ਰਿਟਾਇਰਡ ਪ੍ਰਿੰਸੀਪਲ ਰਾਮ ਲਾਲ ਨਰੋਟ ਵਲੋਂ ਸਚਿਨ ਪਾਇਲਟ ਨਾਲ ਮੁਲਾਕਾਤ
ਨਰੋਟ ਜੈਮਲ ਸਿੰਘ, 14 ਨਵੰਬਰ (ਸ਼ਸ਼ੀ ਕੁਮਾਰ)- ਗੁਰਦਾਸਪੁਰ ਦੇ ਕਾਂਗਰਸ ਭਵਨ ਵਿਖੇ ਪੰਜਾਬ ਦੇ ਇੰਚਾਰਜ ਸਚਿਨ ਪਾਇਲਟ ਨੇ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ, ਸਾਬਕਾ ਵਿਧਾਇਕਾਂ ਅਤੇ ਹੋਰ ਹਲਕੇ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਕਾਂਗਰਸ ਪੰਜਾਬ ਦੇ ਇੰਚਾਰਜ ਸਚਿਨ ਪਾਇਲਟ ਨੇ ਵੱਖ-ਵੱਖ ਹਲਕਿਆਂ ਤੋਂ ਆਏ ਕਾਂਗਰਸ ਦੇ ਆਗੂਆਂ ਤੋਂ ਸੁਝਾਅ ਮੰਗੇ।
ਰ
ਰਿਟਾਇਰਡ ਪ੍ਰਿੰਸੀਪਲ ਰਾਮ ਲਾਲ ਨਰੋਟ ਕਾਂਗਰਸ ਪੰਜਾਬ ਇੰਚਾਰਜ ਸਚਿਨ ਪਾਇਲਟ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ। ਅਜੀਤ ਤਸਵੀਰ
15-11-2026
ਨਰੋਟ ਜੈਮਲ ਸਿੰਘ, 14 ਨਵੰਬਰ (ਸ਼ਸ਼ੀ ਕੁਮਾਰ)- ਗੁਰਦਾਸਪੁਰ ਦੇ ਕਾਂਗਰਸ ਭਵਨ ਵਿਖੇ ਪੰਜਾਬ ਦੇ ਇੰਚਾਰਜ ਸਚਿਨ ਪਾਇਲਟ ਨੇ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ, ਸਾਬਕਾ ਵਿਧਾਇਕਾਂ ਅਤੇ ਹੋਰ ਹਲਕੇ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਕਾਂਗਰਸ ਪੰਜਾਬ ਦੇ ਇੰਚਾਰਜ ਸਚਿਨ ਪਾਇਲਟ ਨੇ ਵੱਖ-ਵੱਖ ਹਲਕਿਆਂ ਤੋਂ ਆਏ ਕਾਂਗਰਸ ਦੇ ਆਗੂਆਂ ਤੋਂ ਸੁਝਾਅ ਮੰਗੇ। ਵਿਧਾਨ ਸਭਾ ਹਲਕਾ ਭੋਆ ਦੇ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਤੋਂ ਟਿਕਟ ਦੇ ਦਾਅਵੇਦਾਰ ਸੇਵਾ-ਮੁਕਤ ਪ੍ਰਿੰਸੀਪਲ ਤੇ ਕਾਂਗਰਸ ਸੇਵਾ ਦਲ ਦੇ ਕੋਆਰਡੀਨੇਟਰ ਪੰਜਾਬ ਤੇ ਜ਼ਿਲ੍ਹਾ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਮਾਸਟਰ ਰਾਮ ਲਾਲ ਨਰੋਟ ਨੇ ਸਚਿਨ ਪਾਇਲਟ ਨੂੰ ਸੁਝਾਅ ਦਿੰਦੇ ਹੋਏ ਕਿਹਾ ਕਿ ਉਹ ਵੀ ਵਿਧਾਨ ਸਭਾ ਹਲਕਾ ਭੋਆ ਤੋਂ ਟਿਕਟ ਦੇ ਦਾਅਵੇਦਾਰ ਹਨ। ਸੇਵਾ-ਮੁਕਤ ਪ੍ਰਿੰਸੀਪਲ ਰਾਮ ਲਾਲ ਨੇ ਦੱਸਿਆ ਕਿ ਉਨ੍ਹਾਂ ਨੇ ਨੌਕਰੀ ਤੋਂ ਸੇਵਾ-ਮੁਕਤ ਹੋਣ ਤੋਂ ਬਾਅਦ ਬਾਕੀ ਬਚਿਆ ਆਪਣਾ ਜੀਵਨ ਕਾਂਗਰਸ ਪਾਰਟੀ ਦੇ ਨਾਮ ਲਗਾ ਦਿੱਤਾ ਤੇ ਉਦੋਂ ਤੋਂ ਹੀ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਕੰਮ ਕਰ ਰਹੇ ਹਨ। ਹੁਣ ਤੱਕ ਜਿੰਨੇ ਵੀ ਚੋਣਾਂ ਹੋਈਆਂ ਕਾਂਗਰਸ ਦੀ ਮਜ਼ਬੂਤੀ ਲਈ ਉਨਾਂ ਨੇ ਆਪਣੇ ਸਾਥੀਆਂ ਸਮੇਤ ਵੱਧ ਚੜ੍ਹ ਕੇ ਮਿਹਨਤ ਕੀਤੀ ਜਿਸ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਈ ਹੈ। ਰਿਟਾਇਰਡ ਪ੍ਰਿੰਸੀਪਲ ਰਾਮ ਲਾਲ ਨਰੋਟ ਨੇ ਕਿਹਾ ਕਿ ਉਨ੍ਹਾਂ ਨੇ ਕਾਂਗਰਸ ਪਾਰਟੀ ਲਈ ਕੰਮ ਕੀਤਾ ਹੈ, ਕਰਦੇ ਹਨ ਅਤੇ ਕਰਦੇ ਰਹਿਣਗੇ।