ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ : ਦੇਸ ਰਾਜ ਸਿੰਘ ਧੁੱਗਾ
ਬਟਾਲਾ, 16 ਨਵੰਬਰ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਮਾੜੀ ਬੁੱਚੀਆਂ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਕੀਤੀ ਗਈ। ਇਹ ਮੀਟਿੰਗ ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਦੀ ਅਗਵਾਈ ਵਿੱਚ ਹੋਈ, ਜਿਸ ਵਿਚ ਪਾਰਟੀ ਦੀ ਮਜ਼ਬੂਤੀ ਤੇ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਅਜੀਤ ਡੈਸਕ
17-11-2026