15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ, 14 ਨਵੰਬਰ (ਅਸ਼ੋਕ ਸ਼ਰਮਾ)- ਨਸ਼ਿਆਂ ਖ਼ਿਲਾਫ਼ ਵਿਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪੁਰਾਣਾ ਸ਼ਾਲਾ ਪੁਲਿਸ ਨੇ ਨਸ਼ਾ ਤਸਕਰ ਨੂੰ ਕਾਬੂ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਪੁਰਾਣਾ ਸ਼ਾਲਾ ਦੇ ਤਫਤੀਸ਼ੀ ਅਫਸਰ ਏ.

ਅਜੀਤ ਡੈਸਕ 15-11-2026
ਗੁਰਦਾਸਪੁਰ, 14 ਨਵੰਬਰ (ਅਸ਼ੋਕ ਸ਼ਰਮਾ)- ਨਸ਼ਿਆਂ ਖ਼ਿਲਾਫ਼ ਵਿਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪੁਰਾਣਾ ਸ਼ਾਲਾ ਪੁਲਿਸ ਨੇ ਨਸ਼ਾ ਤਸਕਰ ਨੂੰ ਕਾਬੂ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਪੁਰਾਣਾ ਸ਼ਾਲਾ ਦੇ ਤਫਤੀਸ਼ੀ ਅਫਸਰ ਏ.ਐਸ.ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਭੁਪਿੰਦਰ ਸਿੰਘ ਪੁੱਤਰ ਬੀਰਾ ਲਾਲ ਵਾਸੀ ਬਹਾਦਰ ਥਾਣਾ ਪੁਰਾਣਾ ਸ਼ਾਲਾ ਨੂੰ 1 ਲਾਇਟਰ, ਸਿਲਵਰ ਪੰਨੀ, 10 ਰੁਪਏ ਦੇ ਨੋਟ ਅਤੇ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਉਕਤ ਨਸ਼ਾ ਤਸਕਰ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
ਪਿਛਲੀ ਖ਼ਬਰ ਪੰਜਾਬ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰਾ ਦੇ ਵਿਦਿਆਰਥੀ ਨੇ ਕੁਰਾਸ਼ ਖੇਡ ਮੁਕਾਬਲੇ ’ ਚੋਂ ਕਾਂਸੀ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਸ਼ਾਸਤਰੀ ਨਗਰ ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।