18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਕਰਾਟੇ ਚੈਂਪੀਅਨਸ਼ਿਪ ਵਿਚ ਅਗਮਦੀਪ ਸਿੰਘ ਨੇ ਜਿੱਤਿਆ ਸੋਨ ਤਗਮਾ- ਸਕੂਲ ਦਾ ਨਾਂਅ ਕੀਤਾ ਰੌਸ਼ਨ

ਧਾਰੀਵਾਲ, 17 ਨਵੰਬਰ (ਸਵਰਨ ਸਿੰਘ)-ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਵਿਲੱਖਣ ਪਛਾਣ ਬਣਾ ਰਹੇ ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲੇਹਲ ਧਾਰੀਵਾਲ ਦੇ ਵਿਦਿਆਰਥੀ ਅਗਮਦੀਪ ਸਿੰਘ ਨੇ ਕਰਾਟੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਜਿੱਤ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਜਾਣਕਾਰੀ ਅਨੁਸਾਰ ਦੂਜੀ ਜਮਾਤ ਦੇ ਹੋਣਹਾਰ ਵਿਦਿਆਰਥੀ ਅਗਮਦੀਪ ਸਿੰਘ ਨੇ ਆਈ.

ਕਰਾਟੇ ਖਿਡਾਰੀ ਆਗਮਦੀਪ ਸਿੰਘ ਸੋਨ ਤਗਮਾ ਪ੍ਰਾਪਤ ਕਰਦੇ ਹੋਏ। ਅਜੀਤ ਤਸਵੀਰ 18-11-2026
ਧਾਰੀਵਾਲ, 17 ਨਵੰਬਰ (ਸਵਰਨ ਸਿੰਘ)-ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਵਿਲੱਖਣ ਪਛਾਣ ਬਣਾ ਰਹੇ ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲੇਹਲ ਧਾਰੀਵਾਲ ਦੇ ਵਿਦਿਆਰਥੀ ਅਗਮਦੀਪ ਸਿੰਘ ਨੇ ਕਰਾਟੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਜਿੱਤ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਜਾਣਕਾਰੀ ਅਨੁਸਾਰ ਦੂਜੀ ਜਮਾਤ ਦੇ ਹੋਣਹਾਰ ਵਿਦਿਆਰਥੀ ਅਗਮਦੀਪ ਸਿੰਘ ਨੇ ਆਈ.ਐਫ.ਕੇ.ਐਫ. 14ਵੀਂ ਨਾਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ-2026 ਵਿਚ ਭਾਗ ਲੈਂਦਿਆਂ ਪਹਿਲਾ ਸਥਾਨ ਹਾਸਲ ਕੀਤਾ। ਅਗਮਦੀਪ ਦੀ ਇਸ ਪ੍ਰਾਪਤੀ ਨੇ ਇਹ ਸਾਬਤ ਕਰ ਦਿੱਤਾ ਕਿ ਜਿੱਤਣ ਲਈ ਉਮਰ ਨਹੀਂ, ਸਗੋਂ ਹੌਸਲਾ, ਅਨੁਸ਼ਾਸਨ, ਮਿਹਨਤ ਅਤੇ ਦ੍ਰਿੜ੍ਹ ਇਰਾਦਾ ਮਹੱਤਵ ਰੱਖਦੇ ਹਨ। ਨਿੱਕੀ ਉਮਰ ਵਿਚ ਵੱਡੀ ਪ੍ਰਾਪਤੀ ਹਾਸਲ ਕਰਨਾ, ਉਸ ਦੀ ਲਗਨ ਤੇ ਖੇਡਾਂ ਪ੍ਰਤੀ ਸਮਰਪਣ ਨੂੰ ਦਰਸਾਉਂਦਾ ਹੈ। ਇਸ ਮੌਕੇ ਸਕੂਲ ਦੇ ਪ੍ਰਬੰਧਕ ਡਾ. ਸਰਬਜੀਤ ਸਿੰਘ ਛੀਨਾ ਅਤੇ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਸੋਹਲ ਨੇ ਅਗਮਦੀਪ ਸਿੰਘ ਤੇ ਉਸ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਪਿੰਡ ਨੰਗਲ ਪੰਨੂਆਂ ਵਿਖੇ ਛੇਵਾਂ ਕਬੱਡੀ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਲੋਕ ਉਤਸਵ ਗੁਰਦਾਸਪੁਰ ਦੇ ਦੂਜੇ ਦਿਨ ਦਾ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।