਡਰੱਗ ਮਨੀ ਸਮੇਤ 4 ਵਿਅਕਤੀ ਤੇ ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
ਗੁਰਦਾਸਪੁਰ, 13 ਨਵੰਬਰ (ਚੱਕਰਾਜਾ)- ਥਾਣਾ ਦੀਨਾਨਗਰ ਪੁਲਿਸ ਨੇ ਇਕ ਔਰਤ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 10 ਗ੍ਰਾਮ 08 ਮਿਲੀਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਜਿਸ ’ਤੇ ਪੁਲਿਸ ਨੇ ਦੋਸ਼ਣ ਖਿਲਾਫ ਥਾਣਾ ਦੀਨਾਨਗਰ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਥਾਣਾ ਦੋਰਾਂਗਲਾ ਪੁਲਿਸ ਨੇ ਨਮਨਦੀਪ ਸਿੰਘ ਅਤੇ ਸਲਵਿੰਦਰ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 98 ਗ੍ਰਾਮ ਹੈਰੋਇਨ ਤੇ 8000/- ਰੁਪਏ ਡਰੱਗ ਮਨੀ ਬ੍ਰਾਮਦ ਕੀਤੀ ਗਈ ਜਿਸ ’ਤੇ ਪੁਲਿਸ ਨੇ ਦੋਸ਼ੀਆਂ ਖਿਲਾਫ ਥਾਣਾ ਦੋਰਾਂਗਲਾ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਥਾਣਾ ਦੋਰਾਂਗਲਾ ਪੁਲਿਸ ਵਲੋਂ ਫੜਿਆ ਗਿਆ ਦੋਸ਼ੀ। ਤਸਵੀਰ: ਚੱਕਰਾਜਾ
14-11-2026