ਪ੍ਰਤਾਪ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਕਾਂਗਰਸੀ ਵਰਕਰ ਪਾਰਟੀ ਦੀ ਜਿੱਤ ਲਈ ਸਰਗਰਮ : ਜੋਗਿੰਦਰ ਸਿੰਘ ਰੰਧਾਵਾ
ਘੁਮਾਣ, 17 ਨਵੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਚ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਲੈ ਕੇ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕੇ ਦੇ ਕਾਂਗਰਸੀ ਵਰਕਰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮ ਹਨ।
ਜੋਗਿੰਦਰ ਸਿੰਘ ਰੰਧਾਵਾ
18-11-2026