ਕਾਲਜ ਦੇ ਲੋੜਵੰਦ ਵਿਦਿਆਰਥੀਆਂ ਲਈ ਸਹਾਇਤਾ ਰਾਸ਼ੀ ਭੇਟ
ਕਾਦੀਆਂ, 14 ਨਵੰਬਰ (ਕੁਲਵਿੰਦਰ ਸਿੰਘ)- ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਪ੍ਰਿੰਸੀਪਲ ਡਾ. ਗੁਰਦੀਪ ਸਿੰਘ ਆਹਲੂਵਾਲੀਆ ਨੇ ਦੱਸਿਆ ਹਕੀਮ ਕਰਤਾਰ ਸਿੰਘ ਤੇ ਪ੍ਰਕਾਸ਼ ਕੌਰ ਭਾਟੀਆ ਦੇ ਬੇਟੇ ਸਰਬਜੀਤ ਸਿੰਘ ਤੇ ਉਨ੍ਹਾਂ ਦੀ ਪਤਨੀ ਸਤਿੰਦਰ ਕੌਰ ਵਲੋਂ ਕਾਲਜ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਉਤਸਾਹਿਤ ਕਰਦੇ ਹੋਏ ਆਪਣੇ ਬਜ਼ੁਰਗਾਂ ਦੀ ਯਾਦ ’ਚ ਸਹਾਇਤਾ ਰਾਸ਼ੀ ਦਾ ਚੈੱਕ ਕਾਲਜ ਦਫ਼ਤਰ ਵਿਖੇ ਆ ਕੇ ਭੇਟ ਕੀਤਾ ਗਿਆ ਹੈ।
ਅਜੀਤ ਡੈਸਕ
15-11-2026