17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖੇਤੀਬਾੜੀ ਵਿਕਾਸ ਦੇ ਵਿਜ਼ਨ ਦੀ ਕੀਤੀ ਸ਼ਲਾਘਾ

ਘਰੋਟਾ, 17 ਨਵੰਬਰ (ਸੰਜੀਵ ਗੁਪਤਾ)- ਭਾਰਤ ਨੂੰ ਵਿਕਸਿਤ ਦੇਸ਼ਾਂ ਦੀ ਕਤਾਰ ਵਿਚ ਮੋਹਰੀ ਬਣਾਉਣ ਲਈ ਖੇਤੀਬਾੜੀ ਖੇਤਰ ਦਾ ਵਿਕਾਸ ਤੇ ਕਿਸਾਨਾਂ ਦੀ ਖੁਸ਼ਹਾਲੀ ਬੇਹੱਦ ਜ਼ਰੂਰੀ ਹੈ। ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ ਕਾਰਜਕਾਰਨੀ ਮੈਂਬਰ ਤੇ ਸੇਵਾ ਮੁਕਤ ਵਾਈਸ ਪ੍ਰਿੰਸੀਪਲ ਰਣਜੀਤ ਸਿੰਘ ਨੱਕੀ ਨੇ ਪ੍ਰਗਟ ਕੀਤੇ।

ਅਜੀਤ ਡੈਸਕ 18-11-2026
ਘਰੋਟਾ, 17 ਨਵੰਬਰ (ਸੰਜੀਵ ਗੁਪਤਾ)- ਭਾਰਤ ਨੂੰ ਵਿਕਸਿਤ ਦੇਸ਼ਾਂ ਦੀ ਕਤਾਰ ਵਿਚ ਮੋਹਰੀ ਬਣਾਉਣ ਲਈ ਖੇਤੀਬਾੜੀ ਖੇਤਰ ਦਾ ਵਿਕਾਸ ਤੇ ਕਿਸਾਨਾਂ ਦੀ ਖੁਸ਼ਹਾਲੀ ਬੇਹੱਦ ਜ਼ਰੂਰੀ ਹੈ। ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ ਕਾਰਜਕਾਰਨੀ ਮੈਂਬਰ ਤੇ ਸੇਵਾ ਮੁਕਤ ਵਾਈਸ ਪ੍ਰਿੰਸੀਪਲ ਰਣਜੀਤ ਸਿੰਘ ਨੱਕੀ ਨੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਿਹਾ ਹੈ ਕਿ ਵਿਕਸਿਤ ਭਾਰਤ ਦਾ ਨਿਰਮਾਣ ਖੇਤੀਬਾੜੀ ਨੂੰ ਵਿਕਸਿਤ ਕੀਤੇ ਬਿਨਾਂ ਖੇਤੀ ਨੂੰ ਹੋਰ ਸਮਾਰਟ ਬਣਾਏ ਬਿਨਾਂ ਤੇ ਕਿਸਾਨਾਂ ਨੂੰ ਸਸ਼ਕਤ ਕੀਤੇ ਬਿਨਾਂ ਸੰਭਵ ਹੀ ਨਹੀਂ ਹੈ। ਇਹ ਵਿਚਾਰ ਦੇਸ਼ ਦੀ ਖੇਤੀਬਾੜੀ ਤੇ ਕਿਸਾਨੀ ਦੇ ਭਵਿੱਖ ਲਈ ਬਹੁਤ ਮਹੱਤਵਪੂਰਨ ਦਿਸ਼ਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਦੀ ਅਰਥਵਿਵਸਥਾ ਵਿਚ ਖੇਤੀਬਾੜੀ ਦਾ ਅਹਿਮ ਯੋਗਦਾਨ ਹੈ ਤੇ ਦੇਸ਼ ਦੀ ਵੱਡੀ ਆਬਾਦੀ ਦੀ ਰੋਜ਼ੀ-ਰੋਟੀ ਇਸ ਖੇਤਰ ਨਾਲ ਜੁੜੀ ਹੋਈ ਹੈ। ਇਸ ਲਈ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨਾ, ਨਵੀਆਂ ਖੇਤੀ ਤਕਨੀਕਾਂ ਬਾਰੇ ਜਾਣਕਾਰੀ ਦੇਣਾ ਅਤੇ ਖੇਤੀ ਦੀ ਲਾਗਤ ਘਟਾਉਣ ਲਈ ਉਪਰਾਲੇ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਬਦਲਦੇ ਦੌਰ ਵਿਚ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ-ਨਾਲ ਆਧੁਨਿਕ ਖੇਤੀ ਤਕਨੀਕਾਂ, ਮਸ਼ੀਨਰੀ, ਡਿਜੀਟਲ ਸਹੂਲਤਾਂ, ਮਿੱਟੀ ਦੀ ਜਾਂਚ, ਪਾਣੀ ਦੀ ਸੁਚੱਜੀ ਵਰਤੋਂ ਅਤੇ ਫ਼ਸਲੀ ਵਿਭਿੰਨਤਾ ਵੱਲ ਵੀ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਨਾਲ ਨਾ ਸਿਰਫ਼ ਖੇਤੀ ਉਤਪਾਦਨ ਵਿਚ ਸੁਧਾਰ ਹੋਵੇਗਾ, ਸਗੋਂ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਡੇਅਰੀ ਫਾਰਮਿੰਗ, ਮੱਛੀ ਪਾਲਣ, ਮਧੂ ਮੱਖੀ ਪਾਲਣ ਤੇ ਬਾਗਬਾਨੀ ਅਪਣਾਉਣ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ । ਰਣਜੀਤ ਸਿੰਘ ਨੱਕੀ ਨੇ ਕਿਹਾ ਕਿ ਖੇਤੀਬਾੜੀ ਨੂੰ ਲਾਭਦਾਇਕ, ਆਧੁਨਿਕ ਤੇ ਸਮਾਰਟ ਬਣਾਉਣ ਲਈ ਸਰਕਾਰ, ਖੇਤੀ ਮਾਹਿਰਾਂ ਅਤੇ ਕਿਸਾਨਾਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ।
ਪਿਛਲੀ ਖ਼ਬਰ ਪਠਾਨਕੋਟ ਪਹੁੰਚੇ ਕਾਂਗਰਸ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਅਗਲੀ ਖ਼ਬਰ ਪਠਾਨਕੋਟ ਦੇ ਪਾਬੰਦੀਸ਼ੁਦਾ ਇਲਾਕਿਆਂ ’ਚ ਨਾਜਾਇਜ਼ ਉਸਾਰੀਆਂ ਦੀ ਭਰਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।