13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਬਿਜਲੀ ਦੀਆਂ ਲਟਕਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਟਰੈਕਟਰ-ਟਰਾਲੀ ਨੂੰ ਲੱਗੀ ਅੱਗ, ਵਾਹਨ ਸੜ ਕੇ ਸੁਆਹ

ਘਰੋਟਾ, 13 ਨਵੰਬਰ (ਸੰਜੀਵ ਗੁਪਤਾ)- ਘਰੋਟਾ-ਪਠਾਨਕੋਟ ਮਾਰਗ ’ਤੇ ਸਥਿਤ ਪਿੰਡ ਮਿਰਜ਼ਾਪੁਰ ਵਿਚ ਬਿਜਲੀ ਦੀਆਂ ਨੀਵੀਆਂ ਲਟਕਦੀਆਂ ਤਾਰਾਂ ਦੀ ਲਪੇਟ ਵਿਚ ਆਉਣ ਕਾਰਨ ਇਕ ਟਰੈਕਟਰ-ਟਰਾਲੀ ਨੂੰ ਅੱਗ ਲੱਗ ਗਈ । ਅੱਗ ਨੇ ਦੇਖਦੇ ਹੀ ਦੇਖਦੇ ਭਿਆਨਕ ਰੂਪ ਧਾਰਨ ਕਰ ਲਿਆ ਜਿਸ ਕਾਰਨ ਟਰੈਕਟਰ-ਟਰਾਲੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ।

ਪਿੰਡ ਮਿਰਜ਼ਾਪੁਰ ਵਿਖੇ ਅੱਗ ਦੀ ਲਪੇਟ ਵਿਚ ਆਇਆ ਟਰੈਕਟਰ ਤੇ ਟਰਾਲੀ। ਤਸਵੀਰ: ਸੰਜੀਵ ਗੁਪਤਾ 14-11-2026
ਘਰੋਟਾ, 13 ਨਵੰਬਰ (ਸੰਜੀਵ ਗੁਪਤਾ)- ਘਰੋਟਾ-ਪਠਾਨਕੋਟ ਮਾਰਗ ’ਤੇ ਸਥਿਤ ਪਿੰਡ ਮਿਰਜ਼ਾਪੁਰ ਵਿਚ ਬਿਜਲੀ ਦੀਆਂ ਨੀਵੀਆਂ ਲਟਕਦੀਆਂ ਤਾਰਾਂ ਦੀ ਲਪੇਟ ਵਿਚ ਆਉਣ ਕਾਰਨ ਇਕ ਟਰੈਕਟਰ-ਟਰਾਲੀ ਨੂੰ ਅੱਗ ਲੱਗ ਗਈ । ਅੱਗ ਨੇ ਦੇਖਦੇ ਹੀ ਦੇਖਦੇ ਭਿਆਨਕ ਰੂਪ ਧਾਰਨ ਕਰ ਲਿਆ ਜਿਸ ਕਾਰਨ ਟਰੈਕਟਰ-ਟਰਾਲੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਇਸ ਹਾਦਸੇ ਵਿਚ ਚਾਲਕ ਵੀ ਅੱਗ ਦੀ ਲਪੇਟ ਵਿਚ ਆਉਣ ਕਾਰਨ ਮਾਮੂਲੀ ਝੁਲਸ ਗਿਆ। ਗਨੀਮਤ ਰਹੀ ਕਿ ਚਾਲਕ ਦੀ ਜਾਨ ਬਚ ਗਈ। ਉੱਧਰ ਫਾਇਰ ਬ੍ਰਿਗੇਡ ਵੀ ਅੱਗ ਬੁਝਣ ਦੇ ਬਾਅਦ ਪੁੱਜੀ। ਜਾਣਕਾਰੀ ਅਨੁਸਾਰ ਪਿੰਡ ਮਿਰਜ਼ਾਪੁਰ ਵਾਸੀ ਅਬਦੁਲ ਲਤੀਫ਼ ਪੁੱਤਰ ਗੁਲਾਮ ਰਸੂਲ ਟਰੈਕਟਰ-ਟਰਾਲੀ ’ਤੇ ਸਵਾਰ ਹੋ ਕੇ ਪਿੰਡ ਤੋਂ ਪੁਲ ਵੱਲ ਚਾਰਾ ਲੈਣ ਜਾ ਰਹੇ ਸਨ ਕਿ ਇਸੇ ਦੌਰਾਨ ਮੁਕੀਮਪੁਰ ਰੋਡ ’ਤੇ ਨੀਵੀਆਂ ਲਟਕ ਰਹੀਆਂ ਬਿਜਲੀ ਦੀਆਂ ਤਾਰਾਂ ਨਾਲ ਟਰੈਕਟਰ-ਟਰਾਲੀ ਟਕਰਾ ਗਈ ਜਿਸ ਕਾਰਨ ਅਚਾਨਕ ਅੱਗ ਲੱਗ ਗਈ, ਕੁਝ ਹੀ ਮਿੰਟਾਂ ਵਿਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਟਰੈਕਟਰ-ਟਰਾਲੀ ਨੂੰ ਅੱਗ ਲੱਗਦੇ ਹੀ ਲੋਕਾਂ ਨੇ ਰੌਲਾ ਪਾਇਆ, ਜਿਸ ਤੋਂ ਬਾਅਦ ਵੱਡੀ ਗਿਣਤੀ ’ਚ ਪਿੰਡ ਵਾਸੀ ਮੌਕੇ ’ਤੇ ਇਕੱਠੇ ਹੋ ਗਏ। ਪਿੰਡ ਵਾਸੀਆਂ ਨੇ ਅੱਗ ’ਤੇ ਕਾਬੂ ਪਾਉਣ ਲਈ ਕਾਫ਼ੀ ਕੋਸ਼ਿਸ਼ਾਂ ਕੀਤੀਆਂ ਪਰ ਉਦੋਂ ਤੱਕ ਅੱਗ ਪੂਰੀ ਟਰੈਕਟਰ-ਟਰਾਲੀ ਨੂੰ ਆਪਣੀ ਲਪੇਟ ਵਿਚ ਲੈ ਚੁੱਕੀ ਸੀ। ਇਸ ਹਾਦਸੇ ਵਿਚ ਟਰੈਕਟਰ-ਟਰਾਲੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਤੇ ਚਾਲਕ ਵੀ ਮਾਮੂਲੀ ਝੁਲਸ ਗਿਆ। ਇਸ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਵਿਚ ਬਿਜਲੀ ਬੋਰਡ ਪ੍ਰਤੀ ਭਾਰੀ ਰੋਸ ਦੇਖਣ ਨੂੰ ਮਿਲਿਆ। ਪਿੰਡ ਦੇ ਸਾਬਕਾ ਸਰਪੰਚ ਜਗਦੀਸ਼ ਸੈਣੀ ਨੇ ਕਿਹਾ ਕਿ ਨੀਵੀਆਂ ਲਟਕ ਰਹੀਆਂ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਕਰਵਾਉਣ ਲਈ ਕਈ ਵਾਰ ਬਿਜਲੀ ਬੋਰਡ ਦੇ ਅਧਿਕਾਰੀਆਂ ਦੇ ਧਿਆਨ ਵਿਚ ਮਾਮਲਾ ਲਿਆਂਦਾ ਗਿਆ ਸੀ ਪਰ ਇਸ ਦੇ ਬਾਵਜੂਦ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਇਨ੍ਹਾਂ ਤਾਰਾਂ ਨੂੰ ਠੀਕ ਕਰ ਦਿੱਤਾ ਜਾਂਦਾ ਤਾਂ ਇਸ ਹਾਦਸੇ ਨੂੰ ਟਾਲ਼ਿਆ ਜਾ ਸਕਦਾ ਸੀ। ਪਿੰਡ ਵਾਸੀਆਂ ਨੇ ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਲਾਕੇ ’ਚ ਨੀਵੀਆਂ ਲਟਕ ਰਹੀਆਂ ਬਿਜਲੀ ਦੀਆਂ ਤਾਰਾਂ ਨੂੰ ਤੁਰੰਤ ਉੱਚਾ ਕੀਤਾ ਜਾਵੇ ਤੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਢੁੱਕਵੇਂ ਕਦਮ ਚੁੱਕੇ ਜਾਣ।
ਪਿਛਲੀ ਖ਼ਬਰ ਰੋਹਿਤ ਸਿਆਲ ਨੂੰ ਉਮੀਦਵਾਰ ਵਜੋਂ ਅੱਗੇ ਲਿਆਉਣਾ ‘ਆਪ’ ਦੀ ਵਰਕਰ ਸਨਮਾਨ ਨੀਤੀ ਦੀ ਵੱਡੀ ਮਿਸਾਲ- ਸੁਭਾਸ਼ ਵਰਮਾ/ਰੋਹਿਤ ਵਰਮ... ਅਗਲੀ ਖ਼ਬਰ ਅੱਗ ’ਤੇ ਕਾਬੂ ਪਾਉਣ ਤੋਂ ਬਾਅਦ ਪਹੁੰਚੀ ਫਾਇਰ ਬ੍ਰਿਗੇਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।