ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪ੍ਰਭਾਤ ਫੇਰੀਆਂ ਸ਼ੁਰੂ
ਸ਼ਾਹਪੁਰ ਕੰਢੀ, 14 ਨਵੰਬਰ (ਰਣਜੀਤ ਸਿੰਘ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਪੁਰ ਕੰਢੀ ਟਾਊਨਸ਼ਿਪ ਪ੍ਰਬੰਧਨ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ ਜਿਸ ਦੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਹਨ ਜੋ 20 ਨਵੰਬਰ ਤੱਕ ਜਾਰੀ ਰਹਿਣਗੀਆਂ, 21 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ। ਅੱਜ ਦੀ ਪ੍ਰਭਾਤ ਫੇਰੀ ਦੀ ਸੇਵਾ ਭਾਈ ਹਰੀ ਸਿੰਘ ਤੇ ਸਮੂਹ ਪਰਿਵਾਰ ਵਲੋਂ ਨਿਭਾਈ ਗਈ।
ਅਜੀਤ ਡੈਸਕ
15-11-2026