ਭਾਜਪਾ ਦੇ ਸੂਬਾ ਸਕੱਤਰ ਰਾਕੇਸ਼ ਸ਼ਰਮਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
ਪਠਾਨਕੋਟ, 14 ਨਵੰਬਰ (ਸੁਮਿਤ)- ਪਠਾਨਕੋਟ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਕਰਵਾਏ ਸਮਾਗਮ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਰਾਕੇਸ਼ ਸ਼ਰਮਾ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ, ਇਸ ਦੌਰਾਨ ਦੋਵਾਂ ਆਗੂਆਂ ਵਿਚਕਾਰ ਸੁਖਾਵੇਂ ਅਤੇ ਸੁਹਿਰਦ ਮਾਹੌਲ ਵਿਚ ਮੁਲਾਕਾਤ ਹੋਈ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਦੇ ਹੋਏ ਸੂਬਾ ਸਕੱਤਰ ਰਾਕੇਸ਼ ਸ਼ਰਮਾ।
15-11-2026