15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਹਲਕਾ ਭੋਆ ਤੋਂ ਕਾਂਗਰਸੀ ਆਗੂ ਸਤੀਸ਼ ਜੱਟ ਪੰਮਾ ਤੇ ਰਾਜ ਕੁਮਾਰ ਸਿਹੋੜਾ ਨੇ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ

ਨਰੋਟ ਜੈਮਲ ਸਿੰਘ, 14 ਨਵੰਬਰ (ਸ਼ਸ਼ੀ ਕੁਮਾਰ) -ਕਾਂਗਰਸ ਪਾਰਟੀ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਸਬੰਧ ਵਿਚ ਗੁਰਦਾਸਪੁਰ ਵਿਖੇ ਹੋਈ ਮੀਟਿੰਗ ਵਿਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਵਿਸ਼ੇਸ਼ ਤੌਰ ’ਤੇ ਪਹੁੰਚੇ।

ਅਜੀਤ ਡੈਸਕ 15-11-2026
ਨਰੋਟ ਜੈਮਲ ਸਿੰਘ, 14 ਨਵੰਬਰ (ਸ਼ਸ਼ੀ ਕੁਮਾਰ) -ਕਾਂਗਰਸ ਪਾਰਟੀ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਸਬੰਧ ਵਿਚ ਗੁਰਦਾਸਪੁਰ ਵਿਖੇ ਹੋਈ ਮੀਟਿੰਗ ਵਿਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਵਿਸ਼ੇਸ਼ ਤੌਰ ’ਤੇ ਪਹੁੰਚੇ। ਸਚਿਨ ਪਾਇਲਟ ਨੇ ਮੌਜੂਦ ਆਗੂਆਂ ਅਤੇ ਵਰਕਰਾਂ ਨਾਲ ਪਾਰਟੀ ਦੀਆਂ ਭਵਿੱਖੀ ਯੋਜਨਾਵਾਂ ’ਤੇ ਚਰਚਾ ਕੀਤੀ ਤੇ ਚੋਣਾਂ ਵਿਚ ਬਿਹਤਰ ਪ੍ਰਦਰਸ਼ਨ ਲਈ ਜ਼ਰੂਰੀ ਮਾਰਗ ਦਰਸ਼ਨ ਦਿੱਤਾ। ਇਸ ਮੌਕੇ ਹਲਕਾ ਭੋਆ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਕਾਂਗਰਸੀ ਆਗੂ ਸਤੀਸ਼ ਕੁਮਾਰ ਜੱਟ ਪੰਮਾ ਤੇ ਕਾਂਗਰਸ ਦੇ ਬਲਾਕ ਸੰਮਤੀ ਨਰੋਟ ਜੈਮਲ ਸਿੰਘ ਦੇ ਸਾਬਕਾ ਚੇਅਰਮੈਨ ਰਾਜ ਕੁਮਾਰ ਸਿਹੋੜਾ ਨੇ ਵੀ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਦੋਵੇਂ ਆਗੂਆਂ ਨੇ ਪਾਰਟੀ ਨੂੰ ਮਜ਼ਬੂਤ ਕਰਨ, ਸੰਗਠਨਾਤਮਕ ਵਿਸਥਾਰ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।
ਪਿਛਲੀ ਖ਼ਬਰ ਸੰਕਲਪ ਸੇਵਾ ਸੰਸਥਾ ਵਲੋਂ ਰਾਸ਼ਨ ਵੰਡ ਸਮਾਗਮ ਅਗਲੀ ਖ਼ਬਰ ਭਾਜਪਾ ਦੇ ਸੂਬਾ ਸਕੱਤਰ ਰਾਕੇਸ਼ ਸ਼ਰਮਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।