18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਵਿਧਾਇਕ ਸ਼ੈਰੀ ਕਲਸੀ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਅਠਵਾਲ ਵਿਖੇ ਲੋਕਾਂ ਨੂੰ ਵੰਡੇ ਪ੍ਰਾਪਰਟੀ ਕਾਰਡ ਕਿਹਾ, ਲਾਲ ਲਕੀਰ ਦੇ ਘੇਰੇ ਵਿਚ ਆਉਂਦੇ ਲੋਕਾਂ ਦੀ ਪ੍ਰਾਪਰਟੀ ਨੂੰ ਮਿਲਿਆ ਕਾਨੂੰਨੀ ਹੱਕ

ਬਟਾਲਾ, 17 ਨਵੰਬਰ (ਸਤਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਲ ਲਕੀਰ ਦੇ ਘੇਰੇ ਅੰਦਰ ਆਉੰਦੇ ਲੋਕਾਂ ਨੂੰ ਉਨ੍ਹਾਂ ਦਾ ਮਾਲਕੀ ਦਿਵਾਉਣ ਲਈ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਅਠਵਾਲ ਵਿਖੇ ਲੋਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਇਕ ਵੱਡੀ ਸੌਗਾਤ ਦਿੱਤੀ ਹੈ।

ਵਿਧਾਇਕ ਸ਼ੈਰੀ ਕਲਸੀ ਪਿੰਡ ਅਠਵਾਲ ਵਿਖੇ ਲੋਕਾਂ ਨੂੰ ਪ੍ਰਾਪਰਟੀ ਕਾਰਡ ਵੰਡਦੇ ਹੋਏ। ਅਜੀਤ ਤਸਵੀਰ 18-11-2026
ਬਟਾਲਾ, 17 ਨਵੰਬਰ (ਸਤਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਲ ਲਕੀਰ ਦੇ ਘੇਰੇ ਅੰਦਰ ਆਉੰਦੇ ਲੋਕਾਂ ਨੂੰ ਉਨ੍ਹਾਂ ਦਾ ਮਾਲਕੀ ਦਿਵਾਉਣ ਲਈ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਅਠਵਾਲ ਵਿਖੇ ਲੋਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਇਕ ਵੱਡੀ ਸੌਗਾਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਲਾਲ ਲਕੀਰ ਦੇ ਘੇਰੇ ਵਿਚ ਆਉਂਦੇ ਲੋਕਾਂ ਦੀ ਪ੍ਰਾਪਰਟੀ ਉਨ੍ਹਾਂ ਦੇ ਨਾਂਅ ਨਹੀਂ ਸੀ, ਜਿਸ ਕਾਰਨ ਉਨ੍ਹਾਂ ਨੂੰ ਉਨ੍ਹਾਂ ਦੀ ਪ੍ਰਾਪਰਟੀ ਦਾ ਕਾਨੂੰਨੀ ਹੱਕ ਨਹੀਂ ਮਿਲਿਆ ਸੀ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਨਾਲ ਲਾਲ ਲਕੀਰ ਦੇ ਵਸੀਆਂ ਦੀਆਂ ਦਹਾਕਿਆਂ ਪੁਰਾਣੀਆਂ ਚੁਣੌਤੀਆਂ ਦਾ ਹੱਲ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਪਹਿਲ ਕਦਮੀ ਇਨ੍ਹਾਂ ਲੋਕਾਂ ਦਾ ਮਾਣ-ਸਨਮਾਨ ਬਹਾਲ ਕਰਦੀ ਹੈ ਅਤੇ ਇਨ੍ਹਾਂ ਲਈ ਆਰਥਿਕ ਸੰਭਾਵਨਾਵਾਂ ਨੂੰ ਖੋਲ੍ਹਦੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਨਾ ਸਿਰਫ਼ ਕਾਨੂੰਨੀ ਮਾਨਤਾ ਪ੍ਰਦਾਨ ਕਰਦੀ ਹੈ, ਸਗੋਂ ਲਾਲ ਲਕੀਰ ਦੇ ਵਸੀਆਂ ਨੂੰ ਆਰਥਿਕ ਤਰੱਕੀ ਲਈ ਆਪਣੀ ਜਾਇਦਾਦ ਦੀ ਵਰਤੋਂ ਕਰਨ ਦੇ ਸਾਧਨ ਵੀ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਨੂੰ ਲਾਗੂ ਕਰਨ ਦਾ ਮੁੱਖ ਉਦੇਸ਼ ਲਾਲ ਲਕੀਰ ਦੇ ਅੰਦਰ ਘਰਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਮਾਲਕੀ ਅਧਿਕਾਰ ਪ੍ਰਦਾਨ ਕਰਨਾ ਹੈ। ਇਸ ਯੋਜਨਾ ਦੇ ਤਹਿਤ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਲੋਕ ਜਿਨ੍ਹਾਂ ਨੂੰ ਅੱਜ ਜਾਇਦਾਦ ਦੇ ਅਧਿਕਾਰ ਮਿਲ ਗਏ ਹਨ, ਉਹ ਆਪਣੀ ਜਾਇਦਾਦ ਵੇਚ ਸਕਣਗੇ ਅਤੇ ਆਪਣੇ ਘਰਾਂ ’ਤੇ ਕਰਜ਼ਾ ਲੈ ਸਕਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਮਾਜਿਕ-ਆਰਥਿਕ ਸੁਰੱਖਿਆ ਨੂੰ ਵਧਾਉਣ ਅਤੇ ਜਨਤਾ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਅਟੁੱਟ ਵਚਨਬੱਧਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇਸ ਯੋਜਨਾ ਦੇ ਤਹਿਤ ਹੋਰ ਵੀ ਪ੍ਰਾਪਰਟੀ ਕਾਰਡ ਵੰਡੇ ਜਾਣਗੇ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਧੀਰਾ ’ਚ ਡਿਸਪੈਂਸਰੀ ਦੀ ਨਵੀਂ ਬਣੀ ਇਮਾਰਤ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਐਨ. ਐਚ. ਐਮ. ਮੁਲਾਜ਼ਮਾਂ ਵਲੋਂ ਸਿਵਲ ਸਰਜਨ ਦਫ਼ਤਰ ਦਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।