17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪਠਾਨਕੋਟ ਪਹੁੰਚੇ ਕਾਂਗਰਸ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ

ਪਠਾਨਕੋਟ, 17 ਨਵੰਬਰ (ਸੁਮਿਤ)- ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਅੱਜ ਪਠਾਨਕੋਟ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਿਆਂ ਸੂਬੇ ਦੇ ਮੌਜੂਦਾ ਹਾਲਾਤਾਂ ’ਤੇ ਡੂੰਘੀ ਚਿੰਤਾ ਪ੍ਰਗਟਾਈ। ਇਸ ਮੌਕੇ ਇਕ ਪੈਲੇਸ ਵਿਚ ਕਰਵਾਏ ਪ੍ਰੋਗਰਾਮ ਦੌਰਾਨ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਵਿਧਾਇਕ ਅਮਿਤ ਵਿੱਜ, ਵਿਧਾਇਕ ਨਰੇਸ਼ ਪੁਰੀ, ਕਾਰਜਕਾਰੀ ਪ੍ਰਧਾਨ ਰਾਕੇਸ਼ ਬੱਬਲੀ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਰਹੇ।

ਅਜੀਤ ਡੈਸਕ 18-11-2026
ਪਠਾਨਕੋਟ, 17 ਨਵੰਬਰ (ਸੁਮਿਤ)- ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਅੱਜ ਪਠਾਨਕੋਟ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਿਆਂ ਸੂਬੇ ਦੇ ਮੌਜੂਦਾ ਹਾਲਾਤਾਂ ’ਤੇ ਡੂੰਘੀ ਚਿੰਤਾ ਪ੍ਰਗਟਾਈ। ਇਸ ਮੌਕੇ ਇਕ ਪੈਲੇਸ ਵਿਚ ਕਰਵਾਏ ਪ੍ਰੋਗਰਾਮ ਦੌਰਾਨ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਵਿਧਾਇਕ ਅਮਿਤ ਵਿੱਜ, ਵਿਧਾਇਕ ਨਰੇਸ਼ ਪੁਰੀ, ਕਾਰਜਕਾਰੀ ਪ੍ਰਧਾਨ ਰਾਕੇਸ਼ ਬੱਬਲੀ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਰਹੇ। ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਸਿੰਘ ਨੇ ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਸੂਬੇ ਸਿਰ ਲਗਾਤਾਰ ਵੱਧ ਰਹੇ ਆਰਥਿਕ ਕਰਜ਼ੇ ਨੂੰ ਲੈ ਕੇ ਗੰਭੀਰ ਚਿੰਤਾ ਜਿਤਾਈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੌਜੂਦਾ ਹਾਲਾਤ ਚਿੰਤਾਜਨਕ ਹਨ ਤੇ ਸਰਕਾਰ ਨੂੰ ਇਨ੍ਹਾਂ ਗੰਭੀਰ ਮੁੱਦਿਆਂ ’ਤੇ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਕਾਂਗਰਸ ਪਾਰਟੀ ਦੀ ਜਿੱਤ ਦਾ ਭਰੋਸਾ ਜਿਤਾਉਂਦਿਆਂ ਕਿਹਾ ਕਿ ਅਗਾਮੀ ਚੋਣਾਂ ਵਿਚ ਕਾਂਗਰਸ ਪਾਰਟੀ ਬਹੁਮਤ ਹਾਸਲ ਕਰਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਏਗੀ। ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲਿਆਂ ’ ਤੇ ਹੋਵੇ ਇਕੋ ਜਿਹੀ ਕਾਨੂੰਨੀ ਕਾਰਵਾਈ - ਮਨੂ ਰਾਣੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖੇਤੀਬਾੜੀ ਵਿਕਾਸ ਦੇ ਵਿਜ਼ਨ ਦੀ ਕੀਤੀ ਸ਼ਲਾਘਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।