14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਬਲਾਕ ਪੱਧਰੀ ਵਿਸ਼ਾ ਮੇਲਾ ਉਤਸ਼ਾਹ ਨਾਲ ਕਰਵਾਇਆ

ਬਟਾਲਾ, 13 ਨਵੰਬਰ (ਸਤਿੰਦਰ ਸਿੰਘ)- ਪੀ. ਐਮ.

ਅਜੀਤ ਡੈਸਕ 14-11-2026
ਬਟਾਲਾ, 13 ਨਵੰਬਰ (ਸਤਿੰਦਰ ਸਿੰਘ)- ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ (ਸਟੇਟ ਐਵਾਰਡੀ) ਦੀ ਯੋਗ ਅਗਵਾਈ ਹੇਠ ਬਲਾਕ ਪੱਧਰੀ ਵਿਸ਼ਾ ਮੇਲਾ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਮਾਡਲਾਂ, ਪ੍ਰੋਜੈਕਟਾਂ ਅਤੇ ਰਚਨਾਤਮਕ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ, ਵਿਗਿਆਨਕ ਸੋਚ ਅਤੇ ਨਵੀਨਤਮ ਵਿਚਾਰਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੇਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਵਿਹਾਰਕ ਗਿਆਨ, ਸਿਰਜਣਾਤਮਕਤਾ ਅਤੇ ਨਵੀਆਂ ਕਾਢਾਂ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ। ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ ਨੇ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਤੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਨੋਡਲ ਅਫ਼ਸਰ ਸ੍ਰੀ ਪ੍ਰਦੀਪ ਕੁਮਾਰ, ਬੀ.ਆਰ.ਸੀ. ਸ੍ਰੀ ਗੁਰਮੁਖ ਸਿੰਘ ਤੇ ਗੁਰਟੇਕ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ ਨੇ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਸਹਿਯੋਗ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਸਾਰਥਿਕ ਦੀਵਾਲੀ ਥੀਮ ਤਹਿਤ ਸੈਂਟਰਲ ਐਸੋਸੀਏਸ਼ਨ ਤੇ ਐਨ.ਐੱਸ.ਐੱਸ. ਯੂਨਿਟ ਨੇ ਮਨਾਈ ਦੀਵਾਲੀ ਅਗਲੀ ਖ਼ਬਰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਵਡਾਲਾ ਬਾਂਗਰ ਵਿਖੇ ਖੇਡ ਗਰਾਊਂਡ ਦਾ ਉਦਘਾਟਨ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।