17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਜੱਸ ਇੰਟਰਨੈਸ਼ਨਲ ਸਕੂਲ ਸੇਖਵਾਂ ਵਿਖੇ ਬਾਲ ਦਿਵਸ ਮਨਾਇਆ

ਬਟਾਲਾ, 16 ਨਵੰਬਰ (ਸਤਿੰਦਰ ਸਿੰਘ)- ਜੱਸ ਇੰਟਰਨੈਸ਼ਨਲ ਸਕੂਲ ਸੇਖਵਾਂ ਵਿਖੇ ਬਾਲ ਦਿਵਸ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸਕੂਲ ਦੇ ਵਿਹੜੇ ਵਿਚ ਬੱਚਿਆਂ ਦੀਆਂ ਰੌਣਕਾਂ ਦੇਖਣਯੋਗ ਸਨ।

ਅਜੀਤ ਡੈਸਕ 17-11-2026
ਬਟਾਲਾ, 16 ਨਵੰਬਰ (ਸਤਿੰਦਰ ਸਿੰਘ)- ਜੱਸ ਇੰਟਰਨੈਸ਼ਨਲ ਸਕੂਲ ਸੇਖਵਾਂ ਵਿਖੇ ਬਾਲ ਦਿਵਸ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸਕੂਲ ਦੇ ਵਿਹੜੇ ਵਿਚ ਬੱਚਿਆਂ ਦੀਆਂ ਰੌਣਕਾਂ ਦੇਖਣਯੋਗ ਸਨ। ਸਮਾਗਮ ਦੀ ਸ਼ੁਰੂਆਤ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਯਾਦ ਕਰਦਿਆਂ ਕੀਤੀ ਗਈ। ਉਨ੍ਹਾਂ ਦੇ ਜਨਮ ਦਿਵਸ ਨੂੰ ਬਾਲ ਦਿਵਸ ਵਜੋਂ ਮਨਾਉਣ ਦੇ ਮਹੱਤਵ ਬਾਰੇ ਦੱਸਦਿਆਂ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਇਕ ਸਕਿੱਟ ਪੇਸ਼ ਕੀਤੀ ਗਈ। ਵਿਦਿਆਰਥਣਾਂ ਵਲੋਂ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰਦਾ ਸ਼ਾਨਦਾਰ ਗਿੱਧਾ ਤੇ ਹੋਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਪ੍ਰਿੰਸੀਪਲ ਅਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਅਸਲ ਭਵਿੱਖ ਹਨ। ਹਰ ਬੱਚੇ ਵਿਚ ਕੋਈ ਨਾ ਕੋਈ ਵਿਸ਼ੇਸ਼ ਪ੍ਰਤਿਭਾ ਹੁੰਦੀ ਹੈ, ਜਿਸ ਨੂੰ ਸਹੀ ਦਿਸ਼ਾ ਤੇ ਮਿਹਨਤ ਨਾਲ ਨਿਖਾਰਿਆ ਜਾ ਸਕਦਾ ਹੈ। ਡਾਇਰੈਕਟਰ ਬਹਾਰਪ੍ਰੀਤ ਕੌਰ ਸੇਖਵਾਂ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਸਕੂਲ ਦੀ ਚੇਅਰਪਰਸਨ ਅਮਰਜੀਤ ਕੌਰ ਸੇਖਵਾਂ ਨੇ ਵੀ ਬੱਚਿਆਂ ਨੂੰ ਆਪਣਾ ਪਿਆਰ ਭਰਿਆ ਸੰਦੇਸ਼ ਦਿੰਦਿਆਂ ਕਿਹਾ ਕਿ ਬਚਪਨ ਜੀਵਨ ਦਾ ਸਭ ਤੋਂ ਸੁਨਹਿਰੀ ਪੜਾਅ ਹੈ। ਇਸ ਸਮੇਂ ਦੌਰਾਨ ਪ੍ਰਾਪਤ ਕੀਤੀ ਸਿੱਖਿਆ, ਚੰਗੀਆਂ ਆਦਤਾਂ ਤੇ ਨੈਤਿਕ ਕਦਰਾਂ-ਕੀਮਤਾਂ ਹੀ ਬੱਚਿਆਂ ਦੇ ਸੁਨਹਿਰੀ ਭਵਿੱਖ ਦੀ ਨੀਂਹ ਰੱਖਦੀਆਂ ਹਨ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 24 ਨੂੰ ਅਗਲੀ ਖ਼ਬਰ ਕੇਂਦਰ ਸਰਕਾਰ 15 ਦਸੰਬਰ ਤੋਂ ਪਹਿਲਾਂ ਬਟਾਲਾ ਰੇਲਵੇ ਲਾਈਨ ਤੇ ਬਟਾਲਾ ਸਟੇਸ਼ਨ ਦੇ ਵਿਕਾਸ ਕੰਮਾਂ ਨੂੰ ਸ਼ੁਰੂ ਕਰਵਾਏ: ਪ੍ਰਧਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।