18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਨੇ ਘੁਮਾਣ ਵਿਖੇ ਪਾਰਟੀ ਦੇ ਅਹੁਦੇਦਾਰ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਘੁਮਾਣ, 17 ਨਵੰਬਰ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਕਸਬਾ ਘੁਮਾਣ ਵਿਖੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਵਲੋਂ ਪਾਰਟੀ ਦੇ ਅਹੁਦੇਦਾਰਾਂ, ਬਲਾਕ ਪ੍ਰਧਾਨਾਂ, ਸਰਪੰਚਾਂ ਮਹਿਲਾ ਵਿੰਗ ਆਦਿ ਨਾਲ ਵਿਸ਼ੇਸ਼ ਮੀਟਿੰਗ ਬਾਬਾ ਫਿਰਨਾ ਜੀ ਦੇ ਅਸਥਾਨ ’ਤੇ ਰੱਖੀ ਗਈ, ਜਿਸ ਵਿਚ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸਾ. ਵਿਧਾਇਕ ਬਲਵਿੰਦਰ ਸਿੰਘ ਲਾਡੀ ਵਿਸ਼ੇਸ਼ ਤੌਰ ’ਤੇ ਪਹੁੰਚੇ।

ਅਜੀਤ ਡੈਸਕ 18-11-2026
ਘੁਮਾਣ, 17 ਨਵੰਬਰ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਕਸਬਾ ਘੁਮਾਣ ਵਿਖੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਵਲੋਂ ਪਾਰਟੀ ਦੇ ਅਹੁਦੇਦਾਰਾਂ, ਬਲਾਕ ਪ੍ਰਧਾਨਾਂ, ਸਰਪੰਚਾਂ ਮਹਿਲਾ ਵਿੰਗ ਆਦਿ ਨਾਲ ਵਿਸ਼ੇਸ਼ ਮੀਟਿੰਗ ਬਾਬਾ ਫਿਰਨਾ ਜੀ ਦੇ ਅਸਥਾਨ ’ਤੇ ਰੱਖੀ ਗਈ, ਜਿਸ ਵਿਚ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸਾ. ਵਿਧਾਇਕ ਬਲਵਿੰਦਰ ਸਿੰਘ ਲਾਡੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਮਨਦੀਪ ਸਿੰਘ ਗਿੱਲ ਨੇ ਪਾਰਟੀ ਦੇ ਅਹੁਦੇਦਾਰਾਂ ਨੂੰ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਅਨੇਕਾਂ ਲੋਕ ਭਲਾਈ ਸਕੀਮਾਂ ਦਿੱਤੀਆਂ ਹਨ। ਇਨ੍ਹਾਂ ਸਕੀਮਾਂ ਨੂੰ ਲੋਕਾਂ ਤੱਕ ਪੁੱਜਦਾ ਕਰਨ ਲਈ ਘਰ-ਘਰ ਤੱਕ ਪਹੁੰਚ ਕਰਨ। ਇਸ ਮੌਕੇ ਸਾ. ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਮਰਕੱਸੇ ਕਰ ਲੈਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਦੂਸਰੀ ਵਾਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਇਸ ਮੌਕੇ ਟਰੇਡ ਚੇਅਰਮੈਨ ਰੁਪਿੰਦਰ ਸਿੰਘ, ਪ੍ਰਧਾਨ ਨਵਦੀਪ ਸਿੰਘ ਪੰਨੂੰ, ਰਾਜਵਿੰਦਰ ਸਿੰਘ, ਸਾ. ਸਰਪੰਚ ਹਰਬੰਸ ਸਿੰਘ ਘੁਮਾਣ, ਨਵਤੇਜ ਸਿੰਘ, ਸਰਪੰਚ ਗੁਰਮੀਤ ਸਿੰਘ, ਸਰਪੰਚ ਜਗਜੀਵਨ ਸਿੰਘ, ਸਰਪੰਚ ਅੰਮ੍ਰਿਤਪਾਲ ਸਿੰਘ, ਹਰਜਿੰਦਰ ਸਿੰਘ ਜੱਜ, ਬਲਾਕ ਪ੍ਰਧਾਨ ਗੁਰਵਿੰਦਰ ਸਿੰਘ, ਬਲਾਕ ਪ੍ਰਧਾਨ ਮੰਦੀਪ ਸਿੰਘ, ਬਲਾਕ ਪ੍ਰਧਾਨ ਮਨਿੰਦਰ ਸਿੰਘ, ਬਲਾਕ ਪ੍ਰਧਾਨ ਸਿਕੰਦਰ ਸਿੰਘ, ਬਲਾਕ ਪ੍ਰਧਾਨ ਅਰਮਿੰਦਰ ਸਿੰਘ, ਬਲਾਕ ਪ੍ਰਧਾਨ ਰਾਜਨ ਲੂੰਬਾ, ਮਨਜੀਤ ਸਿੰਘ ਹਰਧਾਨ ਸਰਪੰਚ, ਦਿਲਬਾਗ ਸਿੰਘ ਨੰਗਲ ਝੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਲੋਕ ਉਤਸਵ ਗੁਰਦਾਸਪੁਰ ਦੇ ਦੂਜੇ ਦਿਨ ਦਾ ਸਮਾਗਮ ਕਰਵਾਇਆ ਅਗਲੀ ਖ਼ਬਰ ਨਵਦੀਪ ਸਿੰਘ ਪੰਨੂੰ ਨੇ ਬੱਸ ਅੱਡੇ ਦੀ ਜਾਣ ਵਾਲੀ ਨਵੀਂ ਸੜਕ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।