18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਐਨ. ਐਚ. ਐਮ. ਮੁਲਾਜ਼ਮਾਂ ਵਲੋਂ ਸਿਵਲ ਸਰਜਨ ਦਫ਼ਤਰ ਦਾ ਘਿਰਾਓ

ਗੁਰਦਾਸਪੁਰ, 17 ਨਵੰਬਰ (ਗੁਰਪ੍ਰਤਾਪ ਸਿੰਘ)- ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਸਮੂਹ ਮੁਲਾਜ਼ਮਾਂ ਵਲੋਂ ਮੰਗਾਂ ਅਤੇ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਦਾ ਘਿਰਾਓ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਇਸ ਹੜਤਾਲ ਕਾਰਨ ਸਿਹਤ ਵਿਭਾਗ ਦਾ ਆਨਲਾਈਨ ਤੇ ਆਫ਼ਲਾਈਨ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ।

ਅਜੀਤ ਡੈਸਕ 18-11-2026
ਗੁਰਦਾਸਪੁਰ, 17 ਨਵੰਬਰ (ਗੁਰਪ੍ਰਤਾਪ ਸਿੰਘ)- ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਸਮੂਹ ਮੁਲਾਜ਼ਮਾਂ ਵਲੋਂ ਮੰਗਾਂ ਅਤੇ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਦਾ ਘਿਰਾਓ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਇਸ ਹੜਤਾਲ ਕਾਰਨ ਸਿਹਤ ਵਿਭਾਗ ਦਾ ਆਨਲਾਈਨ ਤੇ ਆਫ਼ਲਾਈਨ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ। ਐਨ.ਐਚ.ਐਮ. ਆਗੂ ਡਾ: ਸੁਨੀਲ ਤਰਗੋਤਰਾ ਨੇ ਦੱਸਿਆ ਕਿ ਪੰਜਾਬ ਭਰ ਦੇ ਮੁਲਾਜ਼ਮ ਪਿਛਲੇ ਕਈ ਦਿਨਾਂ ਤੋਂ ਹੜਤਾਲ ’ਤੇ ਹਨ। ਉਨ੍ਹਾਂ ਕਿਹਾ ਕਿ ਅੱਜ 17 ਨਵੰਬਰ ਨੂੰ ਸਰਕਾਰ ਵਲੋਂ ਗਠਿਤ ਮੁਲਾਜ਼ਮ ਭਲਾਈ ਕਮੇਟੀ ਨਾਲ ਮੁਲਾਜ਼ਮ ਨੁਮਾਇੰਦਿਆਂ ਦੀ ਅਹਿਮ ਮੀਟਿੰਗ ਹੋ ਰਹੀ ਹੈ। ਭਾਵੇਂ ਸਰਕਾਰ ਵਲੋਂ ਹੜਤਾਲ ਖ਼ਤਮ ਕਰਨ ਦੀ ਅਪੀਲ ਕੀਤੀ ਗਈ ਸੀ। ਪਰ ਸੂਬਾ ਕਮੇਟੀ ਅਤੇ ਜ਼ਿਲ੍ਹਾ ਆਗੂਆਂ ਨੇ ਸਰਵਸੰਮਤੀ ਨਾਲ ਫ਼ੈਸਲਾ ਕੀਤਾ ਹੈ ਕਿ ਜਦੋਂ ਤੱਕ ਮੰਗਾਂ ਸਬੰਧੀ ਕੋਈ ਠੋਸ ਫ਼ੈਸਲਾ ਲੈ ਕੇ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਉਦੋਂ ਤੱਕ ਗੱਲਬਾਤ ਅਤੇ ਸੰਘਰਸ਼ ਦੋਵੇਂ ਨਾਲੋ-ਨਾਲ ਜਾਰੀ ਰਹਿਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅੱਜ ਦੀ ਮੀਟਿੰਗ ਵਿਚ ਕੋਈ ਸਾਰਥਕ ਹੱਲ ਨਾ ਨਿਕਲਿਆ ਤਾਂ 199 ਨਵੰਬਰ ਨੂੰ ਪਟਿਆਲਾ ਵਿਖੇ ਸਿਹਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਕੇ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ ਅਤੇ ਉੱਥੇ ਹੀ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਇਸ ਦੌਰਾਨ ਡਾ: ਵਿਕਰਮ ਸੂਰੀ ਨੇ ਪੰਜਾਬ ਸਰਕਾਰ ’ਤੇ ਵਾਅਦਾ ਖ਼ਿਲਾਫ਼ੀ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਜਿਸ ਮੁਲਾਜ਼ਮ ਵਰਗ ਨੇ ਇਸ ਸਰਕਾਰ ਨੂੰ ਸੱਤਾ ਵਿਚ ਲਿਆਉਣ ਲਈ ਅਹਿਮ ਭੂਮਿਕਾ ਨਿਭਾਈ ਸੀ, ਅੱਜ ਉਹੀ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਸਭ ਤੋਂ ਵੱਧ ਪ੍ਰੇਸ਼ਾਨ ਹੈ। ਇਸ ਮੌਕੇ ਡਾ: ਰਵਿੰਦਰ ਸਿੰਘ ਨੇ ਕਿਹਾ ਕਿ ਐਨ.ਐਚ.ਐਮ ਮੁਲਾਜ਼ਮਾਂ ਤੋਂ ਪੱਕੇ ਮੁਲਾਜ਼ਮਾਂ ਵਾਂਗ ਕੰਮ ਲਿਆ ਜਾ ਰਿਹਾ ਹੈ। ਪਰ ਉਨ੍ਹਾਂ ਨੂੰ ਬਣਦੇ ਤਨਖ਼ਾਹੀ ਲਾਭ, ਨੌਕਰੀ ਦੀ ਸੁਰੱਖਿਆ, ਰੈਗੂਲਰ ਹੋਣ ਦਾ ਹੱਕ ਅਤੇ ਪੈਨਸ਼ਨ ਵਰਗੀਆਂ ਸਹੂਲਤਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁਲਾਜ਼ਮ ਹੁਣ ਸਿਰਫ਼ ਭਰੋਸਿਆਂ ਨਾਲ ਸੰਤੁਸ਼ਟ ਨਹੀਂ ਹੋਣਗੇ ਅਤੇ ਮੰਗਾਂ ਲਾਗੂ ਹੋਣ ਤੱਕ ਸੰਘਰਸ਼ ਨਿਰੰਤਰ ਜਾਰੀ ਰਹੇਗਾ।
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਅਠਵਾਲ ਵਿਖੇ ਲੋਕਾਂ ਨੂੰ ਵੰਡੇ ਪ੍ਰਾਪਰਟੀ ਕਾਰਡ ਕਿਹਾ,... ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨਾਲ ਜ਼ਿਲ੍ਹਾ ਪ੍ਰਧਾਨ ਘੁੰਮਣ ਅਤੇ ਸਾਬਕਾ ਚੇਅਰਮੈਨ ਚੀਮਾ ਨੇ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।