14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਛੱਠ ਪੂਜਾ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜੀ.ਆਰ.ਪੀ. ਵਲੋਂ ਜਾਂਚ ਮੁਹਿੰਮ

ਪਠਾਨਕੋਟ, 13 ਨਵੰਬਰ (ਵਿਨੋਦ)- ਛੱਠ ਪੂਜਾ ਤੇ ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਏਰੀਏ ਵਿਚ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੇ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਇੰਸਪੈਕਟਰ ਸੁਖਵਿੰਦਰ ਸਿੰਘ ਸਰਾਂ ਐਸ. ਐਚ.

ਅਜੀਤ ਡੈਸਕ 14-11-2026
ਪਠਾਨਕੋਟ, 13 ਨਵੰਬਰ (ਵਿਨੋਦ)- ਛੱਠ ਪੂਜਾ ਤੇ ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਏਰੀਏ ਵਿਚ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੇ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਇੰਸਪੈਕਟਰ ਸੁਖਵਿੰਦਰ ਸਿੰਘ ਸਰਾਂ ਐਸ.ਐਚ.ਓ. ਜੀ.ਆਰ.ਪੀ. ਪਠਾਨਕੋਟ ਵਲੋਂ ਰੇਲਵੇ ਸਟੇਸ਼ਨ ਪਠਾਨਕੋਟ ਸਿਟੀ ਵਿਖੇ ਯਾਤਰੀਆਂ ਦੀ ਸੁਰੱਖਿਆ ਲਈ ਚੈਕਿੰਗ ਅਭਿਆਨ ਚਲਾਇਆ ਗਿਆ। ਮੁੱਖ ਅਫ਼ਸਰ ਸੁਖਵਿੰਦਰ ਸਿੰਘ ਸਰਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਇਹ ਅਭਿਆਨ ਜੀ.ਆਰ.ਪੀ. ਤੇ ਆਰ.ਪੀ.ਐਫ. ਦੇ ਕਰਮਚਾਰੀਆਂ ਸਮੇਤ ਜੀ.ਆਰ.ਪੀ. ਦੀ ਐਂਟੀਸਾਬੋਤਾਜ ਟੀਮ ਨਾਲ ਸਾਂਝੇ ਤੌਰ ’ਤੇ ਚਲਾਇਆ ਗਿਆ। ਇਸ ਆਪ੍ਰੇਸ਼ਨ ਦੌਰਾਨ ਪਲੇਟਫਾਰਮ, ਪਾਰਸਲ ਦਫਤਰ, ਮੋਟਰਸਾਈਕਲ/ਟੈਕਸੀ ਸਟੈਂਡ, ਵੇਟਿੰਗ ਹਾਲ, ਸਰਕੂਲੇਟਿੰਗ ਏਰੀਆ ਤੇ ਸੁਰੱਖਿਆ ਪੱਖੋਂ ਹੋਰ ਸੰਵੇਦਨਸ਼ੀਲ ਖੇਤਰਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਗਈ ਤੇ ਯਾਤਰੀਆਂ ਨੂੰ ਮੋਬਾਈਲ ਫੋਨ ਤੇ ਹੋਰ ਕੀਮਤੀ ਸਾਮਾਨ ਦੀ ਚੋਰੀ ਦੀਆਂ ਘਟਨਾਵਾਂ ਬਾਰੇ ਜਾਗਰੂਕ ਕੀਤਾ ਗਿਆ। ਅੱਜ ਦੀ ਚੈਕਿੰਗ ਪੂਰੀ ਬਾਰੀਕੀ ਨਾਲ ਕੀਤੀ ਗਈ ਤੇ ਅਭਿਆਨ ਦੌਰਾਨ ਕੋਈ ਸ਼ੱਕੀ ਵਸਤੂ ਨਹੀਂ ਮਿਲੀ।
ਪਿਛਲੀ ਖ਼ਬਰ ਰੋਹਿਤ ਸਿਆਲ ਦਾ ਨਾਂਅ ਵਿਧਾਨ ਸਭਾ ਚੋਣਾਂ ਦੇ ਉਮੀਦਵਾਰ ਵਜੋਂ ਸਾਹਮਣੇ ਆਉਣ ਨਾਲ ‘ਆਪ’ ਵਰਕਰਾਂ ’ਚ ਖੁਸ਼ੀ ਦੀ ਲਹਿਰ- ਕਮਲ... ਅਗਲੀ ਖ਼ਬਰ ਸਕੂਲਾਂ ਦੇ ਕਰੀਅਰ ਨੋਡਲ ਅਧਿਆਪਕਾਂ ਲਈ ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।