14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਨਵਾਂ ਪਿੰਡ ਦੀ ਪੰਚਾਇਤ ਨੇ ਰਮਨ ਬਹਿਲ ਤੇ ਸ਼ਮਸ਼ੇਰ ਸਿੰਘ ਨੂੰ ਟਿਕਟ ਮਿਲਣ ’ਤੇ ਕੀਤਾ ਸਨਮਾਨਿਤ

ਗੁਰਦਾਸਪੁਰ, 13 ਨਵੰਬਰ (ਅਸ਼ੋਕ ਸ਼ਰਮਾ)- ਆਮ ਆਦਮੀ ਪਾਰਟੀ ਹਾਈ ਕਮਾਂਡ ਵਲੋਂ ਗੁਰਦਾਸਪੁਰ ਹਲਕੇ ਦੇ ਇੰਚਾਰਜ ਰਮਨ ਬਹਿਲ ਅਤੇ ਹਲਕਾ ਦੀਨਾਨਗਰ ਦੇ ਇੰਚਾਰਜ ਸ਼ਮਸ਼ੇਰ ਸਿੰਘ ਨੂੰ ਦੂਜੀ ਵਾਰ ਟਿਕਟ ਦੇਣ ’ਤੇ ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਪੈਂਦੀ ਗਰਾਮ ਪੰਚਾਇਤ ਨਵਾਂ ਪਿੰਡ ਬਹਾਦਰ ਵਲੋਂ ਦੋਵਾਂ ਆਗੂਆਂ ਨੂੰ ਵਧਾਈ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਸਰਪੰਚ ਸੁਰਿੰਦਰ ਜੱਜ, ਬਲਾਕ ਸੰਮਤੀ ਮੈਂਬਰ ਵਰਿੰਦਰ ਕੌਰ, ਸਰਪੰਚ ਸੁਰਜੀਤ ਸਿੰਘ ਬਹਾਦਰ, ਮੈਂਬਰ ਮਨਿੰਦਰ ਸਿੰਘ, ਪ੍ਰੀਤੀ ਮੈਂਬਰ, ਵੀਨਾ ਮੈਂਬਰ, ਬਲਕਾਰ ਸਿੰਘ, ਲਖਵਿੰਦਰ ਸਿੰਘ, ਹਰਜਿੰਦਰ ਕੌਰ, ਸੰਨੀ, ਰਿੰਕੂ, ਬੰਟੀ ਤੇ ਬੱਲੀ ਪ੍ਰਧਾਨ ਨੌਸ਼ਹਿਰਾ ਨੇ ਦੱਸਿਆ ਕਿ ਦੋਵਾਂ ਆਗੂਆਂ ਨੇ ਆਪਣੇ ਹਲਕੇ ਅੰਦਰ ਅਥਾਹ ਵਿਕਾਸ ਕਰਵਾ ਕੇ ਲੋਕਾਂ ਦੇ ਦਿਲ ਜਿੱਤੇ ਹਨ ਜਿਸ ਸਦਕਾ ਦੋਵਾਂ ਆਗੂਆਂ ਨੂੰ ਪਾਰਟੀ ਨੇ ਦੁਬਾਰਾ ਟਿਕਟ ਦੇ ਕੇ ਮਾਣ ਬਖਸ਼ਿਆ ਹੈ। ਉਨ੍ਹਾਂ ਕਿਹਾ ਕਿ ਅਗੇਤੀਆਂ ਟਿਕਟਾਂ ਮਿਲਣ ਨਾਲ ਦੋਵਾਂ ਆਗੂਆਂ ਦੀ ਜਿੱਤ ਲਈ ਇਲਾਕੇ ਅੰਦਰ ਸਿਰਤੋੜ ਯਤਨ ਕੀਤੇ ਜਾਣਗੇ, ਜਿਸ ਨਾਲ ਦੁਬਾਰਾ ਭਗਵੰਤ ਮਾਨ ਦੀ ਸਰਕਾਰ ਬਨਣ ਨਾਲ ਲੋਕਾਂ ਦਾ ਬੁਨਿਆਦੀ ਢਾਂਚਾ ਹੋਰ ਮਜ਼ਬੂਤ ਹੋਵੇਗਾ।

ਅਜੀਤ ਡੈਸਕ 14-11-2026

ਪਿਛਲੀ ਖ਼ਬਰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਹੋਈ ਅਗਲੀ ਖ਼ਬਰ ਬਾਵਾ ਸਹਿਜ ਨਾਥ ਦਾ ਸਾਲਾਨਾ ਮੇਲਾ 24 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।